06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਜਥੇ. ਸਰੂਪ ਸਿੰਘ ਖਲਵਾੜਾ ਵਲੋਂ ਗੁਲਜ਼ਾਰ ਸਿੰਘ ਰਣੀਕੇ ਨਾਲ ਮੁਲਾਕਾਤ

ਖਲਵਾੜਾ, 5 ਅਕਤੂਬਰ (ਮਨਦੀਪ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਫਗਵਾੜਾ ਹਲਕੇ ਵਿਚ ਉਮੀਦਵਾਰ ਦੀ ਚੋਣ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ | ਇਸੇ ਦਰਮਿਆਨ ਫਗਵਾੜਾ ਦੇ ਸੀਨੀਅਰ ਅਕਾਲੀ ਆਗੂ ਜਥੇਦਾਰ ਸਰੂਪ ਸਿੰਘ ਖਲਵਾੜਾ ਜ਼ਿਲ੍ਹਾ ਪ੍ਰਧਾਨ ਐਸ. ਸੀ.

ਅਜੀਤ ਡੈਸਕ 06-10-2026
ਖਲਵਾੜਾ, 5 ਅਕਤੂਬਰ (ਮਨਦੀਪ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਫਗਵਾੜਾ ਹਲਕੇ ਵਿਚ ਉਮੀਦਵਾਰ ਦੀ ਚੋਣ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ | ਇਸੇ ਦਰਮਿਆਨ ਫਗਵਾੜਾ ਦੇ ਸੀਨੀਅਰ ਅਕਾਲੀ ਆਗੂ ਜਥੇਦਾਰ ਸਰੂਪ ਸਿੰਘ ਖਲਵਾੜਾ ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ ਕਪੂਰਥਲਾ ਨੇ ਫਗਵਾੜਾ ਵਿਧਾਨ ਸਭਾ ਹਲਕੇ ਤੋਂ ਪਾਰਟੀ ਦੀ ਟਿਕਟ ’ਤੇ ਚੋਣ ਲੜਨ ਦੀ ਇੱਛਾ ਜ਼ਾਹਿਰ ਕੀਤੀ ਹੈ | ਉਨ੍ਹਾਂ ਨੇ ਬੀ.ਸੀ. ਵਿੰਗ ਦੇ ਪ੍ਰਧਾਨ ਪਰਮਿੰਦਰ ਸਿੰਘ ਜੰਡੂ ਦੇ ਨਾਲ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਕੌਮੀ ਪ੍ਰਧਾਨ ਸਰਦਾਰ ਗੁਲਜ਼ਾਰ ਸਿੰਘ ਰਣੀਕੇ ਨਾਲ ਮੁਲਾਕਾਤ ਕੀਤੀ | ਇਸ ਮੌਕੇ ਉਨ੍ਹਾਂ ਰਣੀਕੇ ਨੂੰ ਅਪੀਲ ਕੀਤੀ ਕਿ ਫਗਵਾੜਾ ਹਲਕੇ ਦੀ ਸੇਵਾ ਕਰਨ ਲਈ ਉਨ੍ਹਾਂ ਨੂੰ ਪਾਰਟੀ ਵਲੋਂ ਮੌਕਾ ਦਿੱਤਾ ਜਾਵੇ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਹਾਈਕਮਾਨ ਕੋਲ ਉਨ੍ਹਾਂ ਦੀ ਉਮੀਦਵਾਰੀ ਦੀ ਸਿਫ਼ਾਰਿਸ਼ ਕੀਤੀ ਜਾਵੇ | ਇਸ ਦੌਰਾਨ ਜਥੇਦਾਰ ਸਰੂਪ ਸਿੰਘ ਖਲਵਾੜਾ ਨੇ ਕਿਹਾ ਕਿ ਜੇਕਰ ਪਾਰਟੀ ਉਨ੍ਹਾਂ ਨੂੰ ਸੇਵਾ ਦਾ ਮੌਕਾ ਦਿੰਦੀ ਹੈ ਤਾਂ ਉਹ ਫਗਵਾੜਾ ਹਲਕੇ ਦੇ ਲੋਕਾਂ ਦੀ ਆਵਾਜ਼ ਨੂੰ ਵਿਧਾਨ ਸਭਾ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ | ਗੁਲਜ਼ਾਰ ਸਿੰਘ ਰਣੀਕੇ ਨੇ ਸਰੂਪ ਸਿੰਘ ਖਲਵਾੜਾ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਗੱਲ ਪਾਰਟੀ ਦੇ ਅੰਦਰ ਯੋਗ ਪੱਧਰ ’ਤੇ ਰੱਖੀ ਜਾਵੇਗੀ |
ਪਿਛਲੀ ਖ਼ਬਰ ਉਗਰੂਪੁਰ-ਡੱਲਾ ਸਾਹਿਬ ਦੀ ਸਹਿਕਾਰੀ ਸਭਾ ਵਿਖੇ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਪੀ.ਟੀ.ਯੂ. ਦੇ ਕਰਮਚਾਰੀ ਆਪਣੀ ਸਿਹਤ ਦੀ ਨਿਯਮਤ ਜਾਂਚ ਨੂੰ ਜੀਵਨਸ਼ੈਲੀ ਦਾ ਹਿੱਸਾ ਬਣਾਉਣ-ਡਾ. ਅਰਵਿੰਦ ਕੁਮਾਰ ਬੰਸਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।