13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਜ਼ਿਲ੍ਹਾ ਪ੍ਰੀਸ਼ਦ ਚੋਣਾਂ ਤੋਂ 10 ਮਹੀਨੇ ਬਾਅਦ ਵੀ ਪਹਿਲੀ ਮੀਟਿੰਗ ਨਾ ਹੋਣਾ ਲੋਕਾਂ ਦੇ ਫ਼ਤਵੇ ਦੀ ਅਣਦੇਖੀ-ਸੁਰਿੰਦਰ ਸਿੰਘ ਰਾਵਲਪਿੰਡੀ

ਫਗਵਾੜਾ, 11 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਜ਼ਿਲ੍ਹਾ ਕਪੂਰਥਲਾ ਵਿਚ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦੀ ਚੋਣ ਹੋਏ ਦਸ ਮਹੀਨਿਆਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਪਹਿਲੀ ਮੀਟਿੰਗ ਨਾ ਸੱਦੇ ਜਾਣ ਅਤੇ ਚੇਅਰਮੈਨ ਤੇ ਵਾਈਸ-ਚੇਅਰਮੈਨ ਦੀ ਚੋਣ ਨਾ ਕਰਵਾਏ ਜਾਣ ‘ਤੇ ਸਵਾਲ ਉੱਠਣ ਲੱਗੇ ਹਨ | ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਰਿੰਦਰ ਸਿੰਘ ਰਾਵਲਪਿੰਡੀ ਨੇ ਇਸ ਸਥਿਤੀ ਨੂੰ ਲੋਕਤੰਤਰ ਲਈ ਚਿੰਤਾ ਦਾ ਵਿਸ਼ਾ ਕਰਾਰ ਦਿੰਦਿਆਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਦੇਰੀ ਦਾ ਕਾਰਨ ਜਨਤਕ ਕਰਨ ਦੀ ਮੰਗ ਕੀਤੀ ਹੈ | ਸੁਰਿੰਦਰ ਸਿੰਘ ਰਾਵਲਪਿੰਡੀ ਨੇ ਕਿਹਾ ਕਿ ਚੁਣੇ ਹੋਏ ਮੈਂਬਰਾਂ ਨਾਲ ਵਿਕਾਸ ਕਾਰਜਾਂ ਅਤੇ ਕੇਂਦਰ ਤੇ ਸੂਬਾ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਸਬੰਧੀ ਅਜੇ ਤੱਕ ਸਾਂਝੀ ਵਿਚਾਰ-ਚਰਚਾ ਨਹੀਂ ਹੋਈ | ਲੋਕ ਆਪਣੇ ਨੁਮਾਇੰਦੇ ਚੁਣ ਕੇ ਭੇਜਦੇ ਹਨ ਤਾਂ ਜੋ ਉਹ ਇਲਾਕੇ ਦੀਆਂ ਸਮੱਸਿਆਵਾਂ ਨੂੰ ਉਠਾਉਣ ਅਤੇ ਵਿਕਾਸ ਕਾਰਜਾਂ ਸਬੰਧੀ ਫ਼ੈਸਲਿਆਂ ਵਿਚ ਆਪਣੀ ਭੂਮਿਕਾ ਨਿਭਾ ਸਕਣ, ਪਰ ਮੀਟਿੰਗਾਂ ਨਾ ਹੋਣ ਕਾਰਨ ਉਨ੍ਹਾਂ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਮੌਕਾ ਨਹੀਂ ਮਿਲ ਰਿਹਾ | ਉਨ੍ਹਾਂ ਕਿਹਾ ਕਿ ਚੁਣੇ ਹੋਏ ਨੁਮਾਇੰਦਿਆਂ ਨੂੰ ਕੰਮ ਕਰਨ ਅਤੇ ਫ਼ੈਸਲਾ ਲੈਣ ਦੀ ਪ੍ਰਕਿਰਿਆ ਵਿਚ ਸ਼ਾਮਲ ਨਾ ਕਰਨਾ ਲੋਕਾਂ ਦੇ ਫ਼ਤਵੇ ਦੀ ਅਣਦੇਖੀ ਦੇ ਬਰਾਬਰ ਹੈ | ਸਰਕਾਰ ਅਤੇ ਪ੍ਰਸ਼ਾਸਨ ਨੂੰ ਇਸ ਮਾਮਲੇ ਵਿਚ ਆਪਣੀ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ, ਤਾਂ ਜੋ ਲੋਕਾਂ ਨੂੰ ਪਤਾ ਲੱਗ ਸਕੇ ਕਿ ਜ਼ਿਲ੍ਹਾ ਪ੍ਰੀਸ਼ਦ ਦਾ ਕੰਮਕਾਜ ਸ਼ੁਰੂ ਕਰਨ ਵਿਚ ਦੇਰੀ ਕਿਉਂ ਹੋ ਰਹੀ ਹੈ |

ਅਜੀਤ ਡੈਸਕ 12-10-2026

ਪਿਛਲੀ ਖ਼ਬਰ ਆਈ.ਕੇ.ਜੀ.ਪੀ.ਟੀ.ਯੂ. ਦਾ 14ਵਾਂ ਕਨਵੋਕੇਸ਼ਨ ਸਮਾਗਮ ਭਲਕੇ ਅਗਲੀ ਖ਼ਬਰ ਪਿੰਡ ਬਸਾਲੀ ਵਿਖੇ ਵੱਖ - ਵੱਖ ਸਿਆਸੀ ਪਾਰਟੀਆਂ ਨੂੰ ਲੱਗਾ ਵੱਡਾ ਝਟਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਅਗਵਾਈ ’ਚ 50...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।