04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਕੁਲਵਿੰਦਰ ਸਿੰਘ ਢਿਲਵਾਂ ਨੂੰ ਵਿਧਾਨ ਸਭਾ ਹਲਕਾ ਭੁਲੱਥ ਦਾ ਇੰਚਾਰਜ ਕੀਤਾ ਨਿਯੁਕਤ

ਫਗਵਾੜਾ, 3 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਮੁੱਖ ਬੁਲਾਰੇ ਤੇ ਦੋਆਬਾ ਇੰਚਾਰਜ ਡਾ. ਹਰਜਿੰਦਰ ਸਿੰਘ ਜੱਖੂ ਨੇ ਵਿਧਾਨ ਸਭਾ ਹਲਕਾ ਭੁਲੱਥ ਦੀ ਅਹਿਮ ਮੀਟਿੰਗ ਕਰਕੇ ਨਿਯੁਕਤੀਆਂ ਦਾ ਐਲਾਨ ਕੀਤਾ | ਡਾ: ਹਰਜਿੰਦਰ ਸਿੰਘ ਜੱਖੂ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਢਿਲਵਾਂ ਨੂੰ ਵਿਧਾਨ ਸਭਾ ਹਲਕਾ ਭੁਲੱਥ ਦਾ ਇੰਚਾਰਜ ਨਿਯੁਕਤ ਕਰਨ ਦੇ ਨਾਲ-ਨਾਲ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜ ਮੈਂਬਰੀ ਹਲਕਾ ਅਬਜ਼ਰਵਰ ਕਮੇਟੀ ਮੈਂਬਰ ਦਾ ਐਲਾਨ ਵੀ ਕੀਤਾ ਗਿਆ, ਜਿਸ ਵਿਚ ਗੁਰਮੇਲ ਸਿੰਘ ਬਾਠ ਸਾਬਕਾ ਪੁਲਿਸ ਅਧਿਕਾਰੀ, ਮੁਖ਼ਤਿਆਰ ਸਿੰਘ ਡਡਵਿੰਡੀ ਜ਼ਿਲ੍ਹਾ ਪ੍ਰਧਾਨ, ਸੁਖਵਿੰਦਰ ਸਿੰਘ ਖ਼ਾਲਸਾ ਕਾਰਜਕਾਰਨੀ ਪ੍ਰਧਾਨ ਜ਼ਿਲ੍ਹਾ ਜਲੰਧਰ , ਸੰਜੀਵ ਕੁਮਾਰ ਪ੍ਰਧਾਨ ਜਲੰਧਰ ਸ਼ਹਿਰੀ ਜੈ ਭੀਮ ਯੂਨਾਈਟਿਡ ਵੁਆਇਸ ਆਫ਼ ਪੰਜਾਬ, ਬੀਬੀ ਸੁਖਜੀਤ ਕੌਰ ਭਬਿਆਣਾ ਆਦਿ ਅਬਜ਼ਰਵਰ ਕਮੇਟੀ ਮੈਂਬਰ ਚੁਣੇ ਗਏ | ਇਸ ਮੌਕੇ ਡਾ.

ਅਜੀਤ ਡੈਸਕ 04-10-2026
ਫਗਵਾੜਾ, 3 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਮੁੱਖ ਬੁਲਾਰੇ ਤੇ ਦੋਆਬਾ ਇੰਚਾਰਜ ਡਾ. ਹਰਜਿੰਦਰ ਸਿੰਘ ਜੱਖੂ ਨੇ ਵਿਧਾਨ ਸਭਾ ਹਲਕਾ ਭੁਲੱਥ ਦੀ ਅਹਿਮ ਮੀਟਿੰਗ ਕਰਕੇ ਨਿਯੁਕਤੀਆਂ ਦਾ ਐਲਾਨ ਕੀਤਾ | ਡਾ: ਹਰਜਿੰਦਰ ਸਿੰਘ ਜੱਖੂ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਢਿਲਵਾਂ ਨੂੰ ਵਿਧਾਨ ਸਭਾ ਹਲਕਾ ਭੁਲੱਥ ਦਾ ਇੰਚਾਰਜ ਨਿਯੁਕਤ ਕਰਨ ਦੇ ਨਾਲ-ਨਾਲ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜ ਮੈਂਬਰੀ ਹਲਕਾ ਅਬਜ਼ਰਵਰ ਕਮੇਟੀ ਮੈਂਬਰ ਦਾ ਐਲਾਨ ਵੀ ਕੀਤਾ ਗਿਆ, ਜਿਸ ਵਿਚ ਗੁਰਮੇਲ ਸਿੰਘ ਬਾਠ ਸਾਬਕਾ ਪੁਲਿਸ ਅਧਿਕਾਰੀ, ਮੁਖ਼ਤਿਆਰ ਸਿੰਘ ਡਡਵਿੰਡੀ ਜ਼ਿਲ੍ਹਾ ਪ੍ਰਧਾਨ, ਸੁਖਵਿੰਦਰ ਸਿੰਘ ਖ਼ਾਲਸਾ ਕਾਰਜਕਾਰਨੀ ਪ੍ਰਧਾਨ ਜ਼ਿਲ੍ਹਾ ਜਲੰਧਰ , ਸੰਜੀਵ ਕੁਮਾਰ ਪ੍ਰਧਾਨ ਜਲੰਧਰ ਸ਼ਹਿਰੀ ਜੈ ਭੀਮ ਯੂਨਾਈਟਿਡ ਵੁਆਇਸ ਆਫ਼ ਪੰਜਾਬ, ਬੀਬੀ ਸੁਖਜੀਤ ਕੌਰ ਭਬਿਆਣਾ ਆਦਿ ਅਬਜ਼ਰਵਰ ਕਮੇਟੀ ਮੈਂਬਰ ਚੁਣੇ ਗਏ | ਇਸ ਮੌਕੇ ਡਾ. ਹਰਜਿੰਦਰ ਸਿੰਘ ਜੱਖੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਨੂੰ ਪੰਜਾਬ ਵਾਸੀਆਂ ਦਾ ਮਿਲ ਭਰਵਾਂ ਸਮਰਥਨ ਰਿਹਾ ਹੈ | ਡਾ.ਜੱਖੂ ਨੇ ਕਿਹਾ ਕਿ ਪਾਰਟੀ ਦੇ ਕੌਮੀ ਪ੍ਰਧਾਨ ਤੇ ਖੰਥ ਦੇ ਨਿਧੜਕ ਜਰਨੈਲ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਿਚ ਆਉਣ ਵਾਲੀਆ ਪੰਜਾਬ ਵਿਧਾਨ ਸਭਾ ਦੀਆ ਚੋਣਾਂ ਵਿਚ ਦਲ ਇਤਿਹਾਸਕ ਜਿੱਤ ਦਰਜ ਕਰੇਗਾ | ਇਸ ਮੌਕੇ ‘ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਵਰਕਰ ਅਤੇ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਪਿਓ-ਪੁੱਤ ਦੀ ਕੁੱਟਮਾਰ ਕਰਨ ਤੇ ਘਰ ਨੂੰ ਅੱਗ ਲਗਾਉਣ ਦੇ ਮਾਮਲੇ ਵਿਚ 10 ਵਿਰੁੱਧ ਕੇਸ ਦਰਜ ਅਗਲੀ ਖ਼ਬਰ ਤਕਨੀਕੀ ਸਿੱਖਿਆ ਵਿਚ ਪੰਜਾਬੀ ਲਾਗੂ ਕਰਨ ਦੇ ਦਾਅਵੇ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।