04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਭਾਸ਼ਾ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ 7 ਨੂੰ-ਜਸਪ੍ਰੀਤ ਕੌਰ

ਕਪੂਰਥਲਾ, 2 ਅਕਤੂਬਰ (ਵਿ. ਪ੍ਰ.)

ਜ਼ਿਲ੍ਹਾ ਭਾਸ਼ਾ ਅਫ਼ਸਰ ਜਸਪ੍ਰੀਤ ਕੌਰ ਦੀ ਤਸਵੀਰ | 03-10-2026
ਕਪੂਰਥਲਾ, 2 ਅਕਤੂਬਰ (ਵਿ.ਪ੍ਰ.)-ਭਾਸ਼ਾ ਵਿਭਾਗ ਪੰਜਾਬ ਵੱਲੋਂ 7 ਅਕਤੂਬਰ ਨੂੰ ਸਵੇਰੇ ਸਾਢੇ 10 ਵਜੇ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਚ ਜ਼ਿਲ੍ਹਾ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਪ੍ਰੀਤ ਕੌਰ ਜ਼ਿਲ੍ਹਾ ਭਾਸ਼ਾ ਅਫ਼ਸਰ ਕਪੂਰਥਲਾ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਵਰਗ ਵਾਰ ਰਜਿਸਟਰੇਸ਼ਨ ਦਾ ਕੰਮ 7 ਅਕਤੂਬਰ ਨੂੰ ਸਵੇਰੇ ਸਾਢੇ 9 ਵਜੇ ਸ਼ੁਰੂ ਹੋਵੇਗਾ | ਇਸ ਲਈ ਜਿਨ੍ਹਾਂ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਨਾਂਅ ਭੇਜੇ ਹਨ, ਉਹ ਨਿਸ਼ਚਿਤ ਸਥਾਨ ‘ਤੇ ਸਮੇਂ ਸਿਰ ਪੁੱਜਣ | ਇਹ ਮੁਕਾਬਲੇ ਵਿਦਿਆਰਥੀਆਂ ਨੂੰ ਆਪਣੇ ਸਾਹਿਤ ਤੇ ਸਭਿਆਚਾਰ ਨਾਲ ਜੋੜਨ ਤੇ ਉਨ੍ਹਾਂ ਦੇ ਮਾਨਸਿਕ ਵਿਕਾਸ ਤੇ ਮੁਕਾਬਲੇ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਵਿਚ ਅਹਿਮ ਯੋਗਦਾਨ ਪਾਉਂਦੇ ਹਨ | ਜਸਪ੍ਰੀਤ ਕੌਰ ਨੇ ਦੱਸਿਆ ਕਿ ਬਾਲ ਗਿਆਨ ਪ੍ਰਸ਼ਨੋਤਰੀ ਮੁਕਾਬਲੇ ਵਿਚ ਜ਼ਿਲ੍ਹੇ ਵਿਚੋਂ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ 1000 ਰੁਪਏ, 750 ਰੁਪਏ ਤੇ 500 ਰੁਪਏ ਦਾ ਨਕਦ ਇਨਾਮ ਜਾਂ ਇਸ ਦੇ ਮੁੱਲ ਦੀਆਂ ਪੁਸਤਕਾਂ ਅਤੇ ਪ੍ਰਸ਼ੰਸਾ ਪੱਤਰ ਪ੍ਰਦਾਨ ਕੀਤੇ ਜਾਣਗੇ |
ਪਿਛਲੀ ਖ਼ਬਰ ਮਾਂ ਦੁਰਗਾ ਦਰਸ਼ਨ ਕਲੱਬ ਵੱਲੋਂ 39ਵਾਂ ਸਾਲਾਨਾ ਜਾਗਰਣ ਅੱਜ ਅਗਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।