08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਭੇਦਭਰੇ ਹਾਲਾਤਾਂ ’ਚ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਫਗਵਾੜਾ, 7 ਅਕਤੂਬਰ (ਹਰਜੋਤ ਸਿੰਘ ਚਾਨਾ)-ਅੱਜ ਇੱਥੇ ਕੋਟਰਾਣੀ ਵਿਖੇ ਇੱਕ ਵਿਅਕਤੀ ਨੇ ਭੇਦਭਰੇ ਹਾਲਾਤਾਂ ’ਚ ਦਰਖ਼ਤ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ | ਮਿ੍ਤਕ ਦੀ ਪਛਾਣ ਆਬਾਦ ਬਿਹਾਰੀ ਸ੍ਰੀਵਾਸਤਵ ਵਜੋਂ ਹੋਈ ਹੈ | ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਸਤਨਾਮਪੁਰਾ ਦੀ ਪੁਲਿਸ ਮੌਕੇ ’ਤੇ ਪਹੁੰਚੀ ਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਗਵਾੜਾ ਦੀ ਮੋਰਚਰੀ ’ਚ ਰਖਵਾ ਦਿੱਤਾ ਹੈ | ਮਿ੍ਤਕ ਦੀ ਪਤਨੀ ਸੀਮਾ ਨੇ ਦੱਸਿਆ ਕਿ ਉਹ ਕੋਟਰਾਣੀ ਸਥਿਤ ਦਸਮੇਸ਼ ਪੁਰੀ ਗੁਰਦੁਆਰਾ ਸਾਹਿਬ ਵਿਖੇ ਕੰਮ ਕਰਦੀ ਹੈ | ਉਸ ਨੇ ਦੱਸਿਆ ਕਿ ਸਵੇਰੇ ਕਰੀਬ 10 ਵਜੇ ਉਹ ਆਪਣੇ ਪਤੀ ਨੂੰ ਖਾਣਾ ਦੇ ਕੇ ਕੰਮ ’ਤੇ ਚੱਲੀ ਗਈ ਸੀ | ਕਰੀਬ 11 ਵਜੇ ਗੁਆ ਂਢੀਆਂ ਨੇ ਫ਼ੋਨ ਕਰਕੇ ਦੱਸਿਆ ਕਿ ਉਸ ਦੇ ਪਤੀ ਨੇ ਦਰਖ਼ਤ ਨਾਲ ਫਾਹਾ ਲੈ ਲਿਆ ਹੈ | ਸੀਮਾ ਅਨੁਸਾਰ, ਜਦੋਂ ਉਹ ਪਰਿਵਾਰਕ ਮੈਂਬਰਾਂ ਸਮੇਤ ਮੌਕੇ ’ਤੇ ਪਹੁੰਚੀ ਤਾਂ ਉਸ ਦਾ ਪਤੀ ਦਰਖ਼ਤ ਨਾਲ ਲਟਕ ਰਿਹਾ ਸੀ ਤੇ ਉਸ ਦੀ ਮੌਤ ਹੋ ਚੁੱਕੀ ਸੀ | ਉਸ ਨੇ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ | ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਬੀ. ਐਨ.

ਅਜੀਤ ਡੈਸਕ 08-10-2026
ਫਗਵਾੜਾ, 7 ਅਕਤੂਬਰ (ਹਰਜੋਤ ਸਿੰਘ ਚਾਨਾ)-ਅੱਜ ਇੱਥੇ ਕੋਟਰਾਣੀ ਵਿਖੇ ਇੱਕ ਵਿਅਕਤੀ ਨੇ ਭੇਦਭਰੇ ਹਾਲਾਤਾਂ ’ਚ ਦਰਖ਼ਤ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ | ਮਿ੍ਤਕ ਦੀ ਪਛਾਣ ਆਬਾਦ ਬਿਹਾਰੀ ਸ੍ਰੀਵਾਸਤਵ ਵਜੋਂ ਹੋਈ ਹੈ | ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਸਤਨਾਮਪੁਰਾ ਦੀ ਪੁਲਿਸ ਮੌਕੇ ’ਤੇ ਪਹੁੰਚੀ ਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਗਵਾੜਾ ਦੀ ਮੋਰਚਰੀ ’ਚ ਰਖਵਾ ਦਿੱਤਾ ਹੈ | ਮਿ੍ਤਕ ਦੀ ਪਤਨੀ ਸੀਮਾ ਨੇ ਦੱਸਿਆ ਕਿ ਉਹ ਕੋਟਰਾਣੀ ਸਥਿਤ ਦਸਮੇਸ਼ ਪੁਰੀ ਗੁਰਦੁਆਰਾ ਸਾਹਿਬ ਵਿਖੇ ਕੰਮ ਕਰਦੀ ਹੈ | ਉਸ ਨੇ ਦੱਸਿਆ ਕਿ ਸਵੇਰੇ ਕਰੀਬ 10 ਵਜੇ ਉਹ ਆਪਣੇ ਪਤੀ ਨੂੰ ਖਾਣਾ ਦੇ ਕੇ ਕੰਮ ’ਤੇ ਚੱਲੀ ਗਈ ਸੀ | ਕਰੀਬ 11 ਵਜੇ ਗੁਆ ਂਢੀਆਂ ਨੇ ਫ਼ੋਨ ਕਰਕੇ ਦੱਸਿਆ ਕਿ ਉਸ ਦੇ ਪਤੀ ਨੇ ਦਰਖ਼ਤ ਨਾਲ ਫਾਹਾ ਲੈ ਲਿਆ ਹੈ | ਸੀਮਾ ਅਨੁਸਾਰ, ਜਦੋਂ ਉਹ ਪਰਿਵਾਰਕ ਮੈਂਬਰਾਂ ਸਮੇਤ ਮੌਕੇ ’ਤੇ ਪਹੁੰਚੀ ਤਾਂ ਉਸ ਦਾ ਪਤੀ ਦਰਖ਼ਤ ਨਾਲ ਲਟਕ ਰਿਹਾ ਸੀ ਤੇ ਉਸ ਦੀ ਮੌਤ ਹੋ ਚੁੱਕੀ ਸੀ | ਉਸ ਨੇ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ | ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਬੀ.ਐਨ.ਐੱਸ. ਦੀ ਧਾਰਾ 194 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਸੜਕਾਂ ’ਤੇ ਮੌਤ ਬਣ ਕੇ ਦੌੜ ਰਹੀਆਂ ਓਵਰਲੋਡ ਟਰਾਲੀਆਂ ਅਗਲੀ ਖ਼ਬਰ ਜ਼ਿਲ੍ਹਾ ਭਾਸ਼ਾ ਦਫ਼ਤਰ ਨੇ ਕਰਵਾਇਆ ਬਾਲ ਗਿਆਨ ਕੁਇਜ਼ ਮੁਕਾਬਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।