14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

­ਅਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ’ਚ ਵਿਸ਼ਵ ਮਾਨਸਿਕ ਸਿਹਤ ਦਿਵਸ ਸੰਬੰਧੀ ਸਮਾਗਮ ਕਰਵਾਇਆ

ਕਪੂਰਥਲਾ, 13 ਅਕਤੂਬਰ (ਵਿ. ਪ੍ਰ.)

ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕਾਲਜ ਦੇ ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ | ਤਸਵੀਰ. ਤਿਲਕਰਾਜ 14-10-2026
ਕਪੂਰਥਲਾ, 13 ਅਕਤੂਬਰ (ਵਿ.ਪ੍ਰ.)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ’ਚ ਵਿਸ਼ਵ ਮਾਨਸਿਕ ਸਿਹਤ ਦਿਵਸ ਸੰਬੰਧੀ ਇਕ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਜਿਸ ਵਿਚ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ ਤੇ ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ | ਸਮਾਗਮ ਨੂੰ ਸੰਬੋਧਨ ਕਰਦਿਆਂ ਵਿਕਰਮ ਆਨੰਦ ਨੇ ਵਿਦਿਆਰਥੀਆਂ ਨੂੰ ਮਾਨਸਿਕ ਸਿਹਤ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਦੌਰਾਨ ਤਕਨੀਕੀ ਤੇ ਪ੍ਰਬੰਧਕੀ ਸਿੱਖਿਆ ਪ੍ਰਾਪਤ ਕਰ ਰਹੇ ਨੌਜਵਾਨਾਂ ’ਤੇ ਆਪਣੀ ਪੜ੍ਹਾਈ ਤੇ ਭਵਿੱਖ ਨੂੰ ਲੈ ਕੇ ਕਾਫ਼ੀ ਦਬਾਅ ਰਹਿੰਦਾ ਹੈ ਤੇ ਅਜਿਹੀ ਹੀ ਸਥਿਤੀ ਵਿਚ ਸਰੀਰਕ ਤੰਦਰੁਸਤੀ ਦੇ ਨਾਲ ਨਾਲ ਮਾਨਸਿਕ ਸੰਤੁਲਨ ਨੂੰ ਬਣਾਈ ਰੱਖਣਾ ਬੇਹੱਦ ਜ਼ਰੂਰੀ ਹੈ | ਉਨ੍ਹਾਂ ਬਿਹਤਰ ਮਨ, ਉੱਜਵਲ ਭਵਿੱਖ ਦੇ ਸੰਦੇਸ਼ ’ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਆਪਣੇ ਵਿਚਾਰਾਂ ਨੂੰ ਕਦੇ ਵੀ ਹਾਵੀ ਨਾ ਹੋਣ ਦੇਣ ਤੇ ਤਣਾਅ ਦੀ ਹਾਲਤ ਵਿਚ ਸਲਾਹ ਲੈਣ ਤੇ ਆਪਣੇ ਰੋਜ਼ ਮਰਾ ਦੇ ਜੀਵਨ ਵਿਚ ਸਰੀਰ ਨੂੰ ਆਰਾਮ ਦੇਣ ਦੇ ਨਾਲ ਨਾਲ ਮਨੋਰੰਜਨ ਨੂੰ ਵੀ ਸ਼ਾਮਲ ਕਰਨ | ਕਾਲਜ ਦੇ ਵਿਦਿਆਰਥੀਆਂ ਵਲੋਂ ਕਰਵਾਇਆ ਵਿਸ਼ੇਸ਼ ਮੈਡੀਟੇਸ਼ਨ ਸਮਾਗਮ ਦਾ ਮੁੱਖ ਆਕਰਸ਼ਨ ਰਿਹਾ, ਜਿਸ ਵਿਚ ਸਕੂਲ ਦੀ ਪ੍ਰਬੰਧਕ ਕਮੇਟੀ, ਫੈਕਲਟੀ ਮੈਂਬਰਾਂ ਤੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਭਾਗ ਲਿਆ | ਕਾਲਜ ਦੇ ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਨੇ ਸਮਾਗਮ ਦੀ ਸਫ਼ਲਤਾ ਲਈ ਕਾਲਜ ਦੀ ਪ੍ਰਬੰਧਕ ਕਮੇਟੀ, ਸਟਾਫ਼ ਮੈਂਬਰਾਂ ਤੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ |
ਪਿਛਲੀ ਖ਼ਬਰ ਢਿਲਵਾਂ ਵਿਚ ਦੁਸਹਿਰਾ 20 ਨੂੰ ਅਗਲੀ ਖ਼ਬਰ ਕਾਲਾ ਸੰਘਿਆਂ ਪੁਲਿਸ ਨੇ ਗੁੰਮ ਹੋਈ ਗੱਡੀ ਲੱਭ ਕੇ ਕੀਤੀ ਵਾਰਿਸਾਂ ਹਵਾਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।