07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਖੇਡਾਂ ਵਤਨ ਪੰਜਾਬ ਦੀਆਂ ਦੌਰਾਨ ਨਿਸ਼ਾਨੇਬਾਜ਼ੀ ਵਿਚ ਸੋਨ ਤਗਮਾ ਜੇਤੂ ਸਿਧਾਰਥ ਸ਼ਰਮਾ ਦਾ ਡਿਪਟੀ ਕਮਿਸ਼ਨਰ ਵਲੋਂ ਸਨਮਾਨ

ਕਪੂਰਥਲਾ, 6 ਅਕਤੂਬਰ (ਸਡਾਨਾ)-ਨੌਜਵਾਨ ਨਿਸ਼ਾਨੇਬਾਜ਼ ਸਿਧਾਰਥ ਸ਼ਰਮਾ ਨੇ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਵਿਚ ਅੰਡਰ-14 ਨਿਸ਼ਾਨੇਬਾਜ਼ੀ ਮੁਕਾਬਲੇ ਵਿਚ ਭਾਗ ਲੈਂਦਿਆਂ ਸੋਨੇ ਦਾ ਤਗਮਾ ਹਾਸਲ ਕੀਤਾ | ਉਸਨੇ ਇਸ ਮੁਕਾਬਲੇ ਵਿਚੋਂ 200 ਵਿਚੋਂ 165 ਅੰਕ ਹਾਸਲ ਕੀਤੇ | ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਸਿਧਾਰਥ ਸ਼ਰਮਾ ਦੀ ਇਸ ਪ੍ਰਾਪਤੀ ‘ਤੇ ਉਸਨੂੰ ਵਧਾਈ ਦਿੱਤੀ ਤੇ ਸਨਮਾਨਿਤ ਕੀਤਾ | ਉਨ੍ਹਾਂ ਕਿਹਾ ਕਿ ਬੱਚਿਆਂ ਤੇ ਨੌਜਵਾਨਾਂ ਨੂੰ ਛੋਟੀ ਉਮਰ ਵਿਚ ਹੀ ਖੇਡਾਂ ਨਾਲ ਜੋੜਣਾ ਚਾਹੀਦਾ ਹੈ, ਕਿਉਂਕਿ ਖੇਡਾਂ ਸਾਨੂੰ ਅਨੁਸ਼ਾਸਨ ਸਿਖਾਉਂਦੀਆਂ ਹਨ ਤੇ ਸਾਡੇ ਵਿਚ ਆਤਮ ਵਿਸ਼ਵਾਸ ਭਰਦੇ ਹੋਏ ਸਾਡੇ ਵਿਚ ਮੁਕਾਬਲੇ ਦੀ ਭਾਵਨਾ ਪੈਦਾ ਕਰਦੀਆਂ ਹਨ | ਸਿਧਾਰਥ ਸ਼ਰਮਾ ਦੇ ਪਿਤਾ ਮਨੂ ਸ਼ਰਮਾ ਤੇ ਮਾਤਾ ਸ਼ਵੇਤਾ ਸ਼ਰਮਾ ਨੇ ਆਪਣੇ ਪੁੱਤਰ ਦੀ ਇਸ ਪ੍ਰਾਪਤੀ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ | ਇੱਥੇ ਜ਼ਿਕਰਯੋਗ ਹੈ ਕਿ ਇਸਤੋਂ ਪਹਿਲਾਂ ਵੀ ਸਿਧਾਰਥ ਸ਼ਰਮਾ ਆਲ ਇੰਡੀਆ ਮਾਸਟਰ ਸ਼ੂਟਿੰਗ ਸਪੋਰਟਸ ਫ਼ੈਸਟੀਵਲ 202 5 ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਚੁੱਕਾ ਹੈ ਤੇ ਨਵੀਂ ਦਿੱਲੀ ਵਿਖੇ ਹੋਏ ਇਨ੍ਹਾਂ ਮੁਕਾਬਲਿਆਂ ਵਿਚ 10 ਮੀਟਰ ਏਅਰ-ਪਿਸਟਲ ਦੇ ਮੁਕਾਬਲੇ ਵਿਚ ਉਸਨੇ 400 ਵਿਚੋਂ 396 ਅੰਕ ਹਾਸਲ ਕਰਕੇ ਸੋਨੇ ਦਾ ਤਗਮਾ ਜਿੱਤਿਆ ਸੀ, ਉਹ ਜ਼ਿਲ੍ਹਾ ਪੱਧਰ ‘ਤੇ ਵੀ ਦੋ ਵਾਰ ਸੋਨੇ ਦਾ ਤਗਮਾ ਜਿੱਤ ਚੁੱਕਾ ਹੈ |

ਅਜੀਤ ਡੈਸਕ 07-10-2026

ਪਿਛਲੀ ਖ਼ਬਰ ਨੋਟਿਸ ਵਾਲੇ ਮਾਮਲਿਆਂ ’ਚ ਬੀ.ਐਲ.ਓ. ਤੇ ਹੋਰ ਅਧਿਕਾਰੀਆਂ ਵਲੋਂ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕੀਤੇ ਜਾ ਰਹੇ ਹਨ-ਅਕਾਸ਼ ਬ... ਅਗਲੀ ਖ਼ਬਰ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।