14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਰਵਿੰਦਰ ਸਿੰਘ ਝੋਟੇ ’ਤੇ ਗੋਲੀ ਚਲਾ ਕੇ ਮਾਰ ਦੇਣ ਦੀ ਘਟਨਾ ਬਹੁਤ ਹੀ ਨਿੰਦਣਯੋਗ : ਸੁਖਪਾਲ ਸਿੰਘ ਖਹਿਰਾ

ਭੁਲੱਥ, 13 ਅਕਤੂਬਰ (ਮੇਹਰ ਚੰਦ ਸਿੱਧੂ)-ਮਾਨਸਾ ਵਿਖੇ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟੇ ’ਤੇ ਚਿੱਟੇ ਦਿਨ ਗੋਲੀ ਚਲਾ ਕੇ ਮਾਰ ਦੇਣ ਦੀ ਘਟਨਾ ਬਹੁਤ ਹੀ ਨਿੰਦਣਯੋਗ ਹੈ | ਇਹ ਪ੍ਰਗਟਾਵਾ ਕਰਦਿਆਂ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਸੂਬਾ ਪੰਜਾਬ ਜਿੱਥੇ ਨਸ਼ਿਆਂ ਵਿੱਚ ਗ੍ਰਸਤ ਹੁੰਦਾ ਨਜ਼ਰ ਆ ਰਿਹਾ ਹੈ ਉੱਥੇ ਮਾਨਸਾ ਵਿਖੇ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਯੋਧੇ ਪਰਵਿੰਦਰ ਸਿੰਘ ਝੋਟੇ ਨੂੰ ਨਸ਼ਿਆਂ ਦੇ ਵਿਕਰੇਤਾ ਵਲੋਂ ਸ਼ਰੇਆਮ ਗੋਲੀਆਂ ਮਾਰ ਕੇ ਮਾਰ ਦੇਣ ਦੀ ਘਟਨਾ ਮੌਜੂਦਾ ਸਰਕਾਰ ਦੇ ਮੱਥੇ ’ਤੇ ਬਹੁਤ ਵੱਡਾ ਕਲੰਕ ਹੈ | ਉਨ੍ਹਾਂ ਕਿਹਾ ਕਿ ਜਿੱਥੇ ਨਸ਼ਿਆਂ ਵਿੱਚ ਪੰਜਾਬ ਦੀ ਜਵਾਨੀ ਗ੍ਰਸਤ ਹੁੰਦੀ ਜਾ ਰਹੀ ਹੈ ਉੱਥੇ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਲੋਕਾਂ ਨੂੰ ਗੋਲੀਆਂ ਦਾ ਨਿਸ਼ਾਨਾ ਬਣਾਇਆ ਜਾ ਰਿਹਾ | ਖਹਿਰਾ ਨੇ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਰਿਵਾਰ ਨੂੰ ਇਨਸਾਫ਼ ਲੈ ਕੇ ਦਿੱਤਾ ਜਾਵੇਗਾ ਤੇ ਪਰਵਿੰਦਰ ਸਿੰਘ ਝੋਟੇ ਦੀ ਮੌਤ ਦੇ ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਵੇਗੀ |

ਅਜੀਤ ਡੈਸਕ 14-10-2026

ਪਿਛਲੀ ਖ਼ਬਰ ਭੁਲੱਥ ਵਿਖੇ ਚੱਲ ਰਹੀ 73ਵੀਂ ਰਾਮਲੀਲ੍ਹਾ ਦੀ ਦੂਜੀ ਨਾਈਟ ਦਾ ਰਮਨ ਕੁਮਾਰ ਤੇ ਸਮਾਜ ਸੇਵੀ ਅਸ਼ੋਕ ਕੋਚਰ ਵਲੋਂ ਉਦਘਾਟਨ ਅਗਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਪੂਰੀ ਤਰ੍ਹਾਂ ਫੇਲ੍ਹ, ਮੁੱਖ ਮੰਤਰੀ ਭਗਵੰਤ ਮਾਨ ਤੁਰੰਤ ਅਸਤੀਫ਼ਾ ਦੇਣ-ਖੁਰਾਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।