09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਭਗਵਾਨ ਵਾਲਮੀਕਿ ਚੌਕ ਦਾ ਹੋਵੇਗਾ ਨਵੀਨੀਕਰਨ

ਸੁਲਤਾਨਪੁਰ ਲੋਧੀ, 8 ਅਕਤੂਬਰ (ਨਰੇਸ਼ ਹੈਪੀ)-ਭਗਵਾਨ ਵਾਲਮੀਕਿ ਦੇ ‘ਪ੍ਰਗਟ ਉਤਸਵ’ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਦੇ ਭਗਵਾਨ ਵਾਲਮੀਕਿ ਚੌਕ ਦੀ ਦਿੱਖ ਬਦਲਣ ਜਾ ਰਹੀ ਹੈ ਕਿਉਂਕਿ ਨਗਰ ਕੌਂਸਲ ਵੱਲੋਂ ਲਗਭਗ 2. 5 ਲੱਖ ਰੁਪਏ ਦੀ ਲਾਗਤ ਨਾਲ ਇਸ ਚੌਕ ਦਾ ਵਿਆਪਕ ਸੁੰਦਰੀਕਰਨ ਕੀਤਾ ਜਾ ਰਿਹਾ ਹੈ | ਨਗਰ ਕੌਂਸਲ ਪ੍ਰਧਾਨ ਸੰਦੀਪ ਕੌਰ ਚੀਮਾ ਨੇ ਰਿਬਨ ਕੱਟ ਕੇ ਇਨ੍ਹਾਂ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ | ਸੁੰਦਰੀਕਰਨ ਪ੍ਰੋਜੈਕਟ ਤਹਿਤ ਚੌਕ ਵਿਚ ਇੰਟਰਲਾਕਿੰਗ ਟਾਈਲਾਂ, ਆਕਰਸ਼ਕ ਪੌਦੇ ਅਤੇ ਰੰਗ-ਬਰੰਗੀਆਂ ਲਾਈਟਾਂ ਲਗਾਈਆਂ ਜਾਣਗੀਆਂ | ਨਵੀਨੀਕਰਨ ਤੋਂ ਬਾਅਦ ਭਗਵਾਨ ਵਾਲਮੀਕਿ ਚੌਕ ਨੂੰ ਸ਼ਹਿਰ ਦੇ ਮੁੱਖ ਆਕਰਸ਼ਨਾਂ ਵਿਚ ਸ਼ਾਮਿਲ ਕਰਨ ਦੀ ਯੋਜਨਾ ਹੈ | ਖ਼ਾਸ ਗੱਲ ਇਹ ਹੈ ਕਿ ਇਸ ਪ੍ਰੋਜੈਕਟ ਨੂੰ ‘ਪ੍ਰਗਟ ਉਤਸਵ’ ਤੋਂ ਪਹਿਲਾਂ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ ਤਾਂ ਜੋ ਇੱਥੇ ਆਉਣ ਵਾਲੇ ਸ਼ਰਧਾਲੂ ਚੌਕ ਦੀ ਨਵੀਂ ਦਿੱਖ ਦੇਖ ਸਕਣ | ਇਸ ਮੌਕੇ ‘ਤੇ ਬੋਲਦਿਆਂ ਨਗਰ ਕੌਂਸਲ ਪ੍ਰਧਾਨ ਸੰਦੀਪ ਕੌਰ ਚੀਮਾ ਨੇ ਕਿਹਾ ਕਿ ਸ਼ਹਿਰ ਦੇ ਆਮ ਸੁੰਦਰੀਕਰਨ ਦੇ ਨਾਲ-ਨਾਲ ਧਾਰਮਿਕ ਮਹੱਤਤਾ ਵਾਲੇ ਸਥਾਨਾਂ ਦੇ ਵਿਕਾਸ ‘ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ | ਉਨ੍ਹਾਂ ਭਰੋਸਾ ਦਿਵਾਇਆ ਕਿ ‘ਪ੍ਰਗਟ ਉਤਸਵ’ ਤੋਂ ਪਹਿਲਾਂ ਭਗਵਾਨ ਵਾਲਮੀਕ ਚੌਕ ਦਾ ਸੁੰਦਰੀਕਰਨ ਦਾ ਕੰਮ ਹਰ ਹਾਲਤ ਵਿਚ ਮੁਕੰਮਲ ਕਰ ਲਿਆ ਜਾਵੇਗਾ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਪ੍ਰੋਜੈਕਟ ਦੀ ਲਗਾਤਾਰ ਨਿਗਰਾਨੀ ਕੀਤੀ ਜਾਵੇਗੀ | ਉਸਾਰੀ ਅਤੇ ਸੁੰਦਰੀਕਰਨ ਦੇ ਕੰਮ ਦੀ ਸ਼ੁਰੂਆਤ ਨਾਲ ਸਥਾਨਕ ਨਿਵਾਸੀਆਂ ਅਤੇ ਸੰਗਤ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਅਤੇ ਉਨ੍ਹਾਂ ਨਗਰ ਕੌਂਸਲ ਪ੍ਰਧਾਨ ਸੰਦੀਪ ਕੌਰ ਚੀਮਾ ਦਾ ਧੰਨਵਾਦ ਕੀਤਾ | ਇਸ ਮੌਕੇ ‘ਤੇ ਨਗਰ ਕੌਂਸਲ ਪ੍ਰਧਾਨ ਸੰਦੀਪ ਕੌਰ ਚੀਮਾ, ਸਾਬਕਾ ਪ੍ਰਧਾਨ ਦੀਪਕ ਧੀਰ ਰਾਜੂ, ਸਾਬਕਾ ਪ੍ਰਧਾਨ ਅਸ਼ੋਕ ਕੁਮਾਰ ਮੋਗਲਾ, ਸਾਬਕਾ ਮੀਤ ਪ੍ਰਧਾਨ ਨਵਨੀਤ ਸਿੰਘ ਚੀਮਾ, ਕੌਂਸਲਰ ਪਵਨ ਕਨੌਜੀਆ, ਕੌਂਸਲਰ ਕਸ਼ਮੀਰ ਸਿੰਘ, ਸਮੁੰਦਰ ਸਿੰਘ ਢਿੱਲੋਂ, ਕਰਨ ਚੌਹਾਨ, ਗੁਰਪ੍ਰੀਤ ਸਿੰਘ ਸਾਬੀ, ਵਿਪੁਲ ਚੌਹਾਨ, ਸਨਪ੍ਰੀਤ ਸਿੰਘ, ਰਾਜਿੰਦਰ ਸੁਲਤਾਨਵੀ, ਬਿੱਟੂ ਲਾਹੌਰਾ, ਅਜੈ ਅਸਲਾ, ਵਿਨੈ ਕੁਮਾਰ, ਮਨਜੀਤ ਸਿੰਘ, ਸੰਜੀਵ ਕੁਮਾਰ ਘਈ ਪ੍ਰਧਾਨ ਮਿਊਾਸੀਪਲ ਇੰਪਲਾਈਜ਼ ਯੂਨੀਅਨ ਆਦਿ ਵੀ ਹਾਜ਼ਰ ਸਨ |

ਅਜੀਤ ਡੈਸਕ 09-10-2026
ਸੁਲਤਾਨਪੁਰ ਲੋਧੀ, 8 ਅਕਤੂਬਰ (ਨਰੇਸ਼ ਹੈਪੀ)-ਭਗਵਾਨ ਵਾਲਮੀਕਿ ਦੇ ‘ਪ੍ਰਗਟ ਉਤਸਵ’ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਦੇ ਭਗਵਾਨ ਵਾਲਮੀਕਿ ਚੌਕ ਦੀ ਦਿੱਖ ਬਦਲਣ ਜਾ ਰਹੀ ਹੈ ਕਿਉਂਕਿ ਨਗਰ ਕੌਂਸਲ ਵੱਲੋਂ ਲਗਭਗ 2.5 ਲੱਖ ਰੁਪਏ ਦੀ ਲਾਗਤ ਨਾਲ ਇਸ ਚੌਕ ਦਾ ਵਿਆਪਕ ਸੁੰਦਰੀਕਰਨ ਕੀਤਾ ਜਾ ਰਿਹਾ ਹੈ | ਨਗਰ ਕੌਂਸਲ ਪ੍ਰਧਾਨ ਸੰਦੀਪ ਕੌਰ ਚੀਮਾ ਨੇ ਰਿਬਨ ਕੱਟ ਕੇ ਇਨ੍ਹਾਂ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ | ਸੁੰਦਰੀਕਰਨ ਪ੍ਰੋਜੈਕਟ ਤਹਿਤ ਚੌਕ ਵਿਚ ਇੰਟਰਲਾਕਿੰਗ ਟਾਈਲਾਂ, ਆਕਰਸ਼ਕ ਪੌਦੇ ਅਤੇ ਰੰਗ-ਬਰੰਗੀਆਂ ਲਾਈਟਾਂ ਲਗਾਈਆਂ ਜਾਣਗੀਆਂ | ਨਵੀਨੀਕਰਨ ਤੋਂ ਬਾਅਦ ਭਗਵਾਨ ਵਾਲਮੀਕਿ ਚੌਕ ਨੂੰ ਸ਼ਹਿਰ ਦੇ ਮੁੱਖ ਆਕਰਸ਼ਨਾਂ ਵਿਚ ਸ਼ਾਮਿਲ ਕਰਨ ਦੀ ਯੋਜਨਾ ਹੈ | ਖ਼ਾਸ ਗੱਲ ਇਹ ਹੈ ਕਿ ਇਸ ਪ੍ਰੋਜੈਕਟ ਨੂੰ ‘ਪ੍ਰਗਟ ਉਤਸਵ’ ਤੋਂ ਪਹਿਲਾਂ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ ਤਾਂ ਜੋ ਇੱਥੇ ਆਉਣ ਵਾਲੇ ਸ਼ਰਧਾਲੂ ਚੌਕ ਦੀ ਨਵੀਂ ਦਿੱਖ ਦੇਖ ਸਕਣ | ਇਸ ਮੌਕੇ ‘ਤੇ ਬੋਲਦਿਆਂ ਨਗਰ ਕੌਂਸਲ ਪ੍ਰਧਾਨ ਸੰਦੀਪ ਕੌਰ ਚੀਮਾ ਨੇ ਕਿਹਾ ਕਿ ਸ਼ਹਿਰ ਦੇ ਆਮ ਸੁੰਦਰੀਕਰਨ ਦੇ ਨਾਲ-ਨਾਲ ਧਾਰਮਿਕ ਮਹੱਤਤਾ ਵਾਲੇ ਸਥਾਨਾਂ ਦੇ ਵਿਕਾਸ ‘ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ | ਉਨ੍ਹਾਂ ਭਰੋਸਾ ਦਿਵਾਇਆ ਕਿ ‘ਪ੍ਰਗਟ ਉਤਸਵ’ ਤੋਂ ਪਹਿਲਾਂ ਭਗਵਾਨ ਵਾਲਮੀਕ ਚੌਕ ਦਾ ਸੁੰਦਰੀਕਰਨ ਦਾ ਕੰਮ ਹਰ ਹਾਲਤ ਵਿਚ ਮੁਕੰਮਲ ਕਰ ਲਿਆ ਜਾਵੇਗਾ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਪ੍ਰੋਜੈਕਟ ਦੀ ਲਗਾਤਾਰ ਨਿਗਰਾਨੀ ਕੀਤੀ ਜਾਵੇਗੀ | ਉਸਾਰੀ ਅਤੇ ਸੁੰਦਰੀਕਰਨ ਦੇ ਕੰਮ ਦੀ ਸ਼ੁਰੂਆਤ ਨਾਲ ਸਥਾਨਕ ਨਿਵਾਸੀਆਂ ਅਤੇ ਸੰਗਤ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਅਤੇ ਉਨ੍ਹਾਂ ਨਗਰ ਕੌਂਸਲ ਪ੍ਰਧਾਨ ਸੰਦੀਪ ਕੌਰ ਚੀਮਾ ਦਾ ਧੰਨਵਾਦ ਕੀਤਾ | ਇਸ ਮੌਕੇ ‘ਤੇ ਨਗਰ ਕੌਂਸਲ ਪ੍ਰਧਾਨ ਸੰਦੀਪ ਕੌਰ ਚੀਮਾ, ਸਾਬਕਾ ਪ੍ਰਧਾਨ ਦੀਪਕ ਧੀਰ ਰਾਜੂ, ਸਾਬਕਾ ਪ੍ਰਧਾਨ ਅਸ਼ੋਕ ਕੁਮਾਰ ਮੋਗਲਾ, ਸਾਬਕਾ ਮੀਤ ਪ੍ਰਧਾਨ ਨਵਨੀਤ ਸਿੰਘ ਚੀਮਾ, ਕੌਂਸਲਰ ਪਵਨ ਕਨੌਜੀਆ, ਕੌਂਸਲਰ ਕਸ਼ਮੀਰ ਸਿੰਘ, ਸਮੁੰਦਰ ਸਿੰਘ ਢਿੱਲੋਂ, ਕਰਨ ਚੌਹਾਨ, ਗੁਰਪ੍ਰੀਤ ਸਿੰਘ ਸਾਬੀ, ਵਿਪੁਲ ਚੌਹਾਨ, ਸਨਪ੍ਰੀਤ ਸਿੰਘ, ਰਾਜਿੰਦਰ ਸੁਲਤਾਨਵੀ, ਬਿੱਟੂ ਲਾਹੌਰਾ, ਅਜੈ ਅਸਲਾ, ਵਿਨੈ ਕੁਮਾਰ, ਮਨਜੀਤ ਸਿੰਘ, ਸੰਜੀਵ ਕੁਮਾਰ ਘਈ ਪ੍ਰਧਾਨ ਮਿਊਾਸੀਪਲ ਇੰਪਲਾਈਜ਼ ਯੂਨੀਅਨ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਮਿੱਠੜਾ ਕਾਲਜ ਦੇ ਗੁਰਨੂਰ ਸਿੰਘ, ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ’ਚ ਅੱਵਲ ਅਗਲੀ ਖ਼ਬਰ ਸਮੂਹ ਅਧਿਆਪਕ ਜਥੇਬੰਦੀਆਂ ਵਲੋਂ ਗੈਰ ਵਿੱਦਿਅਕ ਕੰਮਾਂ, ਖੇਡਾਂ, ਮਿਡ-ਡੇ-ਮੀਲ ਦਾ ਬਾਈਕਾਟ ਜਾਰੀ ਰੱਖਣ ਦਾ ਫ਼ੈਸਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।