11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਹੋਈ

ਭੁਲੱਥ, 10 ਅਕਤੂਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਮੀਟਿੰਗ ਪ੍ਰਧਾਨ ਬਲਵਿੰਦਰ ਸਿੰਘ ਕਮਰਾਏ ਤੇ ਮਜ਼ਦੂਰ ਆਗੂ ਅਬਦੇਸ਼ ਯਾਦਵ ਦੀ ਅਗਵਾਈ ਵਿਚ ਹੋਈ, ਮੀਟਿੰਗ ਦੌਰਾਨ ਮਜ਼ਦੂਰ ਆਗੂ ਕਾਮਰੇਡ ਬਚਨ ਸਿੰਘ ਯਾਦਵ ਉਚੇਚੇ ਤੌਰ ’ਤੇ ਪੁੱਜੇ | ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਮਜ਼ਦੂਰ ਆਗੂਆਂ ਨੇ ਵੱਧ ਰਹੀ ਮਹਿੰਗਾਈ ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਆਮ ਲੋਕਾਂ ਲਈ ਪਰਿਵਾਰ ਨੂੰ ਚਲਾਉਣਾ ਮੁਸ਼ਕਿਲ ਲੱਗ ਰਿਹਾ ਹੈ ਤੇ ਸਰਕਾਰ ਮਹਿੰਗਾਈ ਨੂੰ ਕੰਟਰੋਲ ਕਰਨ ‘ਚ ਅਸਮਰਥ ਲੱਗ ਰਹੀ ਹੈ | ਮਜ਼ਦੂਰ ਆਗੂਆਂ ਨੇ ਮੀਟਿੰਗ ਦੌਰਾਨ ਇਕੱਤਰ ਹੋਏ ਮਜ਼ਦੂਰ ਸਾਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ, ਕਿ ਅਗਰ ਕਿਸੇ ਵੀ ਮਜ਼ਦੂਰ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਿਲ ਆਉਂਦੀ ਹੈ ਤਾਂ ਯੂਨੀਅਨ ਦੇ ਧਿਆਨ ਵਿਚ ਲਿਆਂਦਾ ਜਾਵੇ | ਨਿਰਮਾਣ ਮਜ਼ਦੂਰਾਂ ਨੂੰ ਕੰਮ ਕਰਨ ਸਮੇਂ ਆ ਰਹੀਆਂ ਦਰਪੇਸ਼ ਮੁਸ਼ਕਲਾਂ ਜਿਵੇਂ ਮਜ਼ਦੂਰਾਂ ਦਾ ਮਿਹਨਤਾਨਾ ਸਮੇਂ ਸਿਰ ਨਾ ਮਿਲਣਾ, ਜਾਂ ਮਕਾਨ ਬਣਾਉਣ ਸਮੇਂ ਮਕਾਨ ਮਾਲਕਾਂ ਵੱਲੋਂ ਮਜ਼ਦੂਰਾਂ ਦਾ ਸ਼ੋਸ਼ਣ ਕਰਨਾ ਜਿਵੇਂ ਟਾਈਮ ਸਿਰ ਮਜ਼ਦੂਰੀ ਅਦਾ ਨਾ ਕਰਨਾ, ਠੇਕੇਦਾਰਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਸਬੰਧੀ ਵੀ ਗੱਲਬਾਤ ਕੀਤੀ ਗਈ | ਇਸ ਮੌਕੇ ਅਬਦੇਸ਼ ਯਾਦਵ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਮਜ਼ਦੂਰਾਂ ਵਾਸਤੇ ਕਸਬਿਆਂ ਅੰਦਰ ਸ਼ੈੱਡ, ਵਾਸ਼ਰੂਮ ਆਦਿ ਦਾ ਨਿਰਮਾਣ ਕੀਤਾ ਜਾਵੇਗਾ, ਲੇਕਿਨ ਹਲੇ ਤੱਕ ਇਹ ਮਸਲਾ ਹੱਲ ਨਹੀਂ ਹੋਇਆ | ਇਸ ਮੌਕੇ ਮਜ਼ਦੂਰ ਏਕਤਾ ਜ਼ਿੰਦਾਬਾਦ , ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ ਗਏ | ਇਸ ਮੌਕੇ ਸੰਤੋਸ਼ ਕੁਮਾਰ ਯਾਦਵ, ਸ਼ੰਕਰ ਸ਼ਾਹ, ਸੁਮਣ ਯਾਦਵ, ਸੰਤੋਸ਼, ਸਾਬੂ ਯਾਦਵ, ਵਿਨੋਦ ਕੁਮਾਰ ਮਹਿਤਾ, ਮਨੋਜ ਕੁਮਾਰ, ਹਰਜਿੰਦਰ ਸਿੰਘ, ਸਪੇਲਾ ਕੁਮਾਰ ਯਾਦਵ, ਸ਼ੰਕਰ ਸ਼ਾਹ, ਸੁਮਣ ਯਾਦਵ, ਅਰਮਾਨ ਪਾਲ ਤੇ ਹੋਰ ਮਜ਼ਦੂਰ ਸਾਥੀ ਹਾਜ਼ਰ ਸਨ।

ਕਸਬਾ ਭੁਲੱਥ ਅੰਦਰ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ ’ਚ ਆਗੂ ਤੇ ਵਰਕਰ ਨਾਅਰੇ ਲਗਾਉਂਦੇ ਹੋਏ | ਤਸਵੀਰ : ਸਿੱਧੂ 11-10-2026

ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਸੁਲਤਾਨਪੁਰ ਲੋਧੀ ਵਿਚ ਸਾਰੇ ਪ੍ਰਬੰਧ ਸਮੇਂ ਸਿਰ ਯਕੀਨੀ... ਅਗਲੀ ਖ਼ਬਰ ਦੁਸਹਿਰੇ ਦੇ ਤਿਉਹਾਰ ਨੂੰ ਲੈ ਕੇ ਪ੍ਰਬੰਧਕਾਂ ਵਿਚ ਭਾਰੀ ਉਤਸ਼ਾਹ-ਰਾਜੇਸ਼ ਕੁਮਾਰ ਹੈਪੀ ਖਿੰਦੜੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।