07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਭਾਰਤੀ ਕਿਸਾਨ ਯੂਨੀਅਨ (ਦੋਆਬਾ) ਨੇ ਝੋਨੇ ਦੀ ਖ਼ਰੀਦ ਦੌਰਾਨ ਮੰਡੀਆਂ ’ਚ ਸੁਚੱਜੇ ਪ੍ਰਬੰਧਾਂ ਦੀ ਕੀਤੀ ਮੰਗ

ਫਗਵਾੜਾ, 6 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦਾ ਇੱਕ ਵਫ਼ਦ ਡਿਪਟੀ ਕਮਿਸ਼ਨਰ ਕਪੂਰਥਲਾ ਆਕਾਸ਼ ਬਾਂਸਲ ਨੂੰ ਮਿਲਿਆ | ਇਸ ਦੌਰਾਨ ਮੈਂਬਰ ਪਾਰਲੀਮੈਂਟ ਅਤੇ ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਫਗਵਾੜਾ ਦੇ ਇੰਚਾਰਜ ਡਾ. ਰਾਜ ਕੁਮਾਰ ਚੱਬੇਵਾਲ ਤੋਂ ਇਲਾਵਾ ਮਾਰਕੀਟ ਕਮੇਟੀ ਫਗਵਾੜਾ ਦੇ ਚੇਅਰਮੈਨ ਅਨੁਰਾਗ ਮਨਖੰਡ ਵੀ ਉਚੇਰੇ ਤੌਰ ’ਤੇ ਮੌਜੂਦ ਰਹੇ | ਕਿਸਾਨ ਆਗੂਆਂ ਨੇ ਮੰਡੀਆਂ ਵਿਚ ਝੋਨੇ ਦੀ ਭਰਾਈ, ਲੁਆਈ-ਚੁਕਾਈ ਤੇ ਪਰਚੀਆਂ ਸਹੀ ਢੰਗ ਨਾਲ ਪਾਉਣ ਸੰਬੰਧੀ ਕਿਸਾਨਾਂ ਨੂੰ ਦਰਪੇਸ਼ ਆ ਸਕਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ | ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਮੰਡੀਆਂ ਵਿਚ ਝੋਨਾ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ ਅਤੇ ਫ਼ਸਲ ’ਤੇ ਕਿਸੇ ਵੀ ਤਰ੍ਹਾਂ ਦੀ ਬੇਵਜ੍ਹਾ ਕਟੌਤੀ ਨਾ ਕੀਤੀ ਜਾਵੇ | ਵਫ਼ਦ ਵਲੋਂ ਗੰਨੇ ਦੀ ਬਕਾਇਆ ਰਾਸ਼ੀ ਸੰਬੰਧੀ ਵੀ ਯਾਦ ਪੱਤਰ ਦਿੱਤਾ ਗਿਆ ਤੇ ਮੰਗ ਕੀਤੀ ਗਈ ਕਿ ਕਿਸਾਨਾਂ ਨੂੰ ਗੰਨੇ ਦੀ ਰਹਿੰਦੀ ਅਦਾਇਗੀ ਜਲਦ ਤੋਂ ਜਲਦ ਕਰਵਾਈ ਜਾਵੇ | ਯੂਨੀਅਨ ਦੀ ਮੰਗ ’ਤੇ ਡੀ.

ਅਜੀਤ ਡੈਸਕ 07-10-2026
ਫਗਵਾੜਾ, 6 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦਾ ਇੱਕ ਵਫ਼ਦ ਡਿਪਟੀ ਕਮਿਸ਼ਨਰ ਕਪੂਰਥਲਾ ਆਕਾਸ਼ ਬਾਂਸਲ ਨੂੰ ਮਿਲਿਆ | ਇਸ ਦੌਰਾਨ ਮੈਂਬਰ ਪਾਰਲੀਮੈਂਟ ਅਤੇ ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਫਗਵਾੜਾ ਦੇ ਇੰਚਾਰਜ ਡਾ. ਰਾਜ ਕੁਮਾਰ ਚੱਬੇਵਾਲ ਤੋਂ ਇਲਾਵਾ ਮਾਰਕੀਟ ਕਮੇਟੀ ਫਗਵਾੜਾ ਦੇ ਚੇਅਰਮੈਨ ਅਨੁਰਾਗ ਮਨਖੰਡ ਵੀ ਉਚੇਰੇ ਤੌਰ ’ਤੇ ਮੌਜੂਦ ਰਹੇ | ਕਿਸਾਨ ਆਗੂਆਂ ਨੇ ਮੰਡੀਆਂ ਵਿਚ ਝੋਨੇ ਦੀ ਭਰਾਈ, ਲੁਆਈ-ਚੁਕਾਈ ਤੇ ਪਰਚੀਆਂ ਸਹੀ ਢੰਗ ਨਾਲ ਪਾਉਣ ਸੰਬੰਧੀ ਕਿਸਾਨਾਂ ਨੂੰ ਦਰਪੇਸ਼ ਆ ਸਕਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ | ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਮੰਡੀਆਂ ਵਿਚ ਝੋਨਾ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ ਅਤੇ ਫ਼ਸਲ ’ਤੇ ਕਿਸੇ ਵੀ ਤਰ੍ਹਾਂ ਦੀ ਬੇਵਜ੍ਹਾ ਕਟੌਤੀ ਨਾ ਕੀਤੀ ਜਾਵੇ | ਵਫ਼ਦ ਵਲੋਂ ਗੰਨੇ ਦੀ ਬਕਾਇਆ ਰਾਸ਼ੀ ਸੰਬੰਧੀ ਵੀ ਯਾਦ ਪੱਤਰ ਦਿੱਤਾ ਗਿਆ ਤੇ ਮੰਗ ਕੀਤੀ ਗਈ ਕਿ ਕਿਸਾਨਾਂ ਨੂੰ ਗੰਨੇ ਦੀ ਰਹਿੰਦੀ ਅਦਾਇਗੀ ਜਲਦ ਤੋਂ ਜਲਦ ਕਰਵਾਈ ਜਾਵੇ | ਯੂਨੀਅਨ ਦੀ ਮੰਗ ’ਤੇ ਡੀ.ਸੀ. ਕਪੂਰਥਲਾ ਆਕਾਸ਼ ਬਾਂਸਲ ਤੇ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਕਿਸਾਨ ਭਵਨ ਬਣਾਉਣ ਦੀ ਮੰਗ ਜਾਇਜ਼ ਹੈ ਅਤੇ ਇਸ ਸਬੰਧੀ ਪ੍ਰਸ਼ਾਸਨ ਵੱਲੋਂ ਹਰ ਸੰਭਵ ਯਤਨ ਕੀਤਾ ਜਾਵੇਗਾ | ਵਫ਼ਦ ਵਿਚ ਗੁਰਪਾਲ ਸਿੰਘ ਮੌਲੀ, ਸੂਬਾ ਪ੍ਰੈੱਸ ਸਕੱਤਰ ਭਾਰਤੀ ਕਿਸਾਨ ਯੂਨੀਅਨ ਦੋਆਬਾ, ਕੁਲਵਿੰਦਰ ਸਿੰਘ ਕਾਲਾ ਸਰਪੰਚ ਅਠੌਲੀ ਤੇ ਸਰਕਲ ਪ੍ਰਧਾਨ ਫਗਵਾੜਾ, ਬਲਜੀਤ ਸਿੰਘ ਹਰਦਾਸਪੁਰ ਤੋਂ ਇਲਾਵਾ ਹਰਵਿੰਦਰ ਸਿੰਘ ਮਾਨਾਂਵਾਲੀ ਬਲਾਕ ਪ੍ਰਧਾਨ ਫਗਵਾੜਾ, ਹਰਵਿੰਦਰ ਸਿੰਘ ਨੰਗਲ ਮੱਝਾਂ, ਚੂਹੜ ਸਿੰਘ ਗੰਡਵਾਂ, ਗੁਲਜਿੰਦਰ ਸਿੰਘ ਚੱਕ ਪ੍ਰੇਮਾ, ਗੁਰਮੁਖ ਸਿੰਘ ਘੱਗ ਆਦਿ ਸ਼ਾਮਿਲ ਸਨ | ਮੋਟਰਸਾਈਕਲ ਚੋਰੀ ਕਰਨ ਸੰਬੰਧੀ ਇੱਕ ਕਾਬੂ ਫਗਵਾੜਾ, 6 ਅਕਤੂਬਰ (ਚਾਨਾ)-ਮੋਟਰਸਾਈਕਲ ਚੋਰੀ ਕਰਨ ਵਾਲੇ ਇੱਕ ਵਿਅਕਤੀ ਨੂੰ ਪੁਲਿਸ ਨੇ ਕਾਬੂ ਕਰਕੇ ਧਾਰਾ 303(2) ਬੀ.ਐਨ.ਐਸ. ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਬਲਹਾਰ ਸਿੰਘ ਪੁੱਤਰ ਭਾਗ ਸਿੰਘ ਵਾਸੀ ਘੁੰਮਣਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਦਾ ਮੋਟਰਸਾਈਕਲ ਜੋ ਸਿਵਲ ਹਸਪਤਾਲ ਤੋਂ ਚੋਰੀ ਹੋਇਆ ਸੀ ਜਿਸ ਨੂੰ ਸਾਹਿਲ ਉਰਫ਼ ਛੱਲੀ ਪੁੱਤਰ ਵਿਜੈ ਕੁਮਾਰ ਵਾਸੀ ਨਿੰਮਾ ਵਾਲਾ ਚੌਂਕ ਡੱਡਲ ਮੁਹੱਲਾ ਨੇ ਚੋਰੀ ਕੀਤਾ ਹੈ, ਜਿਸ ਸਬੰਧ ‘ਚ ਪੁਲਿਸ ਨੇ ਕੇਸ ਦਰਜ ਕਰਕੇ ਸਾਹਿਲ ਨੂੰ ਗਿ੍ਫ਼ਤਾਰ ਕਰ ਲਿਆ ਹੈ |
ਪਿਛਲੀ ਖ਼ਬਰ ਘਰ ’ਚ ਚੋਰੀ ਕਰਨ ਆਇਆ ਚੋਰ ਘਰ ਵਾਲਿਆਂ ਨੇ ਦਬੋਚਿਆ ਅਗਲੀ ਖ਼ਬਰ ਜੀ.ਟੀ. ਰੋਡ ਢਿਲਵਾਂ ਨਜ਼ਦੀਕ ਸੜਕਾਂ ਦੇ ਬਰਮ ਹੋਏ ਨੀਵੇਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।