04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਖੱਜਲ-ਖੁਆਰੀ ਤੋਂ ਬਚਣ ਲਈ ਕਿਸਾਨ ਮੰਡੀਆਂ ਵਿਚ ਸੁੱਕਾ ਝੋਨਾ ਲੈ ਕੇ ਆਉਣ : ਬਿੱਟੂ ਖੱਖ

ਨਡਾਲਾ, 3 ਅਕਤੂਬਰ (ਰਘਬਿੰਦਰ ਸਿੰਘ)-ਹੈਲਪ ਲਾਈਨ ਐਂਟੀ ਕੁਰੱਪਸ਼ਨ ਦੇ ਸਾਬਕਾ ਪੰਜਾਬ ਪੈੱ੍ਰਸ ਸਕੱਤਰ ਬਲਵਿੰਦਰ ਸਿੰਘ ਬਿੱਟੂ ਖੱਖ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਆਪਣੀ ਫ਼ਸਲ ਲਿਆਉਣ ਸਮੇਂ ਝੋਨੇ ਨੂੰ ਚੰਗੀ ਤਰ੍ਹਾਂ ਸੁਕਾ ਕੇ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਮੰਡੀ ਵਿਚ ਕਿਸੇ ਕਿਸਮ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ | ਬਿੱਟੂ ਖੱਖ ਨੇ ਕਿਹਾ ਕਿ ਕਿਸਾਨ ਰਾਤ ਸਮੇਂ ਝੋਨੇ ਦੀ ਕਟਾਈ ਕਰਨ ਤੋਂ ਗੁਰੇਜ਼ ਕਰਨ ਅਤੇ ਦਿਨ ਚੜ੍ਹਨ ਤੋਂ ਬਾਅਦ ਹੀ ਕੰਬਾਈਨ ਨਾਲ ਝੋਨੇ ਦੀ ਕਟਾਈ ਕਰਵਾਉਣ | ਉਨ੍ਹਾਂ ਦੱਸਿਆ ਕਿ ਰਾਤ ਸਮੇਂ ਵਾਤਾਵਰਨ ਵਿਚ ਨਮੀ ਜ਼ਿਆਦਾ ਹੋਣ ਕਾਰਨ ਝੋਨੇ ਵਿਚ ਨਮੀ ਦੀ ਮਾਤਰਾ ਵਧ ਸਕਦੀ ਹੈ, ਜਿਸ ਕਾਰਨ ਕਿਸਾਨਾਂ ਨੂੰ ਮੰਡੀ ਵਿਚ ਫ਼ਸਲ ਵੇਚਣ ਸਮੇਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ | ਬਿੱਟੂ ਖੱਖ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਵੀ ਪੁਰਜ਼ੋਰ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਨ ਵਿਚ ਧੂੰਆਂ ਅਤੇ ਪ੍ਰਦੂਸ਼ਣ ਵਧਦਾ ਹੈ ਅਤੇ ਇਸ ਦਾ ਮਾੜਾ ਪ੍ਰਭਾਵ ਮਨੁੱਖੀ ਸਿਹਤ, ਪਸ਼ੂ-ਪੰਛੀਆਂ ਅਤੇ ਖੇਤੀਬਾੜੀ ਦੀ ਜ਼ਮੀਨ ‘ਤੇ ਵੀ ਪੈਂਦਾ ਹੈ | ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਇਸ ਦੇ ਯੋਗ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਵੱਲੋਂ ਦੱਸੇ ਤਰੀਕਿਆਂ ਅਤੇ ਉਪਲਬਧ ਮਸ਼ੀਨਰੀ ਦੀ ਵਰਤੋਂ ਕਰਨ |

ਅਜੀਤ ਡੈਸਕ 04-10-2026

ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਕਰਵਾਏ ਅਗਲੀ ਖ਼ਬਰ ਰੀਜ਼ੈਂਸੀ ਟਾਊਨ ’ਚ ਘਰ ਦੇ ਬਾਹਰ ਖੜ੍ਹੀ ਐਕਟਿਵਾ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।