04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਵਿਅਕਤੀ ਨੂੰ ਜ਼ਖਮੀ ਕਰਨ ਦੇ ਮਾਮਲੇ ’ਚ 4 ਵਿਰੁੱਧ ਕੇਸ ਦਰਜ, 2 ਕਾਬੂ

ਕਪੂਰਥਲਾ, 3 ਅਕਤੂਬਰ (ਸਡਾਨਾ)-ਥਾਣਾ ਕੋਤਵਾਲੀ ਪੁਲਿਸ ਨੇ ਇਰਾਦਾ ਕਤਲ ਦੇ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਜਦਕਿ ਬਾਕੀ ਦੋ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੋਤਵਾਲੀ ਮੁਖੀ ਲਖਬੀਰ ਸਿੰਘ ਗੋਸਲ ਨੇ ਦੱਸਿਆ ਕਿ ਸ਼ਿਕਾਇਤਕਰਤਾ ਸੁਰਿੰਦਰ ਕੌਰ ਉਰਫ਼ ਸ਼ਿੰਦੀ ਵਾਸੀ ਝੱਲ ਠੀਕਰੀਵਾਲ ਨੇ ਆਪਣੇ ਬਿਆਨ ਦਰਜ ਕਰਵਾਏ ਕਿ ਉਸਦੇ ਲੜਕੇ ਸੋਮਾ ਸਿੰਘ ਦੀ ਖਾਨ ਡਾਕਟਰ ਨਾਲ ਮਾਮੂਲੀ ਬਹਿਸ ਹੋ ਗਈ | ਜਿਸ ਉਪਰੰਤ ਕਥਿਤ ਦੋਸ਼ੀ ਜਸਵੰਤ ਸਿੰਘ, ਮੋਹਿਤ ਉਰਫ਼ ਅਭੈ, ਆਰੀਅਨ ਤੇ ਕਾਲੂ ਵਾਸੀਆਨ ਝੱਲ ਠੀਕਰੀਵਾਲ ਨੇ ਉਸਦੇ ਲੜਕੇ ਦੀ ਮਾਰ ਦੇਣ ਦੀ ਨੀਅਤ ਨਾਲ ਮਾਰਕੁੱਟ ਕੀਤੀ ਤੇ ਉਸਨੂੰ ਗੰਭੀਰ ਜ਼ਖਮੀ ਕਰ ਦਿੱਤਾ | ਥਾਣਾ ਮੁਖੀ ਨੇ ਦੱਸਿਆ ਕਿ ਉਕਤ ਚਾਰਾਂ ਕਥਿਤ ਦੋਸ਼ੀਆਂ ਵਿਰੁੱਧ ਇਰਾਦਾ ਕਤਲ ਸਮੇਤ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰਨ ਉਪਰੰਤ ਮੋਹਿਤ ਉਰਫ਼ ਅਭੈ ਅਤੇ ਆਰੀਅਨ ਵਾਸੀ ਝੱਲ ਠੀਕਰੀਵਾਲ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ, ਜਦਕਿ ਬਾਕੀ ਦੋ ਦੀ ਭਾਲ ਹੇਠ ਛਾਪਾਮਾਰੀ ਕੀਤੀ ਜਾ ਰਹੀ ਹੈ |

ਅਜੀਤ ਡੈਸਕ 04-10-2026

ਪਿਛਲੀ ਖ਼ਬਰ ਸੜਕ ਹਾਦਸੇ ’ਚ ਸਕੂਟਰੀ ਚਾਲਕ ਔਰਤ ਦੀ ਮੌਤ ਅਗਲੀ ਖ਼ਬਰ ਮਾਮੂਲੀ ਟੱਕਰ ਤੋਂ ਬਾਅਦ 2 ਧਿਰਾਂ ਵਿਚਾਲੇ ਝਗੜਾ, ਐਕਸਯੂਵੀ ਦੇ ਸ਼ੀਸ਼ੇ ਤੋੜਨ ਦਾ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।