15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਹਾਸਿਲ ਕੀਤਾ ਪਹਿਲਾ ਸਥਾਨ

ਸੁਲਤਾਨਪੁਰ ਲੋਧੀ, 14 ਅਕਤੂਬਰ ( ਥਿੰਦ, ਨਰੇਸ਼ ਹੈਪੀ )-ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਆਯੋਜਿਤ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸੁਲਤਾਨਪੁਰ ਲੋਧੀ ਦੀਆਂ ਅੰਡਰ-14 ਵਰਗ ਦੀਆਂ ਵਿਦਿਆਰਥਣਾਂ ਨੇ ਵਾਲੀਬਾਲ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ |ਵਿਦਿਆਰਥਣਾਂ ਦੀ ਇਸ ਸ਼ਾਨਦਾਰ ਖੇਡ ਪ੍ਰਾਪਤੀ ‘ਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ, ਸਕੂਲ ਡਾਇਰੈਕਟਰ ਇੰਜ. ਹਰਨਿਆਮਤ ਕੌਰ , ਪ੍ਰਸ਼ਾਸਕ ਇੰਜ ਨਿਮਰਤਾ ਕੌਰ , ਵੱਲੋਂ ਹਾਰਦਿਕ ਵਧਾਈ ਦਿੱਤੀ ਗਈ ਅਤੇ ਕਿਹਾ ਕਿ ਅਜਿਹੀਆਂ ਉਪਲਬਧੀਆਂ ਹੋਰ ਵਿਦਿਆਰਥੀਆਂ ਨੂੰ ਵੀ ਖੇਡਾਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕਰਦੀਆਂ ਹਨ |ਸਕੂਲ ਪ੍ਰਬੰਧਨ ਨੇ ਕਿਹਾ ਕਿ ਵਿਦਿਆਰਥੀਆਂ ਦੀ ਸਰਵਪੱਖੀ ਸ਼ਖ਼ਸੀਅਤ ਦੇ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਬਰਾਬਰ ਮਹੱਤਵ ਦਿੱਤਾ ਜਾ ਰਿਹਾ ਹੈ | ਸਕੂਲ ਵੱਲੋਂ ਉੱਭਰ ਰਹੀਆਂ ਖੇਡ ਪ੍ਰਤਿਭਾਵਾਂ ਨੂੰ ਹਰ ਸੰਭਵ ਸਹਿਯੋਗ ਅਤੇ ਉਚਿੱਤ ਮਾਰਗਦਰਸ਼ਨ ਪ੍ਰਦਾਨ ਕੀਤਾ ਜਾਵੇਗਾ, ਤਾਂ ਜੋ ਉਹ ਜ਼ਿਲ੍ਹਾ, ਰਾਜ ਅਤੇ ਰਾਸ਼ਟਰੀ ਪੱਧਰ ‘ਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਹੋਰ ਵੀ ਰੌਸ਼ਨ ਕਰ ਸਕਣ |

ਅਜੀਤ ਡੈਸਕ 15-10-2026

ਪਿਛਲੀ ਖ਼ਬਰ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਜ਼ੋਰਦਾਰ ਨਿਖੇਧੀ ਅਗਲੀ ਖ਼ਬਰ ਸੰਤ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਦੀ ਫੁੱਟਬਾਲ ਲੜਕਿਆਂ ਦੀ ਟੀਮ ਨੇ ਚੈਂਪੀਅਨਸ਼ਿਪ ਟਰਾਫੀ ਤੇ ਸੋਨ ਤਗਮਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।