06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਉਗਰੂਪੁਰ-ਡੱਲਾ ਸਾਹਿਬ ਦੀ ਸਹਿਕਾਰੀ ਸਭਾ ਵਿਖੇ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ

ਡਡਵਿੰਡੀ, 5 ਅਕਤੂਬਰ (ਦਿਲਬਾਗ ਸਿੰਘ ਝੰਡ)-ਨੇੜਲੇ ਪਿੰਡ ਉਗਰੂਪੁਰ ਡੱਲਾ ਸਾਹਿਬ ਦੀ ਸਹਿਕਾਰੀ ਸਭਾ ਵਿਖੇ ਅੱਜ ਪਰਾਲੀ ਸਾੜਨ ਦੀ ਪ੍ਰਥਾ ਨੂੰ ਰੋਕਣ ਅਤੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਕਪੂਰਥਲਾ ਡਾ. ਜਗਜੀਤ ਸਿੰਘ, ਐਸ.

ਅਜੀਤ ਡੈਸਕ 06-10-2026
ਡਡਵਿੰਡੀ, 5 ਅਕਤੂਬਰ (ਦਿਲਬਾਗ ਸਿੰਘ ਝੰਡ)-ਨੇੜਲੇ ਪਿੰਡ ਉਗਰੂਪੁਰ ਡੱਲਾ ਸਾਹਿਬ ਦੀ ਸਹਿਕਾਰੀ ਸਭਾ ਵਿਖੇ ਅੱਜ ਪਰਾਲੀ ਸਾੜਨ ਦੀ ਪ੍ਰਥਾ ਨੂੰ ਰੋਕਣ ਅਤੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਕਪੂਰਥਲਾ ਡਾ. ਜਗਜੀਤ ਸਿੰਘ, ਐਸ.ਡੀ.ਓ. ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਜਸਪ੍ਰੀਤ ਸਿੰਘ ਅਤੇ ਏ.ਆਰ. ਸਹਿਕਾਰੀ ਸਭਾਵਾਂ ਸੁਲਤਾਨਪੁਰ ਲੋਧੀ ਮਨਮੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ | ਇਸ ਮੌਕੇ ਡਾ. ਜਗਜੀਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨਾ ਸਾੜਨ ਅਤੇ ਵਾਤਾਵਰਨ ਦੀ ਸੰਭਾਲ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ | ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਪਰਾਲੀ ਸਾੜਨ ਦੀ ਸਮੱਸਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਿਆ ਜਾ ਸਕਦਾ ਹੈ | ਇਸ ਮੌਕੇ ਐਸ.ਡੀ.ਓ. ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਜਸਪ੍ਰੀਤ ਸਿੰਘ ਨੇ ਪਰਾਲੀ ਸਾੜਨ ਨਾਲ ਵਾਤਾਵਰਨ ਤੇ ਹਵਾ ਦੀ ਗੁਣਵੱਤਾ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਦਕਿ ਮਨਮੀਤ ਸਿੰਘ ਨੇ ਦੱਸਿਆ ਕਿ ਉਗਰੂਪੁਰ ਡੱਲਾ ਸਹਿਕਾਰੀ ਸਭਾ ਵੱਲੋਂ ਕਿਸਾਨਾਂ ਲਈ ਪਰਾਲੀ ਪ੍ਰਬੰਧਨ ਨਾਲ ਸਬੰਧਿਤ ਲੋੜੀਂਦੇ ਖੇਤੀਬਾੜੀ ਸੰਦ/ਮਸ਼ੀਨਰੀ ਉਪਲਬਧ ਕਰਵਾਈ ਜਾ ਰਹੀ ਹੈ | ਸਮਾਗਮ ਨੂੰ ਖੇਤੀਬਾੜੀ ਵਿਕਾਸ ਅਫ਼ਸਰ ਡਾ. ਜਸਪਾਲ ਸਿੰਘ, ਖੇਤੀਬਾੜੀ ਵਿਸਥਾਰ ਅਫ਼ਸਰ ਡਾ. ਪਰਮਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਖੇਤੀਬਾੜੀ ਮਾਹਿਰਾਂ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਕਿਸਾਨ ਆਗੂ ਸਰਵਣ ਸਿੰਘ ਬਾਊਪੁਰ, ਪ੍ਰਧਾਨ ਪਰਮਜੀਤ ਸਿੰਘ ਪੱਕਾ ਕੋਠਾ ਅਤੇ ਹਾਕਮ ਸਿੰਘ ਸ਼ਾਹਜਹਾਨਪੁਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਕੰਪਿਊਟਰ ਵਿਭਾਗ ਵਲੋਂ ਏ.ਆਈ. ਵਰਸਿਸ ਹਿਊਮਨ ਵਿਸ਼ੇ ’ਤੇ ਵਿਸ਼ੇਸ਼ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਜਥੇ. ਸਰੂਪ ਸਿੰਘ ਖਲਵਾੜਾ ਵਲੋਂ ਗੁਲਜ਼ਾਰ ਸਿੰਘ ਰਣੀਕੇ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।