06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਮਹਿਲਾ ਪੱਤਰਕਾਰ ਨਾਲ ਦੁਰਵਿਵਹਾਰ ਦੇ ਮਾਮਲੇ ’ਚ ਮਹਿਲਾ ਕਾਂਗਰਸ ਨੇ ਪੁਤਲਾ ਫੂਕਿਆ

ਫਗਵਾੜਾ, 5 ਅਕਤੂਬਰ (ਹਰਜੋਤ ਸਿੰਘ ਚਾਨਾ)-ਦਿੱਲੀ ਪੁਲੀਸ ਦੇ ਏ. ਸੀ.

ਅਜੀਤ ਡੈਸਕ 06-10-2026
ਫਗਵਾੜਾ, 5 ਅਕਤੂਬਰ (ਹਰਜੋਤ ਸਿੰਘ ਚਾਨਾ)-ਦਿੱਲੀ ਪੁਲੀਸ ਦੇ ਏ.ਸੀ.ਪੀ. ਵਿਵੇਕ ਭਗਤ ਵਲੋਂ ਮਹਿਲਾ ਪੱਤਰਕਾਰ ਨਾਲ ਕਥਿਤ ਤੌਰ ’ਤੇ ਦੁਰਵਿਵਹਾਰ ਕੀਤੇ ਜਾਣ ਦੇ ਵਿਰੋਧ ’ਚ ਜ਼ਿਲ੍ਹਾ ਪ੍ਰਧਾਨ ਰਣਜੀਤ ਕੌਰ ਰਾਣੀ ਦੀ ਅਗਵਾਈ ਹੇਠ ਜੀਟੀ ਰੋਡ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਮਹਿਲਾ ਕਾਂਗਰਸ ਦੀਆਂ ਆਗੂਆਂ ਤੇ ਵਰਕਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫ਼ੂਕ ਕੇ ਆਪਣਾ ਰੋਸ ਜ਼ਾਹਿਰ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਣਜੀਤ ਕੌਰ ਰਾਣੀ ਨੇ ਕਿਹਾ ਕਿ ਲੋਕਤੰਤਰ ਦੇ ਚੌਥੇ ਥੰਮ ਵਜੋਂ ਜਾਣੇ ਜਾਂਦੇ ਮੀਡੀਆ ਨਾਲ ਜੁੜੀ ਇੱਕ ਮਹਿਲਾ ਪੱਤਰਕਾਰ ਨਾਲ ਪੁਲਿਸ ਅਧਿਕਾਰੀ ਵਲੋਂ ਕੀਤਾ ਗਿਆ ਦੁਰਵਿਵਹਾਰ ਬੇਹੱਦ ਗੰਭੀਰ ਤੇ ਨਿੰਦਣਯੋਗ ਮਾਮਲਾ ਹੈ | ਉਨ੍ਹਾਂ ਕਿਹਾ ਕਿ ਪੱਤਰਕਾਰ ਆਪਣੀ ਡਿਊਟੀ ਨਿਭਾਉਂਦੇ ਹੋਏ ਸਵਾਲ ਪੁੱਛਦੇ ਹਨ ਤੇ ਕਿਸੇ ਵੀ ਸਰਕਾਰੀ ਅਧਿਕਾਰੀ ਨੂੰ ਇਹ ਹੱਕ ਨਹੀਂ ਕਿ ਉਹ ਪੱਤਰਕਾਰਾਂ ਨਾਲ, ਖ਼ਾਸ ਕਰਕੇ ਮਹਿਲਾ ਪੱਤਰਕਾਰਾਂ ਨਾਲ, ਬਦਸਲੂਕੀ ਜਾਂ ਧਮਕਾਉਣ ਵਾਲਾ ਵਤੀਰਾ ਅਪਣਾਏ | ਰਾਣੀ ਨੇ ਕਿਹਾ ਕਿ ਮਹਿਲਾ ਪੱਤਰਕਾਰ ਨਾਲ ਹੋਏ ਕਥਿਤ ਦੁਰਵਿਵਹਾਰ ਨੂੰ ਕਿਸੇ ਵੀ ਕੀਮਤ ’ਤੇ ਆਮ ਘਟਨਾ ਸਮਝ ਕੇ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਂਦਰ ਸਰਕਾਰ ਦੇ ਮੁਖੀ ਹਨ ਤੇ ਦਿੱਲੀ ਪੁਲਸ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੋਣ ਕਾਰਨ ਇਸ ਤਰ੍ਹਾਂ ਦੀਆਂ ਘਟਨਾਵਾਂ ਪ੍ਰਤੀ ਕੇਂਦਰ ਸਰਕਾਰ ਨੂੰ ਆਪਣੀ ਜਵਾਬਦੇਹੀ ਤੋਂ ਭੱਜਣਾ ਨਹੀਂ ਚਾਹੀਦਾ | ਇਸ ਮੌਕੇ ਬਲਜੀਤ ਕੌਰ ਬੁੱਟਰ, ਸ਼ਵਿੰਦਰ ਨਿਸ਼ਚਲ, ਦਲਬੀਰ ਕੌਰ, ਰਿੰਪੀ ਐਡਵੋਕੇਟ, ਅਨੀਤਾ ਕੌਂਸਲਰ, ਜਤਿੰਦਰ ਕੌਰ, ਮਹਿੰਦਰ ਕੌਰ ਤੋਂ ਇਲਾਵਾ ਬਲਾਕ ਫਗਵਾੜਾ ਸ਼ਹਿਰੀ ਪ੍ਰਧਾਨ ਨਰੇਸ਼ ਭਾਰਦਵਾਜ, ਜ਼ਿਲ੍ਹਾ ਜਨਰਲ ਸਕੱਤਰ ਸੋਹਨ ਸਿੰਘ ਪਰਮਾਰ, ਸੀਨੀਅਰ ਆਗੂ ਵਿਨੋਦ ਵਰਮਾਨੀ, ਡੈਲੀਗੇਟ ਗੁਰਜੀਤ ਪਾਲ ਵਾਲੀਆ, ਅਸ਼ੋਕ ਕੁਮਾਰ, ਨਰੇਸ਼ ਗੰਗੜ ਤੋਂ ਇਲਾਵਾ ਹੋਰ ਕਾਂਗਰਸ ਤੇ ਮਹਿਲਾ ਕਾਂਗਰਸ ਦੇ ਆਗੂ ਤੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਲੜਾਈ ਝਗੜੇ ਉਪਰੰਤ ਇਲਾਜ ਕਰਵਾਉਣ ਆਏ 1 ਵਿਅਕਤੀ ਨੇ ਸਿਵਲ ਹਸਪਤਾਲ ’ਚ ਕੀਤਾ ਹੰਗਾਮਾ ਅਗਲੀ ਖ਼ਬਰ ਭਗਵਾਨ ਵਾਲਮੀਕਿ ਮੰਦਰ ’ਚ ਲਾਸ਼ ਦੱਬਣ ’ਤੇ ਵਿਵਾਦ ਭਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।