04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਕਪੂਰਥਲਾ, 2 ਅਕਤੂਬਰ (ਵਿ. ਪ੍ਰ.)

ਅਜੀਤ ਡੈਸਕ 03-10-2026
ਕਪੂਰਥਲਾ, 2 ਅਕਤੂਬਰ (ਵਿ.ਪ੍ਰ.)-ਖੇਡਾਂ ਵਤਨ ਪੰਜਾਬ ਦੀਆਂ ਵਿਚ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਆਰ.ਸੀ.ਐਫ. ਦੇ ਵਿਦਿਆਰਥੀ ਅਕਸ਼ਿਤ ਬੇਹੇਰਾ ਨੇ ਅੰਡਰ 14 ਉਮਰ ਵਰਗ ਦੇ ਐਥਲੈਟਿਕਸ ਮੁਕਾਬਲੇ ’ਚ ਪਹਿਲਾ ਸਥਾਨ ਹਾਸਿਲ ਕਰਕੇ ਸੋਨ ਤਗਮਾ ਜਿੱਤਿਆ | ਇਸ ਤੋਂ ਇਲਾਵਾ ਉਨ੍ਹਾਂ ਲੰਬੀ ਛਾਲ ’ਚ ਵੀ ਪਹਿਲਾ ਸਥਾਨ ਹਾਸਲ ਕੀਤਾ | ਸਕੂਲ ਦੀ ਡਾਇਰੈਕਟਰ ਇੰਜ. ਹਰਨਿਆਮਤ ਕੌਰ ਨੇ ਦੱਸਿਆ ਕਿ ਅੰਡਰ 14 ਲੜਕਿਆਂ ਦੇ ਵਾਲੀਬਾਲ ਦੇ ਮੁਕਾਬਲੇ ਵਿਚ ਸਕੂਲ ਦੀ ਟੀਮ ਨੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਤੇ ਮੈਂਬਰ ਸ਼ੋ੍ਰਮਣੀ ਕਮੇਟੀ ਬੀਬੀ ਗੁਰਪ੍ਰੀਤ ਕੌਰ, ਡਾਇਰੈਕਟਰ ਇੰਜ. ਹਰਨਿਆਮਤ ਕੌਰ ਤੇ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਨੇ ਜੇਤੂ ਰਹੇ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ | ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਖੇਡਾਂ ਵਿਚ ਪੂਰੇ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਭਾਸ਼ਾ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ 7 ਨੂੰ-ਜਸਪ੍ਰੀਤ ਕੌਰ ਅਗਲੀ ਖ਼ਬਰ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕੀਤੇ ਜਾਣ ਕਾਰਨ ਅਧਿਆਪਕਾਂ ’ਚ ਰੋਸ-ਰਮਨ ਕੁਮਾਰ, ਜਗਜੀਤ ਸਿੰਘ ਥਿੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।