13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਪੁਰਾਣੀ ਰੰਜਿਸ਼ ਦੇ ਚੱਲਦਿਆਂ 2 ਨੌਜਵਾਨਾਂ ਦੀ ਕੁੱਟਮਾਰ

ਕਪੂਰਥਲਾ, 12 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਔਜਲਾ ਰੋਡ ’ਤੇ ਪੁਰਾਣੀ ਰੰਜਿਸ਼ ਦੇ ਚੱਲਦਿਆਂ 2 ਨੌਜਵਾਨਾਂ ਨੂੰ ਪਿੰਡ ਦੇ ਕੁਝ ਨੌਜਵਾਨਾਂ ਨੇ ਹਮਲਾ ਕਰਕੇ ਜ਼ਖਮੀ ਕਰ ਦਿੱਤਾ | ਜਿਨ੍ਹਾਂ ਨੂੰ ਰਾਹਗੀਰਾਂ ਵਲੋਂ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ | ਜੇਰੇ ਇਲਾਜ ਕੁਲਵਿੰਦਰ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਔਜਲਾ ਬਨਵਾਲੀ ਨੇ ਦੱਸਿਆ ਕਿ ਉਹ ਆਪਣੇ ਸਾਥੀ ਕਰਮਜੋਤ ਸਿੰਘ ਪੁੱਤਰ ਪਰਮਜੀਤ ਸਿੰਘ ਨਾਲ ਮੋਟਰਸਾਈਕਲ ‘ਤੇ ਸਵਾਰ ਹੋ ਕੇ ਦਾਣਾ ਮੰਡੀ ਨੂੰ ਜਾ ਰਹੇ ਸੀ, ਜਦੋਂ ਉਹ ਔਜਲਾ ਰੋਡ ‘ਤੇ ਪੁੱਜੇ ਤਾਂ ਪਿੰਡ ਦੇ ਕੁੱਝ ਨੌਜਵਾਨਾਂ ਨੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਉਨ੍ਹਾਂ ਨੂੰ ਘੇਰ ਲਿਆ ਤੇ ਦੋਵਾਂ ਦੀ ਕੁੱਟਮਾਰ ਕਰਕੇ ਜ਼ਖ਼ਮੀ ਕਰ ਦਿੱਤਾ | ਜਿਨ੍ਹਾਂ ਦਾ ਇਲਾਜ ਸਿਵਲ ਹਸਪਤਾਲ ਵਿਚ ਡਿਊਟੀ ਡਾ. ਇੰਦਰਪ੍ਰੀਤ ਸਿੰਘ ਵਲੋਂ ਕੀਤਾ ਜਾ ਰਿਹਾ ਹੈ ਤੇ ਦੋਵਾਂ ਦੀ ਐਮ.

ਸਿਵਲ ਹਸਪਤਾਲ ’ਚ ਜ਼ੇਰੇ ਇਲਾਜ ਜ਼ਖਮੀ ਨੌਜਵਾਨ | ਤਸਵੀਰ : ਤਿਲਕਰਾਜ 13-10-2026
ਕਪੂਰਥਲਾ, 12 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਔਜਲਾ ਰੋਡ ’ਤੇ ਪੁਰਾਣੀ ਰੰਜਿਸ਼ ਦੇ ਚੱਲਦਿਆਂ 2 ਨੌਜਵਾਨਾਂ ਨੂੰ ਪਿੰਡ ਦੇ ਕੁਝ ਨੌਜਵਾਨਾਂ ਨੇ ਹਮਲਾ ਕਰਕੇ ਜ਼ਖਮੀ ਕਰ ਦਿੱਤਾ | ਜਿਨ੍ਹਾਂ ਨੂੰ ਰਾਹਗੀਰਾਂ ਵਲੋਂ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ | ਜੇਰੇ ਇਲਾਜ ਕੁਲਵਿੰਦਰ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਔਜਲਾ ਬਨਵਾਲੀ ਨੇ ਦੱਸਿਆ ਕਿ ਉਹ ਆਪਣੇ ਸਾਥੀ ਕਰਮਜੋਤ ਸਿੰਘ ਪੁੱਤਰ ਪਰਮਜੀਤ ਸਿੰਘ ਨਾਲ ਮੋਟਰਸਾਈਕਲ ‘ਤੇ ਸਵਾਰ ਹੋ ਕੇ ਦਾਣਾ ਮੰਡੀ ਨੂੰ ਜਾ ਰਹੇ ਸੀ, ਜਦੋਂ ਉਹ ਔਜਲਾ ਰੋਡ ‘ਤੇ ਪੁੱਜੇ ਤਾਂ ਪਿੰਡ ਦੇ ਕੁੱਝ ਨੌਜਵਾਨਾਂ ਨੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਉਨ੍ਹਾਂ ਨੂੰ ਘੇਰ ਲਿਆ ਤੇ ਦੋਵਾਂ ਦੀ ਕੁੱਟਮਾਰ ਕਰਕੇ ਜ਼ਖ਼ਮੀ ਕਰ ਦਿੱਤਾ | ਜਿਨ੍ਹਾਂ ਦਾ ਇਲਾਜ ਸਿਵਲ ਹਸਪਤਾਲ ਵਿਚ ਡਿਊਟੀ ਡਾ. ਇੰਦਰਪ੍ਰੀਤ ਸਿੰਘ ਵਲੋਂ ਕੀਤਾ ਜਾ ਰਿਹਾ ਹੈ ਤੇ ਦੋਵਾਂ ਦੀ ਐਮ.ਐਲ.ਆਰ. ਕੱਟ ਕੇ ਸਬੰਧਿਤ ਥਾਣੇ ਨੂੰ ਭੇਜ ਦਿੱਤੀ ਗਈ ਹੈ |
ਪਿਛਲੀ ਖ਼ਬਰ ਝੋਨੇ ਦੇ ਭਾਅ ’ਤੇ ਲੱਗ ਰਹੇ ਕੱਟ ਦਾ ਕਿਸਾਨ ਜਥੇਬੰਦੀਆਂ ਡਟ ਕੇ ਵਿਰੋਧ ਕਰਨ: ਡਾ. ਬਲਜੀਤ ਸਿੰਘ ਅਗਲੀ ਖ਼ਬਰ ਸ੍ਰੀ ਸਵਾਮੀ ਸ਼ੰਕਰ ਨਾਥ ਪਰਬਤ ਮੱਠ ਹਦੀਆਬਾਦ ਵਿਖੇ ਲਗਾਇਆ ਮੁਫ਼ਤ ਮੈਡੀਕਲ ਜਾਂਚ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।