15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਫਗਵਾੜਾ ’ਚ ਹਥਿਆਰਬੰਦ ਲੁਟੇਰਿਆਂ ਨੇ ਜਿਊਲਰਜ਼ ਤੇ ਮਨੀਚੇਂਜਰ ਨੂੰ ਬਣਾਇਆ ਨਿਸ਼ਾਨਾ, ਦਾਤਰ ਮਾਰ ਕੇ ਕੀਤਾ ਜ਼ਖ਼ਮੀ

ਫਗਵਾੜਾ, 14 ਅਕਤੂਬਰ (ਹਰਜੋਤ ਸਿੰਘ ਚਾਨਾ)-ਅੱਜ ਸ਼ਾਮ ਇੱਥੋਂ ਦੇ ਪਲਾਹੀ ਰੋਡ ‘ਤੇ ਚਿੱਟੇ ਰੰਗ ਦੀ ਸਵਿਫ਼ਟ ਕਾਰ ‘ਚ ਸਵਾਰ 3-4 ਹਥਿਆਰਬੰਦ ਨੌਜਵਾਨਾਂ ਨੇ ਇੱਕ ਐਕਟਿਵਾ ਸਵਾਰ ਜਿਊਲਰਜ਼ ਤੇ ਮਨੀਚੇਂਜਰ ਨੂੰ ਨਿਸ਼ਾਨਾ ਬਣਾਇਆ ਤੇ ਉਸ ਨੂੰ ਰਿਵਾਲਵਰ ਦਿਖਾ ਕੇ ਡਰਾਇਆ ਤੇ ਦਾਤਰ ਨਾਲ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ ਤੇ ਪਾਸੋਂ 5 ਤੋਂ 7 ਲੱਖ ਰੁਪਏ ਦੀ ਨਕਦੀ ਤੇ 10 ਤੋਂ 12 ਤੋਲੇ ਸੋਨਾ ਲੁੱਟ ਕੇ ਫ਼ਰਾਰ ਹੋ ਗਏ | ਜ਼ਖ਼ਮੀ ਦੀ ਪਛਾਣ ਗੁਰਜੀਤ ਸਿੰਘ ਵਾਸੀ ਮਨਸਾ ਦੇਵੀ ਨਗਰ ਵਜੋਂ ਹੋਈ ਹੈ | ਉਸ ਨੂੰ ਇਲਾਜ ਲਈ ਪਹਿਲਾਂ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੋਂ ਬਾਅਦ ਵਿੱਚ ਇੱਕ ਨਿੱਜੀ ਹਸਪਤਾਲ ਭੇਜ ਦਿੱਤਾ ਗਿਆ | ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਸੁਖਵਿੰਦਰ ਸਿੰਘ ਵਾਸੀ ਮਨਸਾ ਦੇਵੀ ਨਗਰ ਨੇ ਦੱਸਿਆ ਕਿ ਉਸ ਦੇ ਭਰਾ ਦੀ ਪਿੰਡ ਪਲਾਹੀ ਵਿਖੇ ਸੁਨਿਆਰੇ ਤੇ ਮਨੀਚੇਂਜਰ ਦੀ ਦੁਕਾਨ ਹੈ | ਬੁੱਧਵਾਰ ਸ਼ਾਮ ਨੂੰ ਉਸ ਦਾ ਭਰਾ ਦੁਕਾਨ ਤੋਂ ਵਾਪਸ ਆ ਰਿਹਾ ਸੀ | ਜਦੋਂ ਉਹ ਗੁਰੂ ਰਵਿਦਾਸ ਮਿਸ਼ਨ ਹਸਪਤਾਲ ਨੇੜੇ ਪਹੁੰਚਿਆ ਤਾਂ ਸਿਲਵਰ ਰੰਗ ਦੀ ਸਵਿਫ਼ਟ ਕਾਰ ‘ਚ ਸਵਾਰ 3-4 ਨੌਜਵਾਨਾਂ ਨੇ ਉਸ ਦੀ ਐਕਟਿਵਾ ਨੂੰ ਟੱਕਰ ਮਾਰ ਦਿੱਤੀ | ਉਸ ਨੇ ਦੋਸ਼ ਲਾਇਆ ਕਿ ਮੁਲਜ਼ਮਾਂ ਨੇ ਪਹਿਲਾਂ ਉਸ ਦੇ ਭਰਾ ਨੂੰ ਪਿਸਤੌਲ ਦਿਖਾ ਕੇ ਡਰਾਇਆ ਤੇ ਫਿਰ ਦਾਤਰ ਨਾਲ ਹਮਲਾ ਕਰ ਦਿੱਤਾ | ਇਸ ਤੋਂ ਬਾਅਦ ਉਹ ਨਕਦੀ ਤੇ ਸੋਨਾ ਖੋਹ ਕੇ ਮੌਕੇ ਤੋਂ ਫ਼ਰਾਰ ਹੋ ਗਏ | ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪਾਰਟੀ ਮੌਕੇ ‘ਤੇ ਪਹੁੰਚੀ ਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ | ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਸ਼ਹਿਰ ‘ਚ ਲਗਾਤਾਰ ਵਾਪਰ ਰਹੀਆਂ ਲੁੱਟ-ਖੋਹ ਦੀਆਂ ਘਟਨਾਵਾਂ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ | ਲੋਕਾਂ ‘ਚ ਇਹ ਸਵਾਲ ਉੱਠ ਰਹੇ ਹਨ ਕਿ ਜੇਕਰ ਸ਼ਹਿਰ ‘ਚ ਕਾਰੋਬਾਰੀਆਂ ਅਤੇ ਆਮ ਲੋਕਾਂ ਦੀ ਸੁਰੱਖਿਆ ਹੀ ਯਕੀਨੀ ਨਹੀਂ ਹੈ ਤਾਂ ਉਹ ਆਪਣੇ ਆਪ ਨੂੰ ਸੁਰੱਖਿਅਤ ਕਿਵੇਂ ਮਹਿਸੂਸ ਕਰਨ | ਇਨ੍ਹਾਂ ਘਟਨਾਵਾਂ ਕਾਰਨ ਪੁਲਿਸ ਦੀ ਕਾਰਗੁਜ਼ਾਰੀ ‘ਤੇ ਵੀ ਸਵਾਲ ਉੱਠ ਰਹੇ ਹਨ | ਦੂਸਰੇ ਪਾਸੇ ਪੁਲਿਸ ਵਲੋਂ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ |

ਅਜੀਤ ਡੈਸਕ 15-10-2026

ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦਾ ਕਤਲ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ’ਤੇ ਵੱਡਾ ਸਵਾਲੀਆ ਨਿਸ਼ਾਨ-ਢਿੱਲੋਂ ਅਗਲੀ ਖ਼ਬਰ ਵੱਖ-ਵੱਖ ਜਥੇਬੰਦੀਆਂ ਵਲੋਂ ਡੀ.ਐਸ.ਪੀ. ਦਫ਼ਤਰ ਭੁਲੱਥ ਦਾ ਘਿਰਾਓ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।