ਪਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਵਧੇਰੇ ਮਜ਼ਬੂਤ ਹੋਵੇਗੀ-ਬਾਜਵਾ
ਸੁਲਤਾਨਪੁਰ ਲੋਧੀ, 5 ਅਕਤੂਬਰ (ਨਰੇਸ਼ ਹੈਪੀ)-ਬਲਾਕ ਕਾਂਗਰਸ ਕਮੇਟੀ, ਸੁਲਤਾਨਪੁਰ ਲੋਧੀ ਦੇ ਕਾਰਜਕਾਰੀ ਪ੍ਰਧਾਨ ਗਗਨਦੀਪ ਸਿੰਘ ਬਾਜਵਾ ਸਾਬਕਾ ਸੰਮਤੀ ਮੈਂਬਰ ਨੇ ਕਾਂਗਰਸ ਹਾਈਕਮਾਨ ਵਲੋਂ ਵਿਧਾਇਕ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਵਧਾਈ ਦਿੱਤੀ ਹੈ | ਉਨ੍ਹਾਂ ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਆਸ ਪ੍ਰਗਟਾਈ ਕਿ ਨਵੀਂ ਅਗਵਾਈ ਹੇਠ ਪੰਜਾਬ ’ਚ ਕਾਂਗਰਸ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਯਤਨ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਲੋਕਾਂ ਨਾਲ ਜੁੜਨ ਅਤੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਕੰਮ ਕਰਨਾ ਚਾਹੀਦਾ ਹੈ | ਉਨਾਂ ਕਿਹਾ ਕਿ ਉਹ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਦੀ ਸਰਕਾਰ ਬਣਨ ਦੀ ਆਸ ਰੱਖਦੇ ਹਨ | ਗਗਨਦੀਪ ਸਿੰਘ ਬਾਜਵਾ ਨੇ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਾਬਕਾ ਵਿਧਾਇਕ ਅਤੇ ਕਾਂਗਰਸ ਦੇ ਹਲਕਾ ਇੰਚਾਰਜ ਨਵਤੇਜ ਸਿੰਘ ਚੀਮਾ ਦੀ ਅਗਵਾਈ ਹੇਠ ਹਲਕੇ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਜਾਰੀ ਹਨ | ਉਨ੍ਹਾਂ ਆਸ ਪ੍ਰਗਟਾਈ ਕਿ ਪ੍ਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਸੰਗਠਨ ਨੂੰ ਮਜ਼ਬੂਤ ਕਰਨ, ਵਰਕਰਾਂ ਨੂੰ ਇਕਜੁੱਟ ਰੱਖਣ ਅਤੇ ਲੋਕਾਂ ਦੇ ਮੁੱਦਿਆਂ ਨੂੰ ਉਭਾਰਨ ਲਈ ਹੋਰ ਸਰਗਰਮ ਭੂਮਿਕਾ ਨਿਭਾਏਗੀ |