04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਵਿਸ਼ਵ ਹਿੰਦੂ ਪ੍ਰੀਸ਼ਦ ਤੇ ਬਜਰੰਗ ਦਲ ਵਲੋਂ ਗੁਰਪਾਲ ਸਿੰਘ ਇੰਡੀਅਨ ਦਾ ਸਨਮਾਨ

ਕਪੂਰਥਲਾ, 2 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਵਿਸ਼ਵ ਹਿੰਦੂ ਪ੍ਰੀਸ਼ਦ ਤੇ ਬਜਰੰਗ ਦਲ ਦੇ ਆਗੂਆਂ ਵਲੋਂ ਮਾਰਕੀਟ ਕਮੇਟੀ ਕਪੂਰਥਲਾ ਦੇ ਨਵਨਿਯੁਕਤ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਨੂੰ ਸਨਮਾਨਿਤ ਕਰਨ ਲਈ ਇਕ ਸੰਖੇਪ ਜਿਹਾ ਸਮਾਗਮ ਕਰਵਾਇਆ ਗਿਆ | ਜਿਸ ਵਿਚ ਵਿਸ਼ਵ ਹਿੰਦੂ ਪ੍ਰੀਸ਼ਦ ਜਲੰਧਰ ਵਿਭਾਗ ਦੇ ਪ੍ਰਧਾਨ ਨਰੇਸ਼ ਪੰਡਿਤ, ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਵਾ, ਸਾਬਕਾ ਜ਼ਿਲ੍ਹਾ ਪ੍ਰਧਾਨ ਜੀਵਨ ਪ੍ਰਕਾਸ਼ ਵਾਲੀਆ ਤੇ ਬਜਰੰਗ ਦਲ ਦੇ ਜ਼ਿਲ੍ਹਾ ਪ੍ਰਧਾਨ ਆਨੰਦ ਯਾਦਵ ਨੇ ਗੁਰਪਾਲ ਸਿੰਘ ਇੰਡੀਅਨ ਨੂੰ ਫੁੱਲਾਂ ਦਾ ਹਾਰ ਤੇ ਬੁੱਕਾ ਦੇ ਕੇ ਸਨਮਾਨਿਤ ਕੀਤਾ ਤੇ ਉਨ੍ਹਾਂ ਨੂੰ ਚੇਅਰਮੈਨ ਵਜੋਂ ਅਹੁਦਾ ਸੰਭਾਲਣ ‘ਤੇ ਸ਼ੁੱਭਕਾਮਨਾਵਾਂ ਦਿੱਤੀਆਂ | ਵਿਸ਼ਵ ਹਿੰਦੂ ਪ੍ਰੀਸ਼ਦ ਤੇ ਬਜਰੰਗ ਦਲ ਦੇ ਆਗੂਆਂ ਨੇ ਕਿਹਾ ਕਿ ਸਮਾਜ ਨੂੰ ਗੁਰਪਾਲ ਸਿੰਘ ਇੰਡੀਅਨ ਵਰਗੇ ਇਮਾਨਦਾਰ ਤੇ ਚੰਗੀ ਛਵੀ ਵਾਲੇ ਸਿਆਸਤਦਾਨਾਂ ਦੀ ਲੋੜ ਹੈ, ਜਿਹੜੇ ਆਪਣੇ ਨਿੱਜੀ ਸਵਾਰਥਾਂ ਤੋਂ ਉੱਪਰ ਉੱਠ ਕੇ ਸਮਾਜ ਤੇ ਲੋਕਾਂ ਦੀ ਭਲਾਈ ਲਈ ਕਾਰਜਸ਼ੀਲ ਹਨ | ਇਸ ਮੌਕੇ ਗੁਰਪਾਲ ਸਿੰਘ ਇੰਡੀਅਨ ਨੇ ਵਿਸ਼ਵ ਹਿੰਦੂ ਪ੍ਰੀਸ਼ਦ ਤੇ ਬਜਰੰਗ ਦਲ ਦੇ ਆਗੂਆਂ ਵਲੋਂ ਦਿੱਤੇ ਗਏ ਸਨਮਾਨ ਲਈ ਉਨ੍ਹਾਂ ਦਾ ਤਹਿਦਿਲੋਂ ਧੰਨਵਾਦ ਕੀਤਾ| ਇਸ ਮੌਕੇ ਵਿਸ਼ਵ ਹਿੰਦੂ ਪ੍ਰੀਸ਼ਦ ਤੇ ਜ਼ਿਲ੍ਹਾ ਸਤਿਸੰਗ ਪ੍ਰਮੁੱਖ ਮਨਮੋਹਨ ਜੋਸ਼ੀ, ਸ਼ਹਿਰੀ ਪ੍ਰਧਾਨ ਮੋਹਿਤ ਜੱਸਲ, ਸ਼ਹਿਰੀ ਮੀਤ ਪ੍ਰਧਾਨ ਸੰਦੀਪ ਅਗਰਵਾਲ, ਬਜਰੰਗ ਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਗੁਲਸ਼ਨ ਮਾਹਿਰਾਂ ਆਦਿ ਆਗੂ ਹਾਜ਼ਰ ਸਨ |

ਅਜੀਤ ਡੈਸਕ 03-10-2026

ਪਿਛਲੀ ਖ਼ਬਰ ਪੀਰ ਬਾਬਾ ਮੁਹੰਮਦ ਸ਼ਾਹ ਬੁਖਾਰੀ ਦੀ ਯਾਦ ’ਚ ਯਾਦਗਾਰੀ ਛਿੰਝ ਮੇਲਾ ਅਗਲੀ ਖ਼ਬਰ ਜੇ.ਜੇ. ਟਰੋਮਾ ਸੈਂਟਰ ਤੇ ਥਿੰਦ ਹਸਪਤਾਲ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।