28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਸਿਹਤ ਵਿਭਾਗ ਦੇ ਆਊਟ ਸੋਰਸ ਕਾਮਿਆਂ ਨੇ ਕੀਤਾ ਰੋਸ ਮੁਜ਼ਾਹਰਾ

ਕਪੂਰਥਲਾ, 27 ਸਤੰਬਰ (ਅਮਨਜੋਤ ਸਿੰਘ ਵਾਲੀਆ)-ਆਊਟ ਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਔਲਖ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਬੀਤੇ ਦਿਨ ਸਰਕੁਲਰ ਰੋਡ ‘ਤੇ ਸਥਿਤ ਮੁੜ ਵਸੇਬਾ ਕੇਂਦਰ ਦੇ ਬਾਹਰ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਰਥੀ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ | ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਉਪਕਾਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਸਿਹਤ ਮੰਤਰੀ ਨਾਲ ਹੋਈਆਂ ਮੀਟਿੰਗਾਂ ਬੇਸਿੱਟਾ ਰਹੀਆਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ, ਜਿਸ ਦੇ ਰੋਸ ਵਜੋਂ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਉਨ੍ਹਾਂ ਸਰਕਾਰ ਪਾਸੋਂ ਮੰਗ ਕੀਤੀ ਕਿ ਕੱਚੇ ਮੁਲਾਜ਼ਮਾਂ ਨੂੰ ਬਿਨ੍ਹਾਂ ਸ਼ਰਤ ਪੱਕਾ ਕੀਤਾ ਜਾਵੇ ਜਾਂ ਸਰਕਾਰੀ ਮੁਲਾਜ਼ਮਾਂ ਦੇ ਬਰਾਬਰ ਪੇ ਸਕੇਲ ਦਿੱਤਾ ਜਾਵੇ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਕੌਰ, ਮੀਤ ਪ੍ਰਧਾਨ ਗੁਰਜੀਤ ਕੌਰ, ਅਨੀਤਾ, ਸੁਰਿੰਦਰ ਕੌਰ, ਰਾਜਵੀਰ ਸਿੰਘ, ਹਰਮਨ, ਅਮਰਜੋਤ, ਜਸਵੰਤ ਕੌਰ, ਸਾਹਿਲ, ਨਵਨੀਤ, ਮੇਜਰ, ਬਲਵਿੰਦਰ, ਮੁਨੀਸ਼, ਜਸਵਿੰਦਰ ਕੌਰ, ਲਵਜੀਤ ਸਿੰਘ, ਪੂਨਮ ਆਦਿ ਆਗੂਆਂ ਨੇ ਮੁਲਾਜ਼ਮਾਂ ਨੂੰ ਸੰਬੋਧਨ ਕੀਤਾ | ਆਗੂਆਂ ਨੇ ਦੱਸਿਆ ਕਿ ਆਊਟ ਸੋਰਸ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ |

ਮੁੜ ਵਸੇਬਾ ਕੇਂਦਰ ਦੇ ਬਾਹਰ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਸਿਹਤ ਵਿਭਾਗ ਦੇ ਆਊਟ ਸੋਰਸ ਕਾਮੇ | ਤਸਵੀਰ : ਤਿਲਕਰਾਜ 28-09-2026
ਕਪੂਰਥਲਾ, 27 ਸਤੰਬਰ (ਅਮਨਜੋਤ ਸਿੰਘ ਵਾਲੀਆ)-ਆਊਟ ਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਔਲਖ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਬੀਤੇ ਦਿਨ ਸਰਕੁਲਰ ਰੋਡ ‘ਤੇ ਸਥਿਤ ਮੁੜ ਵਸੇਬਾ ਕੇਂਦਰ ਦੇ ਬਾਹਰ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਰਥੀ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ | ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਉਪਕਾਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਸਿਹਤ ਮੰਤਰੀ ਨਾਲ ਹੋਈਆਂ ਮੀਟਿੰਗਾਂ ਬੇਸਿੱਟਾ ਰਹੀਆਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ, ਜਿਸ ਦੇ ਰੋਸ ਵਜੋਂ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਉਨ੍ਹਾਂ ਸਰਕਾਰ ਪਾਸੋਂ ਮੰਗ ਕੀਤੀ ਕਿ ਕੱਚੇ ਮੁਲਾਜ਼ਮਾਂ ਨੂੰ ਬਿਨ੍ਹਾਂ ਸ਼ਰਤ ਪੱਕਾ ਕੀਤਾ ਜਾਵੇ ਜਾਂ ਸਰਕਾਰੀ ਮੁਲਾਜ਼ਮਾਂ ਦੇ ਬਰਾਬਰ ਪੇ ਸਕੇਲ ਦਿੱਤਾ ਜਾਵੇ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਕੌਰ, ਮੀਤ ਪ੍ਰਧਾਨ ਗੁਰਜੀਤ ਕੌਰ, ਅਨੀਤਾ, ਸੁਰਿੰਦਰ ਕੌਰ, ਰਾਜਵੀਰ ਸਿੰਘ, ਹਰਮਨ, ਅਮਰਜੋਤ, ਜਸਵੰਤ ਕੌਰ, ਸਾਹਿਲ, ਨਵਨੀਤ, ਮੇਜਰ, ਬਲਵਿੰਦਰ, ਮੁਨੀਸ਼, ਜਸਵਿੰਦਰ ਕੌਰ, ਲਵਜੀਤ ਸਿੰਘ, ਪੂਨਮ ਆਦਿ ਆਗੂਆਂ ਨੇ ਮੁਲਾਜ਼ਮਾਂ ਨੂੰ ਸੰਬੋਧਨ ਕੀਤਾ | ਆਗੂਆਂ ਨੇ ਦੱਸਿਆ ਕਿ ਆਊਟ ਸੋਰਸ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ |
ਪਿਛਲੀ ਖ਼ਬਰ ਸਾਈਂ ਲਾਡੀ ਸ਼ਾਹ ਦਾ ਜਨਮ ਦਿਹਾੜਾ ਮੁਹੱਲਾ ਦਰਜ਼ੀਆਂ ਵਿਖੇ ਧੂਮ-ਧਾਮ ਨਾਲ ਮਨਾਇਆ ਅਗਲੀ ਖ਼ਬਰ ਧਾਲੀਵਾਲ ਦੋਨਾ ਵਿਖੇ ਪੁਰਾਣੀ ਰੰਜਿਸ਼ ਦੇ ਚਲਦਿਆਂ ਇਕ ਘਰ ’ਤੇ ਚਲਾਈਆਂ ਗੋਲੀਆਂ-ਗੇਟ ਦੀ ਕੀਤੀ ਭੰਨਤੋੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।