29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ’ਚ ਵਿਦਿਆਰਥੀਆਂ ਦੇ ਕਰਵਾਏ ਅੰਗਰੇਜ਼ੀ ਕਵਿਤਾ ਉਚਾਰਣ ਦੇ ਮੁਕਾਬਲੇ

ਕਪੂਰਥਲਾ, 28 ਸਤੰਬਰ (ਵਿ. ਪ੍ਰ.)

ਅਜੀਤ ਡੈਸਕ 29-09-2026
ਕਪੂਰਥਲਾ, 28 ਸਤੰਬਰ (ਵਿ.ਪ੍ਰ.)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ.ਸੀ.ਐਫ. ਵਿਚ ਸਕੂਲ ਦੇ ਚੌਥੀ ਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦੇ ਅੰਗਰੇਜ਼ੀ ਕਵਿਤਾ ਉਚਾਰਣ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਕਵਿਤਾ ਦੀ ਪੇਸ਼ਕਾਰੀ ਤੇ ਉਚਾਰਣ ਦੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਚੌਥੀ ਜਮਾਤ ਦੇ ਕਵਿਤਾ ਉਚਾਰਣ ਦੇ ਮੁਕਾਬਲੇ ਵਿਚ ਸੁਖਮਨੀ ਨੰਦਾ ਪਹਿਲੇ, ਨਿਮਰਤ ਕੌਰ ਦੂਜੇ ਤੇ ਭਾਵਿਕਸ਼ਾ ਤੀਜੇ ਸਥਾਨ ‘ਤੇ ਰਹੀ | ਇਸੇ ਤਰ੍ਹਾਂ ਪੰਜਵੀਂ ਜਮਾਤ ਵਿਚੋਂ ਜਸਲੀਨ ਪਹਿਲੇ, ਸਵਰੀਨ ਦੂਜੇ ਤੇ ਆਲੀਆ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਤੇ ਮੈਂਬਰ ਸ਼ੋ੍ਮਣੀ ਕਮੇਟੀ ਬੀਬੀ ਗੁਰਪ੍ਰੀਤ ਕੌਰ, ਸਕੂਲ ਦੀ ਡਾਇਰੈਕਟਰ ਇੰਜ. ਹਰਨਿਆਮਤ ਕੌਰ ਤੇ ਪ੍ਰਸ਼ਾਸਕ ਨਿਮਰਤਾ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ | ਇੰਜ. ਨਿਮਰਤਾ ਕੌਰ ਨੇ ਵੱਖ-ਵੱਖ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਤਕਸੀਮ ਕੀਤੇ |
ਪਿਛਲੀ ਖ਼ਬਰ ਬੀਬੀ ਹਰਸ਼ਰਨ ਕੌਰ ਦੀ ਯਾਦ ’ਚ ਕੀਰਤਨ ਦਰਬਾਰ 3 ਅਕਤੂਬਰ ਨੂੰ ਅਗਲੀ ਖ਼ਬਰ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨਾ ਕਰਕੇ ਸਰਕਾਰਾਂ ਕਰ ਰਹੀਆਂ ਭਾਰਤੀ ਸੰਵਿਧਾਨ ਦੀ ਉਲੰਘਣਾ : ਬਾਬਾ ਲੀਡ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।