02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਸਰਵ ਸਮਾਜ ਸਮਰਸਤਾ ਸਮਿਤੀ ਦੀ ਨਵੀਂ ਕਾਰਜਕਾਰਨੀ ਦਾ ਸਰਬਸੰਮਤੀ ਨਾਲ ਗਠਨ

ਸੁਲਤਾਨਪੁਰ ਲੋਧੀ, 1 ਅਕਤੂਬਰ (ਨਰੇਸ਼ ਹੈਪੀ)-ਸਮਾਜ ਸੇਵੀ ਸੰਸਥਾ ਸਰਵ ਸਮਾਜ ਸਮਰਸਤਾ ਸਮਿਤੀ, ਸੁਲਤਾਨਪੁਰ ਲੋਧੀ ਦੀ ਨਵੀਂ ਕਾਰਜਕਾਰਨੀ ਦਾ ਸਰਵਸੰਮਤੀ ਨਾਲ ਗਠਨ ਕੀਤਾ ਗਿਆ | ਸੰਸਥਾ ਦੀ ਵਿਸ਼ੇਸ਼ ਮੀਟਿੰਗ ਦੌਰਾਨ ਸਮੂਹ ਮੈਂਬਰਾਂ ਨੇ ਸਹਿਮਤੀ ਪ੍ਰਗਟ ਕਰਦਿਆਂ ਨਵੀਂ ਟੀਮ ਦੀ ਚੋਣ ਕੀਤੀ | ਮੀਟਿੰਗ ਦੌਰਾਨ ਬਲਵਿੰਦਰ ਚੌਹਾਨ ਨੂੰ ਪ੍ਰਧਾਨ, ਰਾਜਿੰਦਰ ਸੁਲਤਾਨਵੀ ਨੂੰ ਉਪ ਪ੍ਰਧਾਨ, ਸੁਮੀਤ ਪੁਰੀ ਨੂੰ ਸੈਕਟਰੀ, ਵਿਸ਼ਵਦੀਪ ਡੋਗਰਾ ਨੂੰ ਜਨਰਲ ਸੈਕਟਰੀ ਅਤੇ ਕਰੁਣ ਪੁਰੀ ਨੂੰ ਖ਼ਜ਼ਾਨਚੀ ਨਿਯੁਕਤ ਕੀਤਾ ਗਿਆ | ਨਵੀਂ ਕਾਰਜਕਾਰਨੀ ਦੇ ਗਠਨ ਉਪਰੰਤ ਮੈਂਬਰਾਂ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਉਮੀਦ ਜਤਾਈ ਕਿ ਨਵੀਂ ਟੀਮ ਸੰਸਥਾ ਦੇ ਸਮਾਜਿਕ ਉਦੇਸ਼ਾਂ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਲੈ ਕੇ ਜਾਵੇਗੀ | ਨਵੇਂ ਚੁਣੇ ਗਏ ਅਹੁਦੇਦਾਰਾਂ ਨੇ ਕਿਹਾ ਕਿ ਸਮਾਜ ’ਚ ਕਿਸੇ ਵੀ ਤਰ੍ਹਾਂ ਦੀ ਦੂਰੀ ਨੂੰ ਖ਼ਤਮ ਕਰਕੇ ਸਾਰੇ ਵਰਗਾਂ ਨੂੰ ਇੱਕ ਮੰਚ ’ਤੇ ਇਕੱਠਾ ਕਰਨਾ ਹੀ ਸੰਸਥਾ ਦੀ ਮੁੱਖ ਸੋਚ ਹੈ |ਉਨ੍ਹਾਂ ਦੱਸਿਆ ਕਿ 11 ਅਕਤੂਬਰ ਨੂੰ ਭਗਵਾਨ ਵਾਲਮੀਕਿ ਦੀ ਪਾਵਨ ਜੋਤੀ ਨੂੰ ਚੌਥੀ ਵਾਰ ਸੁਲਤਾਨਪੁਰ ਲੋਧੀ ਲਿਆਂਦਾ ਜਾਵੇਗਾ | ਨਵ-ਨਿਯੁਕਤ ਪ੍ਰਧਾਨ ਬਲਵਿੰਦਰ ਚੌਹਾਨ ਸਮੇਤ ਸਮੂਹ ਅਹੁਦੇਦਾਰਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸੰਸਥਾ ਵਲੋਂ ਸਮਾਜਿਕ ਅਤੇ ਧਾਰਮਿਕ ਕਾਰਜਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇਗੀ | ਇਸ ਮੌਕੇ ਭਵਿਕ ਜੈਨ, ਅਮਿਤਾਬ ਸੇਠੀ, ਵਰੁਣ ਗੁਪਤਾ, ਕਰਨ ਧੀਰ, ਸੂਰਜ ਕੁਮਾਰ, ਸਤਵੀਰ ਮਹਿਪਾਲ ਸਮੇਤ ਸੰਸਥਾ ਦੇ ਕਈ ਮੈਂਬਰ ਹਾਜ਼ਰ ਸਨ |

ਅਜੀਤ ਡੈਸਕ 02-10-2026

ਪਿਛਲੀ ਖ਼ਬਰ ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ’ਚ ਲਗਾਈ ਗਈ ਹੇਅਰ ਕਟਿੰਗ ਵਰਕਸ਼ਾਪ ਅਗਲੀ ਖ਼ਬਰ ਅਦਾਰਾ ਅਦਬੀ ਸਾਂਝ ਦੀ ਮਹੀਨਾਵਾਰ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।