12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਲੋਕ ਮਿਲਣੀ ’ਚ ਡੀ. ਸੀ. ਤੇ ਐਸ.ਐਸ.ਪੀ. ਵਲੋਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਾਂਝੇ ਯਤਨਾਂ ਦਾ ਸੱਦਾ

ਡਡਵਿੰਡੀ, 11 ਅਕਤੂਬਰ (ਦਿਲਬਾਗ ਸਿੰਘ ਝੰਡ)-ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਅਤੇ ਐਸ. ਐਸ.

ਝੱਲ ਲੇਈਵਾਲਾ ਰੋਡ ’ਤੇ ਸ਼ਮਸ਼ਾਨਘਾਟ ਨੇੜਿਓ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼ 12-10-2026
ਡਡਵਿੰਡੀ, 11 ਅਕਤੂਬਰ (ਦਿਲਬਾਗ ਸਿੰਘ ਝੰਡ)-ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਅਤੇ ਐਸ.ਐਸ.ਪੀ. ਗੌਰਵ ਤੂਰਾ ਨੇ ਅੱਜ ਨੇੜਲੇ ਪਿੰਡ ਸੇਂਚਾ ਅਤੇ ਲਾਟੀਆਂਵਾਲ ਵਿਖੇ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲੋਕ ਮਿਲਣੀ ਦੌਰਾਨ ਜ਼ਿਲ੍ਹੇ ਵਿਚੋਂ ਨਸ਼ਿਆਂ ਦੀ ਅਲਾਮਤ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਸਾਰਿਆਂ ਨੂੰ ਸਾਂਝੇ ਯਤਨ ਕਰਨ ਦਾ ਸੱਦਾ ਦਿੱਤਾ | ਉਨ੍ਹਾਂ ਕਿਹਾ ਕਿ ਲੋਕਾਂ, ਸਿਵਲ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਮਿਲ ਕੇ ਨਿਰੰਤਰ ਯਤਨ ਕਰਨ ਨਾਲ ਹੀ ਨਸ਼ਿਆਂ ਦੀ ਅਲਾਮਤ ਨੂੰ ਜੜੋਂ ਪੁੱਟਿਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਵਿਰੁੱਧ ਜੰਗ ਨੂੰ ਇਸ ਦੇ ਅੰਜਾਮ ਤੱਕ ਪਹੁੰਚਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਦਿ੍ੜ੍ਹ ਸੰਕਲਪ ਹੈ | ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਦੇ ਸਾਂਝੇ ਯਤਨਾਂ ਨਾਲ ਇਸ ਮੁਹਿੰਮ ਨੂੰ ਕਾਫ਼ੀ ਮਜ਼ਬੂਤੀ ਮਿਲੀ ਹੈ | ਮਾਪਿਆਂ ਨੂੰ ਆਪਣੇ ਬੱਚਿਆਂ ਦੇ ਭਵਿੱਖ ਦੀ ਸੁਰੱਖਿਆ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕਰਦਿਆਂ ਉਨ੍ਹਾਂ ਨੌਜਵਾਨਾਂ ਨੂੰ ਸਿੱਖਿਆ, ਖੇਡਾਂ ਅਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਨ ਦੀ ਲੋੜ ‘ਤੇ ਜ਼ੋਰ ਦਿੱਤਾ | ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੀ ਜ਼ਿਲ੍ਹਾ ਕੋਆਰਡੀਨੇਟਰ ਸੀਮਾ ਰਾਣਾ ਨੇ ਵੀ ਇਕੱਠ ਨੂੰ ਸੰਬੋਧਨ ਕਰਦਿਆਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿ ਤ ਹੋਈ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਇਹ ਮੁਹਿੰਮ ਪਿਛਲੇ 551 ਦਿਨਾਂ ਤੋਂ ਚੱਲ ਰਹੀ ਹੈ | ਉਨ੍ਹਾਂ ਕਿਹਾ ਕਿ ਨਿਰੰਤਰ ਯਤਨਾਂ ਸਦਕਾ ਇਲਾਕੇ ਵਿਚ ਨਸ਼ਿਆਂ ਦੀ ਸਮੱਸਿਆ ਨੂੰ ਘਟਾਉਣ ਵਿਚ ਮਦਦ ਮਿਲੀ ਹੈ | ਇਸ ਮੌਕੇ ਏਐੱਸਪੀ ਧੀਰੇਂਦਰ ਵਰਮਾ, ਐੱਸਡੀਐੱਮ ਜਸਜੀਤ ਸਿੰਘ, ਡੀਡੀਪੀਓ ਗੁਰਪ੍ਰਤਾਪ ਸਿੰਘ ਗਿੱਲ, ਰੰਜਿਸ਼ ਪ੍ਰਭਾਕਰ, ਹਰਭਜਨ ਕੌਰ, ਨਸ਼ਾ ਮੁਕਤੀ ਮੋਰਚਾ ਦੇ ਸਤਨਾਮ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਵਰਗ ਆਸ਼ਰਮ ਸ਼ਾਹਕੋਟ ਵਿਖੇ ਬਾਬਾ ਭੈਰੋ ਨਾਥ ਜੀ ਦੇ ਮੰਦਰ ਦਾ ਨੀਂਹ ਪੱਥਰ ਰੱਖਿਆ ਅਗਲੀ ਖ਼ਬਰ ਆਈ.ਕੇ.ਜੀ.ਪੀ.ਟੀ.ਯੂ. ਦਾ 14ਵਾਂ ਕਨਵੋਕੇਸ਼ਨ ਸਮਾਗਮ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।