25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸਿਵਲ ਹਸਪਤਾਲ ਵਿਖੇ ਜਾਗਰੂਕਤਾ ਸਮਾਗਮ ਕਰਵਾਇਆ

ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ)-ਵਿਸ਼ਵ ਰੋਗੀ ਸੁਰੱਖਿਆ ਦਿਵਸ ਸਿਵਲ ਹਸਪਤਾਲ ਵਿਖੇ ਐਸ. ਐਮ.

ਅਜੀਤ ਡੈਸਕ 25-09-2026
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ)-ਵਿਸ਼ਵ ਰੋਗੀ ਸੁਰੱਖਿਆ ਦਿਵਸ ਸਿਵਲ ਹਸਪਤਾਲ ਵਿਖੇ ਐਸ.ਐਮ.ਓ. ਡਾ. ਸਿਮਰਦੀਪ ਕੌਰ ਦੀ ਅਗਵਾਈ ‘ਚ ਮਨਾਇਆ ਗਿਆ | ਇਸ ਮੌਕੇ ਡਾ. ਸਿਮਰਦੀਪ ਕੌਰ ਨੇ ਕਿਹਾ ਕਿ ਮਰੀਜ਼ਾਂ ਨੂੰ ਸੁਰੱਖਿਅਤ ਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਸਿਹਤ ਵਿਭਾਗ ਦੇ ਨਾਲ-ਨਾਲ ਸਮਾਜ ਦੀ ਵੀ ਸਾਂਝੀ ਜ਼ਿੰਮੇਵਾਰੀ ਹੈ | ਮਾਹਿਰ ਡਾਕਟਰਾਂ ਵਲੋਂ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਇਨਫੈਕਸ਼ਨ ਕੰਟਰੋਲ, ਦਵਾਈਆਂ ਦੀ ਸਹੀ ਵਰਤੋਂ ਤੇ ਮਰੀਜ਼ਾਂ ਦੇ ਅਧਿਕਾਰਾਂ ਸੰਬੰਧੀ ਜਾਣਕਾਰੀ ਦਿੱਤੀ ਗਈ | ਮੈਡੀਕਲ ਸਪੈਸ਼ਲਿਸਟ ਡਾ. ਦਰਸ਼ਨ ਬੱਧਨ ਨੇ ਕਿਹਾ ਕਿ ਮਰੀਜ਼ ਦੀ ਸੁਰੱਖਿਆ ਸਿਹਤ ਪ੍ਰਣਾਲੀ ਦਾ ਅਹਿਮ ਹਿੱਸਾ ਹੈ ਤੇ ਇਸ ਲਈ ਡਾਕਟਰਾਂ, ਨਰਸਿੰਗ ਸਟਾਫ਼, ਪੈਰਾ-ਮੈਡੀਕਲ ਸਟਾਫ਼ ਅਤੇ ਮਰੀਜ਼ਾਂ ਦੇ ਸਾਂਝੇ ਯਤਨ ਜ਼ਰੂਰੀ ਹਨ | ਇਸ ਦੌਰਾਨ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੁਰੱਖਿਅਤ ਸਿਹਤ ਸੇਵਾਵਾਂ ਸਬੰਧੀ ਜਾਗਰੂਕ ਕੀਤਾ ਗਿਆ | ਸਮਾਗਮ ‘ਚ ਡਾਕਟਰਾਂ, ਸਟਾਫ਼ ਨਰਸ ਗੁਰਵਿੰਦਰ ਕੌਰ, ਸਟਾਫ਼ ਨਰਸ ਮਨਦੀਪ ਕੌਰ ਸਮੇਤ ਹਸਪਤਾਲ ਦਾ ਸਮੂਹ ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਰਾਮਗੜ੍ਹ ਵਾਸੀਆਂ ’ਚ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਲੈ ਕੇ ਭਾਰੀ ਉਤਸ਼ਾਹ ਅਗਲੀ ਖ਼ਬਰ ਸੁਲਤਾਨਪੁਰ ਲੋਧੀ ਵਿਖੇ ਝੋਨੇ ਦੀ ਖ਼ਰੀਦ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।