15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਰੋਸ ਵਜੋਂ ਕਿਸਾਨ ਜਥੇਬੰਦੀ ਕੱਢੇਗੀ ਰੋਸ ਮਾਰਚ-ਤਾਜਪੁਰ

ਸੁਭਾਨਪੁਰ, 14 ਅਕਤੂਬਰ (ਸਤਨਾਮ ਸਿੰਘ)-ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ’ਚੋਂ ਬਾਹਰ ਕੱਢਣ ਦੇ ਮਕਸਦ ਨਾਲ ਨੌਜਵਾਨ ਵੀਰ ਪਰਵਿੰਦਰ ਸਿੰਘ ਝੋਟਾ ਜਿਸ ਨੇ ਲੋਕਾਂ ਦੇ ਬੱਚਿਆਂ ਨੂੰ ਯਤੀਮ ਹੋਣ ਤੋਂ ਬਚਾਉਣ ਲਈ ਆਪਣੇ ਬੱਚੇ ਯਤੀਮ ਕਰ ਲਏ। ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਪ੍ਰਧਾਨ ਢਿਲਵਾਂ ਸਤਪਾਲ ਸਿੰਘ ਤਾਜਪੁਰ ਵਲੋਂ ਕੀਤਾ ਗਿਆ | ਤਾਜਪੁਰ ਨੇ ਦੱਸਿਆ ਕੇ ਅੱਜ 15 ਅਕਤੂਬਰ ਦਿਨ ਵੀਰਵਾਰ ਨੂੰ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿਟਾਂ ਦੀ ਅਗਵਾਈ ਹੇਠ ਨਡਾਲਾ ਚੌਕ ਤੋਂ ਭੁਲੱਥ ਤੇ ਕਰਤਾਰਪੁਰ ਤੱਕ ਕੱਢੇ ਜਾ ਰਹੇ ਰੋਸ ਮਾਰਚ ਵਿਚ ਵੱਡੀ ਗਿਣਤੀ ਵਿਚ ਕਿਸਾਨ ਵੀਰ ਤੇ ਮਜ਼ਦੂਰ ਤੇ ਨੌਜਵਾਨ ਵੀਰ ਹਿੱਸਾ ਲੈਣਗੇ | ਇਸ ਮੌਕੇ ਉਨ੍ਹਾਂ ਸਮੂਹ ਦੁਕਾਨਦਾਰ ਭਰਾਵਾਂ, ਵਪਾਰੀਆਂ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਕਾਰੋਬਾਰ ਬੰਦ ਕਰਕੇ ਵੱਡੀ ਗਿਣਤੀ ਵਿਚ ਇਸ ਰੋਸ ਮਾਰਚ ਵਿਚ ਹਿੱਸਾ ਲਵੋ ਤਾਂ ਜੋ ਨਸ਼ਿਆਂ ਦੇ ਖ਼ਿਲਾਫ਼ ਲੜਾਈ ਲੜ ਰਹੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਨੂੰ ਸੱਚੀ ਸ਼ਰਧਾਂਜਲੀ ਭੇਟ ਕੀਤੀ ਜਾ ਸਕੇ |

ਅਜੀਤ ਡੈਸਕ 15-10-2026

ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਵੇ ਪੰਜਾਬ ਸਰਕਾਰ : ਦਲਜੀਤ ਸਿੰਘ ਨਡਾਲਾ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਪੰਜਾਬ ਬੰਦ ਦਾ ਭਾਜਪਾ ਕਰੇਗੀ ਸਮਰਥਨ-ਸੋਮ ਪ੍ਰਕਾਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।