ਪਾਲਾ ਜਲਾਲਪੁਰ ਵਲੋਂ ਪਿੰਡ ਬਿੱਲੀ ਬੜੈਚ ਵਿਖੇ ਖੇਡ ਮੈਦਾਨ ਨੌਜਵਾਨਾਂ ਨੂੰ ਸਮਰਪਿਤ
ਸ਼ਾਹਕੋਟ, 6 ਅਕਤੂਬਰ (ਨਗਿੰਦਰ ਸਿੰਘ ਬਾਂਸਲ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਪਾਲਾ ਜਲਾਲਪੁਰ ਵਲੋਂ ਸ਼ਾਹਕੋਟ ਹਲਕੇ ਦੇ ਪਿੰਡ ਬਿੱਲੀ ਬੜੈਚ ਵਿਖੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮੰਤਵ ਨਾਲ ਖੇਡ ਮੈਦਾਨ ਨੌਜਵਾਨਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪਾਲਾ ਜਲਾਲਪੁਰ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਖੇਡਾਂ, ਸਿੱਖਿਆ ਅਤੇ ਉਸਾਰੂ ਗਤੀਵਿਧੀਆਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ।
ਅਜੀਤ ਡੈਸਕ
07-10-2026