05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ ਨੇ ਕੈਨੇਡਾ ਤੋਂ ਪਰਤ ਕੇ ਮੁੜ ਗੁਰਦੁਆਰਾ ਸ੍ਰੀ ਬੇਰ ਦੀ ਸੇਵਾ ਸੰਭਾਲੀ

ਸੁਲਤਾਨਪੁਰ ਲੋਧੀ, 4 ਅਕਤੂਬਰ (ਥਿੰਦ)-ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਦੇ ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ ਕੈਨੇਡਾ ਵਿਖੇ ਗੁਰਮਤਿ ਦਾ ਪ੍ਰਚਾਰ ਕਰਨ ਉਪਰੰਤ ਮੁੜ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਹੈੱਡ ਗ੍ਰੰਥੀ ਵਜੋਂ ਆਪਣੀਆਂ ਸੇਵਾਵਾਂ ਦਾ ਚਾਰਜ ਸੰਭਾਲ ਲਿਆ ਹੈ | ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਉਨ੍ਹਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ, ਮੈਂਬਰਾਂ ਤੇ ਸਟਾਫ਼ ਵੱਲੋਂ ਉਨ੍ਹਾਂ ਦਾ ਸਨਮਾਨ ਕਰਦਿਆਂ ਵਧਾਈ ਦਿੱਤੀ ਗਈ | ਚਾਰਜ ਸੰਭਾਲਣ ਤੋਂ ਪਹਿਲਾਂ ਗਿਆਨੀ ਸਤਨਾਮ ਸਿੰਘ ਦੀ ਚੜ੍ਹਦੀ ਕਲਾ ਅਤੇ ਤੰਦਰੁਸਤੀ ਲਈ ਅਰਦਾਸ ਗਿਆਨੀ ਹਰਜਿੰਦਰ ਸਿੰਘ ਚੰਡੀਗੜ੍ਹ, ਐਡੀਸ਼ਨਲ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਵੱਲੋਂ ਕੀਤੀ ਗਈ | ਇਸ ਦੇ ਨਾਲ ਹੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੁੱਖ ਰਾਗੀ ਭਾਈ ਦਿਆਲ ਸਿੰਘ ਦੇ ਕੈਨੇਡਾ ਵਿਖੇ ਗੁਰਮਤਿ ਪ੍ਰਚਾਰ ਦੇ ਦੌਰੇ ਲਈ ਰਵਾਨਾ ਹੋਣ ਮੌਕੇ ਉਨ੍ਹਾਂ ਦੀ ਸੁਖ-ਸ਼ਾਂਤੀ ਅਤੇ ਚੜ੍ਹਦੀ ਕਲਾ ਲਈ ਵੀ ਅਰਦਾਸ ਕੀਤੀ ਗਈ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ ਅਤੇ ਐਡੀਸ਼ਨਲ ਮੈਨੇਜਰ ਗੁਰਪ੍ਰੀਤ ਸਿੰਘ ਸਮੇਤ ਹੋਰ ਅਧਿਕਾਰੀਆਂ ਤੇ ਸਟਾਫ਼ ਮੈਂਬਰਾਂ ਨੇ ਗਿਆਨੀ ਸਤਨਾਮ ਸਿੰਘ ਦਾ ਸਨਮਾਨ ਕੀਤਾ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ, ਐਡੀਸ਼ਨਲ ਮੈਨੇਜਰ ਚੈਂਚਲ ਸਿੰਘ ਅਤੇ ਗੁਰਪ੍ਰੀਤ ਸਿੰਘ ਰਾਮਪੁਰ, ਮੀਤ ਮੈਨੇਜਰ ਗੁਰਜੀਤ ਸਿੰਘ ਅਤੇ ਐਡੀਸ਼ਨਲ ਹੈੱਡ ਗ੍ਰੰਥੀ ਗਿਆਨੀ ਹਰਜਿੰਦਰ ਸਿੰਘ ਚੰਡੀਗੜ੍ਹ ਨੇ ਵੀ ਗਿਆਨੀ ਸਤਨਾਮ ਸਿੰਘ ਨੂੰ ਮੁੜ ਸੇਵਾ ਸੰਭਾਲਣ ’ਤੇ ਵਧਾਈ ਦਿੱਤੀ |

ਅਜੀਤ ਡੈਸਕ 05-10-2026

ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਕੌਮੀ ਸਵੈ-ਇੱਛੁਕ ਖ਼ੂਨਦਾਨ ਦਿਵਸ ਮਨਾਇਆ ਅਗਲੀ ਖ਼ਬਰ ਸੜਕ ਦੇ ਮੁੱਦੇ ਨੂੰ ਲੈ ਕੇ ਪੰਜ ਵਿਅਕਤੀਆਂ ਤੇ ਕੀਤੇ ਝੂਠੇ ਪਰਚੇ ਰੱਦ ਕੀਤੇ ਜਾਣ : ਹਰਪਿੰਦਰ ਸਿੰਘ ਭਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।