02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਨਸ਼ਿਆਂ ਦੇ ਮਾਮਲੇ ’ਤੇ ਕੇਂਦਰ ਸਰਕਾਰ ਸਿਆਸਤ ਕਰਨ ਦੀ ਬਜਾਏ ਜ਼ਿੰਮੇਵਾਰੀ ਨਿਭਾਵੇ-ਸੱਜਣ ਸਿੰਘ ਚੀਮਾ

ਸੁਲਤਾਨਪੁਰ ਲੋਧੀ, 1 ਅਕਤੂਬਰ (ਥਿੰਦ)-ਪੰਜਾਬ ’ਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਅਮਿਤ ਸ਼ਾਹ ਵਲੋਂ ਕੀਤੀ ਜਾ ਬਿਆਨਬਾਜ਼ੀ ’ਤੇ ਆਪਣਾ ਪ੍ਰਤੀਕਰਮ ਦਿੰਦਿਆਂ ਹਲਕਾ ਸੁਲਤਾਨਪੁਰ ਲੋਧੀ ਤੋਂ ‘ਆਪ’ ਦੇ ਇੰਚਾਰਜ ਅਤੇ ਇੰਪਰੂਵਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੇ ਖ਼ਾਤਮੇ ਲਈ ਸੂਬਾ ਸਰਕਾਰ ਵਲੋਂ ਲੜਾਈ ਲੜੀ ਜਾ ਰਹੀ ਹੈ, ਇਸ ਲਈ ਨਸ਼ਿਆਂ ਦੇ ਮੁੱਦੇ ’ਤੇ ਸਿਆਸਤ ਕਰਨ ਦੀ ਬਜਾਏ ਕੇਂਦਰ ਨੂੰ ਵੀ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ| ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਪੰਜਾਬ ਆਉਣ ਤੋਂ ਪਹਿਲਾਂ ਗੁਜਰਾਤ ’ਚੋਂ ਨਸ਼ਾ ਖ਼ਤਮ ਕਰਨ | ਗੁਜਰਾਤ ਵਿਚ ਸਥਿਤ ਅਡਾਨੀਆਂ ਦੀ ਬੰਦਰਗਾਹ ਤੋਂ ਆਏ ਦਿਨ ਹੀ ਕਈ ਕਈ ਟਨ ਨਸ਼ਾ ਬਰਾਮਦਗੀ ਦੀ ਖ਼ਬਰਾਂ ਸਾਹਮਣੇ ਆਉਂਦੀਆਂ ਹਨ, ਜੇਕਰ ਕੇਂਦਰ ਸਰਕਾਰ ਵਿਚ ਹਿੰਮਤ ਹੈ ਤਾਂ ਸਭ ਤੋਂ ਪਹਿਲਾਂ ਗੁਜਰਾਤ ’ਚੋਂ ਆਉਣ ਵਾਲਾ ਨਸ਼ਾ ਬੰਦ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਪੰਜਾਬ ਦੀ ਸਰਹੱਦ ਪਾਕਿਸਤਾਨ ਨਾਲ ਲੱਗਦੀ ਹੋਣ ਕਾਰਨ ਤਸਕਰ ਇਸ ਦਾ ਫ਼ਾਇਦਾ ਉਠਾਉਂਦੇ ਹਨ | ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਸਾਨੂੰ ਸਾਰਿਆਂ ਨੂੰ ਯਤਨ ਕਰਨੇ ਚਾਹੀਦੇ ਹਨ ਕਿਉਂਕਿ ਇਸ ਅਲਾਮਤ ਵਿਚ ਬਹੁਤ ਨੌਜਵਾਨ ਜਕੜੇ ਜਾ ਚੁੱਕੇ ਹਨ | —— ਸਿਰਫ ਪਹਿਲੀ ਤਸਵੀਰ ਹੀ ਲਗਾਈ ਜਾਵੇ—— 30 ਕੇ ਪੀ ਟੀ ਲਾਡੀ 20 ਸੱਜਣ ਸਿੰਘ ਚੀਮਾ

ਅਜੀਤ ਡੈਸਕ 02-10-2026

ਪਿਛਲੀ ਖ਼ਬਰ ਟਰੈਕਟਰ ਟਰਾਲੀ ਤੋਂ ਹੇਠਾਂ ਡਿਗਣ ਕਾਰਨ 1 ਪ੍ਰਵਾਸੀ ਮਜ਼ਦੂਰ ਜ਼ਖ਼ਮੀ ਅਗਲੀ ਖ਼ਬਰ ਬਲਾਕ ਢਿਲਵਾਂ ਵਿਖੇ ਪੋਸ਼ਣ ਅਭਿਆਨ ਤਹਿਤ ਪੋਸ਼ਣ ਮਾਹ ਮਨਾਇਆ ਜਾ ਰਿਹੈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।