04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਵਡਾਲਾ ਫਲਾਈਓਵਰ ’ਤੇ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

ਕਪੂਰਥਲਾ, 2 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਵਡਾਲਾ ਫਲਾਈਓਵਰ ’ਤੇ ਸੜਕ ਹਾਦਸੇ ’ਚ ਦੋ ਨੌਜਵਾਨ ਗੰਭੀਰ ਜ਼ਖਮੀ ਹੋ ਗਏ | ਜਿਨ੍ਹਾਂ ਨੂੰ ਰਾਹਗੀਰਾਂ ਵਲੋਂ ਜਲੰਧਰ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ | ਜਿੱਥੇ ਇਕ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਐਸ. ਐਚ.

ਮਿ੍ਤਕ ਨੌਜਵਾਨ ਜਤਿੰਦਰ ਦੀ ਫਾਈਲ ਤਸਵੀਰ | 03-10-2026
ਕਪੂਰਥਲਾ, 2 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਵਡਾਲਾ ਫਲਾਈਓਵਰ ’ਤੇ ਸੜਕ ਹਾਦਸੇ ’ਚ ਦੋ ਨੌਜਵਾਨ ਗੰਭੀਰ ਜ਼ਖਮੀ ਹੋ ਗਏ | ਜਿਨ੍ਹਾਂ ਨੂੰ ਰਾਹਗੀਰਾਂ ਵਲੋਂ ਜਲੰਧਰ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ | ਜਿੱਥੇ ਇਕ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਐਸ.ਐਚ.ਓ. ਮੇਜਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਜਤਿੰਦਰ ਪੁੱਤਰ ਮੁਲਖ ਦਾਸ ਵਾਸੀ ਪੀਰ ਚੌਧਰੀ ਰੋਡ ਤੇ ਅਮਿਤ ਵਾਸੀ ਆਰ.ਸੀ.ਐਫ. ਗੇਟ ਨੰਬਰ 2 ਜਿਨ੍ਹਾਂ ਦਾ ਫਲਾਈ ਓਵਰ ‘ਤੇ ਮੋਟਰਸਾਈਕਲ ਸਲਿਪ ਹੋਣ ਕਾਰਨ ਦੋਵੇਂ ਜ਼ਖਮੀ ਹੋ ਗਏ ਸਨ | ਜਿਨ੍ਹਾਂ ਨੂੰ ਰਾਹਗੀਰਾਂ ਵਲੋਂ ਜਲੰਧਰ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ | ਇਨ੍ਹਾਂ ਵਿਚੋਂ ਜਤਿੰਦਰ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ ਜਿਸਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ | ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ | ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਾਮ ਦੇ ਸਮੇਂ ਪਤਾ ਲੱਗਾ ਕਿ ਉਨ੍ਹਾਂ ਦੇ ਲੜਕੇ ਦਾ ਐਕਸੀਡੈਂਟ ਹੋ ਗਿਆ ਜਦੋਂ ਉਹ ਜਲੰਧਰ ਪੁੱਜੇ ਤਾਂ ਡਾਕਟਰ ਨੇ ਉਨ੍ਹਾਂ ਦੇ ਲੜਕੇ ਨੂੰ ਮਿ੍ਤਕ ਐਲਾਨ ਦਿੱਤਾ, ਜਦਕਿ ਦੂਸਰੇ ਲੜਕੇ ਦਾ ਇਲਾਜ ਜਾਰੀ ਹੈ |
ਪਿਛਲੀ ਖ਼ਬਰ ਅਕਾਲ ਐਜੂਕੇਸ਼ਨਲ ਸਰਵਿਸਿਜ਼ ਸੁਲਤਾਨਪੁਰ ਲੋਧੀ ਨੇ ਵਿਦਿਆਰਥੀਆਂ ਦੇ ਯੂ.ਕੇ. ਸਟੱਡੀ ਵੀਜ਼ੇ ਲਗਵਾਏ ਅਗਲੀ ਖ਼ਬਰ ਆਂਗਣਵਾੜੀ ਕੇਂਦਰਾਂ ’ਚ ‘ਸਾਡੇ ਬਜ਼ੁਰਗ ਸਾਡਾ ਮਾਨ’ ਪ੍ਰੋਗਰਾਮ ਤਹਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।