01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਮਾਸਟਰ ਕਾਡਰ ਦੀਆਂ ਪ੍ਰਮੋਸ਼ਨਾਂ ’ਚ ਸਟੇਸ਼ਨ ਦੂਰ ਦਿੱਤੇ ਜਾਣ ’ਤੇ ਗੌਰਮਿੰਟ ਟੀਚਰ ਯੂਨੀਅਨ ਅਧਿਆਪਕਾਂ ਦੇ ਹੱਕ ਵਿਚ ਡਟੀ

ਸੁਲਤਾਨਪੁਰ ਲੋਧੀ, 30 ਸਤੰਬਰ (ਪ. ਪ.

ਮੀਟਿੰਗ ਦੌਰਾਨ ਗੱਲਬਾਤ ਕਰਦੇ ਹੋਏ ਯੂਨੀਅਨ ਦੇ ਆਗੂ ਤੇ ਇਕੱਤਰ ਹੋਏ ਵਰਕਰ | ਤਸਵੀਰ: ਸਿੱਧੂ 01-10-2026
ਸੁਲਤਾਨਪੁਰ ਲੋਧੀ, 30 ਸਤੰਬਰ (ਪ.ਪ. ਰਾਹੀਂ)-ਗੌਰਮਿੰਟ ਟੀਚਰਜ਼ ਯੂਨੀਅਨ ਨੇ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਵੱਲੋਂ ਮਾਸਟਰ ਕਾਡਰ ਦੀਆਂ ਤਰੱਕੀਆਂ ਦੌਰਾਨ ਅਧਿਆਪਕਾਂ ਤੋਂ ਸਟੇਸ਼ਨ ਚੋਣ ਨਾ ਕਰਵਾਉਣ ਦੇ ਫ਼ੈਸਲੇ ‘ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਨੂੰ ਅਧਿਆਪਕਾਂ ਦੇ ਹੱਕਾਂ ਨਾਲ ਖਿਲਵਾੜ ਕਰਾਰ ਦਿੱਤਾ ਹੈ | ਯੂਨੀਅਨ ਨੇ ਕਿਹਾ ਕਿ ਤਰੱਕੀ ਇੱਕ ਹੱਕ ਹੈ ਪਰ ਪ੍ਰਮੋਟ ਹੋਣ ਵਾਲੇ ਅਧਿਆਪਕਾਂ ਨੂੰ ਉਪਲਬਧ ਖ਼ਾਲੀ ਅਸਾਮੀਆਂ ‘ਚੋਂ ਸੀਨੀਅਰਤਾ ਅਨੁਸਾਰ ਆਪਣੀ ਪਸੰਦ ਦਾ ਸਟੇਸ਼ਨ ਚੁਣਨ ਦਾ ਮੌਕਾ ਨਾ ਦੇਣਾ ਪੂਰੀ ਪ੍ਰਕਿਰਿਆ ਨੂੰ ਸ਼ੱਕ ਦੇ ਘੇਰੇ ‘ਚ ਲਿਆਉਂਦਾ ਹੈ | ਗੌਰਮਿੰਟ ਟੀਚਰ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸੁਖਚੈਨ ਸਿੰਘ ਬੱਧਨ ਨੇ ਕਿਹਾ ਕਿ ਜਥੇਬੰਦੀ ਦਾ ਵਫ਼ਦ ਇਸ ਸਬੰਧੀ ਡੀ ਜੀ ਐਸ ਈ ਨੂੰ ਮਿਲਿਆ ਅਤੇ ਅਧਿਆਪਕਾਂ ਨੂੰ ਸਟੇਸ਼ਨ ਦੂਰ ਦਿੱਤੇ ਜਾਣ ਤੇ ਰੋਸ ਪ੍ਰਗਟਾਇਆ |ਇਸ ਮੌਕੇ ਜਥੇਬੰਦੀ ਦੇ ਦਬਾਅ ਹੇਠ ਹੋਏ ਫ਼ੈਸਲੇ ਅਨੁਸਾਰ ਪ੍ਰਮੋਟ ਹੋਏ ਅਧਿਆਪਕ ਆਪਣੇ ਆਪਣੇ ਜ਼ਿਲਿਆਂ ਦੇ ਸਿੱਖਿਆ ਅਫ਼ਸਰਾਂ ਨੂੰ 5 ਅਕਤੂਬਰ ਤੱਕ ਆਪਣਾ ਪੱਖ ਦੱਸਣਗੇ | ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਪ੍ਰਮੋਸ਼ਨਾਂ ਦੌਰਾਨ ਸਟੇਸ਼ਨ ਦੇਣ ਸਮੇਂ ਸਿਆਸੀ ਦਖ਼ਲਅੰਦਾਜ਼ੀ ਬੰਦ ਹੋਣੀ ਚਾਹੀਦੀ ਹੈ | ਇਸ ਮੌਕੇ ਉਨ੍ਹਾਂ ਨੇ ਮੰਗ ਕੀਤੀ ਕਿ ਅਧਿਆਪਕਾਂ ਦੀਆਂ ਗੈਰ ਵਿੱਦਿਅਕ ਡਿਊਟੀਆਂ ਲਾਉਣੀਆਂ ਬਿਲਕੁਲ ਬੰਦ ਕੀਤੀਆਂ ਜਾਣ |ਇਸ ਮੌਕੇ ਪ੍ਰਦੀਪ ਸਿੰਘ ਘੰੁਮਾਣ, ਸੁਖਦੇਵ ਸਿੰਘ,ਗੁਰਦੇਵ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨਸ਼ਾ ਵਿਰੋਧੀ ਮੰਚ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਸੰਬੰਧੀ ਸਮਾਗਮ ਕਰਵਾਇਆ ਅਗਲੀ ਖ਼ਬਰ ਜਾਗਰਣ ਕਮੇਟੀ ਨੇ ਸਾਲਾਨਾ ਜਾਗਰਣ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।