ਸਰਬਜੀਤ ਸਿੰਘ ਪੱਪਲ ਨੇ ਸੰਭਾਲਿਆ
ਮਾਰਕੀਟ ਕਮੇਟੀ ਭੁਲੱਥ ਦੇ ਚੇਅਰਮੈਨ ਦਾ ਅਹੁਦਾ
ਕਿਹਾ, ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਇਆ ਜਾਵੇਗਾ
ਭੁਲੱਥ, 25 ਸਤੰਬਰ (ਮਨਜੀਤ ਸਿੰਘ ਰਤਨ)-ਮਾਰਕੀਟ ਕਮੇਟੀ ਭੁਲੱਥ ਦੇ ਨਵ-ਨਿਯੁਕਤ ਚੇਅਰਮੈਨ ਸਰਬਜੀਤ ਸਿੰਘ ਪੱਪਲ ਨੇ ਅੱਜ ਧਾਰਮਿਕ ਰਸਮਾਂ ਅਤੇ ਸੰਗਤਾਂ ਦੀ ਹਾਜ਼ਰੀ ਵਿਚ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ | ਇਸ ਮੌਕੇ ਮਾਰਕੀਟ ਕਮੇਟੀ ਦੇ ਦਫ਼ਤਰ ਵਿਖੇ ਸਭ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ ਉਪਰੰਤ ਰਾਗੀ ਜਥਿਆਂ ਵਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ, ਜਿਸ ਦੌਰਾਨ ਸੰਗਤਾਂ ਨੇ ਗੁਰੂ ਜੱਸ ਸੁਣ ਕੇ ਆਤਮਿਕ ਅਨੰਦ ਪ੍ਰਾਪਤ ਕੀਤਾ | ਇਸ ਮੌਕੇ ਮਾਰਕੀਟ ਕਮੇਟੀ ਭੁਲੱਥ ਦੇ ਦਫ਼ਤਰ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਤੋਂ ਇਲਾਵਾ ਇਲਾਕੇ ਦੀਆਂ ਨਾਮਵਰ ਸ਼ਖ਼ਸੀਅਤਾਂ, ਸਮਾਜਿਕ ਅਤੇ ਰਾਜਨੀਤਿਕ ਆਗੂਆਂ ਨੇ ਹਾਜ਼ਰੀ ਲਗਵਾ ਕੇ ਸਰਬਜੀਤ ਸਿੰਘ ਪੱਪਲ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਸਮਾਗਮ ਦੌਰਾਨ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸਰਬਜੀਤ ਸਿੰਘ ਪੱਪਲ ਨੂੰ ਮਾਰਕੀਟ ਕਮੇਟੀ ਭੁਲੱਥ ਦੇ ਚੇਅਰਮੈਨ ਦਾ ਅਹੁਦਾ ਸੰਭਾਲਣ ’ਤੇ ਵਧਾਈ ਦਿੱਤੀ | ਉਨ੍ਹਾਂ ਆਸ ਪ੍ਰਗਟਾਈ ਕਿ ਸਰਬਜੀਤ ਸਿੰਘ ਪੱਪਲ ਕਿਸਾਨਾਂ, ਆੜ੍ਹਤੀਆਂ ਅਤੇ ਵਪਾਰੀਆਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ’ਤੇ ਸੁਣਦੇ ਹੋਏ ਉਨ੍ਹਾਂ ਦੇ ਹੱਲ ਲਈ ਯਤਨ ਕਰਨਗੇ ਅਤੇ ਮਾਰਕੀਟ ਕਮੇਟੀ ਭੁਲੱਥ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ’ਚ ਆਪਣਾ ਯੋਗਦਾਨ ਪਾਉਣਗੇ | ਪੱਪਲ ਨੇ ਇਸ ਮੌਕੇ ਹਾਜ਼ਰ ਸੰਗਤਾਂ ਅਤੇ ਸਮੂਹ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਮੰਡੀ ਨਾਲ ਜੁੜੇ ਹਰੇਕ ਵਰਗ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਸੁਣਿਆ ਜਾਵੇਗਾ ਅਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ | ਇਸ ਮੌਕੇ ਪਹੁੰਚੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਸਰਬਜੀਤ ਸਿੰਘ ਪੱਪਲ ਨੂੰ ਗੁਲਦਸਤੇ ਭੇਟ ਕਰਦੇ ਹੋਏ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ | ਇਸ ਮੌਕੇ ਤੇ ਨੰਬਰਦਾਰ ਰਣਜੀਤ ਸਿੰਘ ਰਿੰਪੀ, ਸ਼ਾਮ ਲਾਲ ਸ਼ਰਮਾ, ਡਾ ਗੁਰਮੀਤ ਥਾਪਰ, ਰਸ਼ਪਾਲ ਸ਼ਰਮਾ ਪ੍ਰਧਾਨ ਨਗਰ ਪੰਚਾਇਤ ਭੁਲੱਥ ਤੇ ਹਲਕਾ ਸੰਗਠਨ ਇੰਚਾਰਜ ਨਿਰਮਲ ਸਿੰਘ ਗੁਰਾਇਆ, ਬਾਬਾ ਦੀਪਕ ਸ਼ਾਹ, ਹਰਪ੍ਰੀਤ ਸਿੰਘ ਸਕੱਤਰ, ਭੁਪਿੰਦਰ ਸਿੰਘ ਲੇਖਾਕਾਰ, ਸੁਖਜਿੰਦਰ ਸਿੰਘ ਮੰਡੀ ਸੁਪਰਵਾਈਜ਼ਰ, ਹਰਜਿੰਦਰ ਸਿੰਘ, ਮਨੀਸ਼ ਕੁਮਾਰ ਕਲਰਕ, ਸਤਪਾਲ ਸਿੰਘ ਕਲਰਕ, ਮਨਜੀਤ ਸਿੰਘ, ਕਾਨਤਾ ਦੇਵੀ, ਸਤਵਿੰਦਰ ਸਿੰਘ ਨਸੀਬ ਸਾਬਕਾ ਸਰਪੰਚ ਖੱਸਣ, ਸਤਨਾਮ ਸਿੰਘ ਚੀਮਾ, ਜੋਗਿੰਦਰ ਪਾਲ ਮਰਵਾਹਾ, ਜਸਵਿੰਦਰ ਸਿੰਘ, ਪੁਸ਼ਕਰ ਭਾਟੀਆ, ਗੁਰਮੇਲ ਸਿੰਘ ਮੁਲਤਾਨੀ, ਦਲਜੀਤ ਕੌਰ ਪ੍ਰਧਾਨ, ਅਸ਼ੋਕ ਬਤਰਾ, ਅਮਰੀਕ ਸਿੰਘ, ਸਰੂਪ ਸਿੰਘ ਖਾਸਰੀਆ, ਹਰਜਿੰਦਰ ਸਿੰਘ ਸਰਪੰਚ ਤਲਵੰਡੀ, ਨਰਿੰਦਰ ਸਿੰਘ ਨੰਬਰਦਾਰ, ਰਾਜਵਿੰਦਰ ਸਿੰਘ ਜੈਦ, ਵਿਕਾਸ ਜੁਲਕਾ, ਪਰਮਿੰਦਰ ਸਿੰਘ ਬੰਟੀ, ਬੂਟਾ ਸਿੰਘ ਬੇਗੋਵਾਲ, ਦਲਜੀਤਮ ਸਿੰਘ ਮੰਡਾ, ਕੁਲਵੰਤ ਸਿੰਘ ਭੰਡਾਲ, ਹੈਪੀ ਖੱਦਰ, ਹੈਪੀ ਲਾਲੀਆ ਰਾਏ ਪੁਰ ਪੀਰ ਬਖ਼ਸ਼ ਵਾਲਾ ਤੇ ਵੱਡੀ ਗਿਣਤੀ ਵ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ |
*
* ਸਾਧਵੀ ਜਯੰਤੀ ਭਾਰਤੀ ਨੇ ਸ੍ਰੀ ਗਣੇਸ਼ ਕਥਾ ਦੇ ਸਾਰ ਬਾਰੇ ਪਾਇਆ ਵਿਸਥਾਰਪੂਰਵਕ ਚਾਨਣਾ * ਸਾਧਵੀ ਗੁਰਪ੍ਰੀਤ ਭਾਰਤੀ ਵਲੋਂ ਰਾਣਾ ਗੁਰਜੀਤ ਸਿੰਘ, ਡਾ. ਅਰਵਿੰਦ ਕੁਮਾਰ ਬੰਸਲ ਤੇ ਹੋਰ ਸ਼ਖ਼ਸੀਅਤਾਂ ਦਾ ਸਨਮਾਨ
26-09-2026