06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੀ ਟੀਮ ਨੇ ਰਾਜ ਪੱਧਰੀ ਖੇਡਾਂ ’ਚ ਦੂਜਾ ਸਥਾਨ ਲਿਆ

ਕਪੂਰਥਲਾ, 5 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-70ਵੀਆਂ ਪੰਜਾਬ ਸਕੂਲ ਰਾਜ ਪੱਧਰੀ ਖੇਡਾਂ ਵਿਚ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੀ ਵਾਲੀਬਾਲ ਦੀ ਅੰਡਰ-14 ਉਮਰ ਵਰਗ ਦੀ ਲੜਕਿਆਂ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇੱਥੇ ਵਰਨਣਯੋਗ ਹੈ ਕਿ ਸਟੇਟ ਪੱਧਰੀ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨ ਪਟਿਆਲਾ ਵਿਚ ਕਰਵਾਏ ਗਏ | ਜਿਸ ਵਿਚ ਪੰਜਾਬ ਦੇ 23 ਜ਼ਿਲਿ੍ਹਆਂ ਤੇ ਜਲੰਧਰ ਤੇ ਮੁਹਾਲੀ ਵਿੰਗ ਦੀਆਂ ਟੀਮਾਂ ਨੇ ਭਾਗ ਲਿਆ | ਇਸ ਮੁਕਾਬਲੇ ਵਿਚ ਗੁਰੂ ਅਮਰਦਾਸ ਪਬਲਿਕ ਸਕੂਲ ਦੀ ਟੀਮ ਨੇ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆ ਪੰਜਾਬ ਵਿਚੋਂ ਦੂਜਾ ਸਥਾਨ ਲਿਆ ਤੇ ਟੀਮ ਦੇ ਦੋ ਖਿਡਾਰੀਆਂ ਦੀ ਨੈਸ਼ਨਲ ਖੇਡਾਂ ਦੀ ਚੋਣ ਕੀਤੀ ਗਈ | ਸਕੂਲ ਦੇ ਡਾਇ ਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਤੇ ਪਿ੍ੰਸੀਪਲ ਸਾਕਸ਼ੀ ਚੋਪੜਾ ਨੇ ਜੇਤੂ ਟੀਮ, ਸਕੂਲ ਦੇ ਕੋਚ ਲਖਬੀਰ ਸਿੰਘ ਤੇ ਅਧਿਆਪਕਾ ਅੰਜੂ ਨੂੰ ਵੀ ਮੁਬਾਰਕਬਾਦ ਦਿੱਤੀ | ਜਿਨ੍ਹਾਂ ਦੀ ਸਖ਼ਤ ਮਿਹਨਤ ਤੇ ਯੋਗ ਅਗਵਾਈ ਸਦਕਾ ਸਕੂਲ ਦੇ ਵਿਦਿਆਰਥੀ ਰਾਜ ਪੱਧਰੀ ਖੇਡਾਂ ਵਿਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਿਚ ਸਫ਼ਲ ਹੋਏ |

ਅਜੀਤ ਡੈਸਕ 06-10-2026

ਪਿਛਲੀ ਖ਼ਬਰ ਕੁੱਤੇ ਤੇ ਬਿੱਲੀਆਂ ਲਈ ਮੁਫ਼ਤ ਟੀਕਾਕਰਨ ਕੈਂਪ ਲਗਾਇਆ ਅਗਲੀ ਖ਼ਬਰ ਦੀ ਧਾਲੀਵਾਲ ਬੇਟ ਸਹਿਕਾਰੀ ਸਭਾ ਵਿਖੇ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।