05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਧੰਨ-ਧੰਨ ਬਾਬਾ ਸ੍ਰੀ ਚੰਦਰ ਵੈੱਲਫੇਅਰ ਸੋਸਾਇਟੀ ਬੇਗੋਵਾਲ ਵੱਲੋਂ ਸੇਵਾਦਾਰਾਂ ਦਾ ਸਨਮਾਨ

ਕਪੂਰਥਲਾ, 4 ਅਕਤੂਬਰ (ਵਿ. ਪ੍ਰ.)

ਕਾਂਗਰਸ ਪਾਰਟੀ ਦੇ ਐੱਸ.ਸੀ. ਵਿਭਾਗ ਦੇ ਆਗੂ ਮੀਟਿੰਗ ਦੌਰਾਨ ਗੱਲਬਾਤ ਕਰਦੇ ਹੋਏ | ਤਸਵੀਰ : ਮੇਹਰ ਚੰਦ ਸਿੱਧੂ ਸੰਬੰਧਿਤ ਅਧਿਕਾਰੀਆਂ ਨੂੰ ਵਾਧੂ ਵਿਸ਼ੇਸ਼ ਮਾਲ ਗੱਡੀਆਂ ਦੇ ਰੇਕਾਂ ਦਾ ਪ੍ਰਬੰਧ ਕਰਨ ਦੀ ਹਦਾਇਤ 05-10-2026
ਕਪੂਰਥਲਾ, 4 ਅਕਤੂਬਰ (ਵਿ.ਪ੍ਰ.)-ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਰਾਈਸ ਮਿੱਲਰ ਦੀਆਂ ਸਮੱਸਿਆਵਾਂ ਬਾਰੇ ਵਿਚਾਰ ਚਰਚਾ ਲਈ ਇਕ ਮੀਟਿੰਗ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਦੀ ਅਗਵਾਈ ਵਿਚ ਹੋਈ | ਜਿਸ ਵਿਚ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਤੇ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ | ਮੀਟਿੰਗ ਵਿਚ ਰਾਈਸ ਮਿੱਲਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਮੰਡੀਆਂ ਵਿਚੋਂ ਖ਼ਰੀਦੇ ਜਾਣ ਵਾਲੇ ਝੋਨੇ ਦੀ ਸਮੇਂ ਸਿਰ ਢੋਆ ਢੁਆਈ ਯਕੀਨੀ ਬਣਾਉਣ ਲਈ ਵਾਧੂ ਵਿਸ਼ੇਸ਼ ਮਾਲ ਗੱਡੀਆਂ ਦੇ ਰੇਕ ਦਾ ਤੁਰੰਤ ਪ੍ਰਬੰਧ ਕਰਨ ਤੇ ਕੁੱਝ ਹੋਰ ਸਮੱਸਿਆਵਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦੀਆਂ | ਰਾਈਸ ਮਿੱਲਾਂ ਦੀਆਂ ਮੁਸ਼ਕਲਾਂ ਦਾ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਰਾਈਸ ਮਿੱਲਰ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦੇ ਹੱਲ ਤੇ ਖ਼ਰੀਦ ਸੀਜ਼ਨ ਦੌਰਾਨ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆ ਕੇ ਹੱਲ ਕਰਨ ਦਾ ਯਤਨ ਕਰਨਗੇ | ਉਨ੍ਹਾਂ ਕਿਹਾ ਕਿ ਇਸ ਸਬੰਧੀ ਆੜ੍ਹਤੀਆਂ ਨਾਲ ਵੀ ਮੀਟਿੰਗ ਕੀਤੀ ਜਾਵੇਗੀ ਤੇ ਆਪਸੀ ਤਾਲਮੇਲ ਰਾਹੀਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਖ਼ਰੀਦ ਪ੍ਰਕਿਰਿਆ ਨਾਲ ਸਬੰਧਿਤ ਸਾਰੀਆਂ ਧਿਰਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਤਾਂ ਜੋ ਝੋਨੇ ਦੀ ਢੋਆ ਢਾਈ ਦਾ ਕੰਮ ਪ੍ਰਭਾਵਿਤ ਨਾ ਹੋਵੇ | ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖ਼ਰੀਦੇ ਗਏ ਝੋਨੇ ਦੀ ਨਿਰਵਿਘਨ ਢੋਆ ਢੁਆਈ ਸਮੇਂ ਸਿਰ ਯਕੀਨੀ ਬਣਾਉਣ ਤੇ ਵਾਧੂ ਵਿਸ਼ੇਸ਼ ਮਾਲ ਗੱਡੀਆਂ ਦੇ ਰੇਕਾਂ ਦਾ ਪ੍ਰਬੰਧ ਕੀਤਾ ਜਾਵੇ | ਮੀਟਿੰਗ ਵਿਚ ਰਾਈਸ ਮਿੱਲਰ ਦੇ ਨੁਮਾਇੰਦਿਆਂ ਨੇ ਝੋਨੇ ਦੀ ਖ਼ਰੀਦ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ | ਇਸ ਮੌਕੇ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਅਫ਼ਸਰ ਪ੍ਰੀਤ ਕਮਲ ਸਿੰਘ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ |
ਪਿਛਲੀ ਖ਼ਬਰ ਨੰਬਰਦਾਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸਰਕਾਰ ਵਿਰੁੱਧ ਅੰਦੋਲਨ ਹੋਵੇਗਾ ਹੋਰ ਤਿੱਖਾ-ਸਾਹਿਬ ਸਿੰਘ ਭੁੱਲਰ ਅੱਜ ਸੰਗਰੂਰ... ਅਗਲੀ ਖ਼ਬਰ ਬੀ.ਐੱਸ.ਸੀ. ਨਰਸਿੰਗ ਦਾਖ਼ਲਿਆਂ ਲਈ ਆਈ.ਐੱਨ.ਸੀ. ਵੱਲੋਂ 10 ਫ਼ੀਸਦੀ ਅੰਕਾਂ ਦੀ ਛੋਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।