ਪਰਗਟ ਸਿੰਘ ਦੀ ਅਗਵਾਈ ’ਚ ਕਾਂਗਰਸ ਨਵੀਆਂ ਬੁਲੰਦੀਆਂ ਨੂੰ ਛੂਹੇਗੀ-ਬਹੁਗੁਣ, ਢਿੱਲੋਂ,ਥਿੰਦ
ਕਪੂਰਥਲਾ, 4 ਅਕਤੂਬਰ (ਸਡਾਨਾ)-ਬਸਪਾ ਦੀ ਵਿਧਾਨ ਸਭਾ ਹਲਕੇ ਨਾਲ ਸਬੰਧਿਤ ਆਗੂਆਂ ਦੀ ਵਿਸ਼ੇਸ਼ ਮੀਟਿੰਗ ਹੋਈ ਜਿਸ ਵਿਚ ਸੂਬਾ ਜਨਰਲ ਸਕੱਤਰ ਤਰਸੇਮ ਥਾਪਰ ਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਗੁਰਜਿੰਦਰ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ | ਇਸ ਮੌਕੇ 9 ਅਕਤੂਬਰ ਨੂੰ ਆਦਮਪੁਰ ਨੇੜੇ ਪਿੰਡ ਉਦੇਸੀਆਂ ਵਿਖੇ ਬਸਪਾ ਦੇ ਸੰਸਥਾਪਕ ਸਵ: ਕਾਂਸ਼ੀ ਰਾਮ ਦੇ ਪ੍ਰੀਨਿਰਵਾਣ ਦਿਵਸ ਸਬੰਧੀ ਕੀਤੀ ਜਾ ਰਹੀ ਰੈਲੀ ਵਿਚ ਸ਼ਾਮਲ ਹੋਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਸੂਬਾ ਸਕੱਤਰ ਹਰਿੰਦਰ ਸੀਤਲ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੁਹਾਜ ‘ਤੇ ਫੇਲ ਸਾਬਤ ਹੋਈ ਹੈ | ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਵਿਗੜ ਰਹੀ ਹੈ ਤੇ ਆਏ ਦਿਨ ਮਾੜੀ ਘਟਨਾਵਾਂ ਵਾਪਰ ਰਹੀਆਂ | ਉਨ੍ਹਾਂ ਮੀਟਿੰਗ ਵਿਚ ਹਾਜ਼ਰ ਆਗੂਆਂ ਤੇ ਵਰਕਰਾਂ ਨੂੰ ਕਿਹਾ ਕਿ 9 ਅਕਤੂਬਰ ਦੀ ਰੈਲੀ ਵਿਚ ਵੱਡੀ ਗਿਣਤੀ ਅੰਦਰ ਸ਼ਮੂਲੀਅਤ ਕਰਨ | ਇਸ ਮੌਕੇ ਰੋਸ਼ਨ ਲਾਲ ਲੋਟੀਆ, ਮੇਜਰ ਸਿੰਘ, ਦਲਬੀਰ ਭਾਗਾ, ਮੁਖ਼ਤਿਆਰ ਸਿੰਘ, ਵੇਦ ਪ੍ਰਕਾਸ਼, ਗੁਰਜੀਤ ਸਿੰਘ, ਹਰਨਾਮ ਸਿੰਘ, ਰਜਿੰਦਰ ਸਿੰਘ, ਤਰਸੇਮ ਸਿੰਘ, ਸੋਮ ਨਾਥ, ਅਸ਼ੋਕ ਗਿੱਲ, ਕਿਰਪਾਲ ਸਿੰਘ ਤੇ ਹੋਰ ਹਾਜ਼ਰ ਸਨ |