ਕਪੂਰਥਲਾ, 15 ਅਕਤੂਬਰ (ਅਮਰਜੀਤ ਕੋਮਲ)-ਨਸ਼ਿਆਂ ਵਿਰੁੱਧ ਸੰਘਰਸ਼ ਕਰ ਰਹੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਅੱਜ ਪੰਜਾਬ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਕਪੂਰਥਲਾ ਜ਼ਿਲ੍ਹੇ ਵਿਚ ਭਰਵਾਂ ਹੁੰਗਾਰਾ ਮਿਲਿਆ, ਬੰਦ ਦੌਰਾਨ ਸ਼ਹਿਰ ਦੇ ਸਾਰੇ ਬਾਜ਼ਾਰ, ਕਾਰੋਬਾਰੀ ਅਦਾਰੇ, ਪ੍ਰਾਈਵੇਟ ਸਕੂਲ, ਬੈਂਕ ਬੰਦ ਰਹੇ | ਬੰਦ ਦੌਰਾਨ ਕੇਵਲ ਦਵਾਈ ਦੀਆਂ ਦੁਕਾਨਾਂ ਤੇ ਹਸਪਤਾਲ ਹੀ ਖੁੱਲ੍ਹੇ ਰਹੇ | ਸਰਕਾਰੀ ਤੇ ਨਿੱਜੀ ਬੱਸ ਸੇਵਾ ਵੀ ਬੰਦ ਰਹੀ | ਇਸੇ ਦੌਰਾਨ ਹੀ ਅਕਾਲੀ ਦਲ ਵਾਰਿਸ ਪੰਜਾਬ ਤੇ ਹੋਰ ਜਥੇਬੰਦੀਆਂ ਵਲੋਂ ਬੰਦ ਦੇ ਸਮਰਥਨ ਵਿਚ ਸ਼ਹੀਦ ਭਗਤ ਸਿੰਘ ਚੌਕ ਵਿਚ ਸਵੇਰੇ ਸਾਢੇ 9 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਧਰਨਾ ਦੇ ਕੇ ਰੋਸ ਵਿਖਾਵਾ ਕੀਤਾ ਗਿਆ | ਰੋਹ ਵਿਚ ਆਏ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਮਾਮਲੇ ਦੀ ਜਾਂਚ ਕਰਵਾ ਕੇ ਕਤਲ ਦੀ ਸਾਜ਼ਿਸ਼ ਵਿਚ ਸ਼ਾਮਿਲ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ | ਧਰਨੇ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਭੰਡਾਲ, ਹਲਕਾ ਇੰਚਾਰਜ ਜਗਜੀਤ ਸਿੰਘ ਧਾਲੀਵਾਲ, ਸ਼ਹਿਰੀ ਪ੍ਰਧਾਨ ਅਵਤਾਰ ਸਿੰਘ, ਸਾਬਕਾ ਸੈਨਿਕ ਸਰਬ-ਸਾਂਝੀ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮੰਡੇਰ, ਸਰਪ੍ਰਸਤ ਬਲਦੇਵ ਸਿੰਘ ਫੱਤੂਢੀਂਗਾ ਤੇ ਮੁੱਖ ਬੁਲਾਰੇ ਪਰਮਿੰਦਰ ਸਿੰਘ ਨਡਾਲਾ, ਕੈਪਟਨ ਲਖਵਿੰਦਰ ਸਿੰਘ, ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰਪਾਲ ਸਿੰਘ ਉੱਗੀ, ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਚਰਚ ਬਚਾਓ ਮੋਰਚਾ ਦੇ ਪ੍ਰਧਾਨ ਜੋਗਾ ਸਿੰਘ ਅਟਵਾਲ, ਵਾਲਮੀਕ ਸੰਘਰਸ਼ ਮੋਰਚਾ ਦੇ ਕੌਮੀ ਪ੍ਰਧਾਨ ਰੌਸ਼ਨ ਲਾਲ ਸਭਰਵਾਲ, ਸੀ.ਪੀ.ਐਫ. ਕਰਮਚਾਰੀ ਯੂਨੀਅਨ ਦੇ ਸੂਬਾਈ ਪ੍ਰਧਾਨ ਸੁਖਜੀਤ ਸਿੰਘ, ਜ਼ਿਲ੍ਹਾ ਪ੍ਰਧਾਨ ਸੰਗਤ ਰਾਮ ਬਾਗੀ, ਦਮਦਮੀ ਟਕਸਾਲ ਸੇਵਕ ਜਥੇ ਦੇ ਪ੍ਰਧਾਨ ਸੁਖਜੀਤ ਸਿੰਘ ਢੱਪਈ ਤੇ ਹੋਰ ਆਗੂਆਂ ਨੇ ਸੰਬੋਧਨ ਕੀਤਾ | ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੂਰੀ ਤਰ੍ਹਾਂ ਫੇਲ੍ਹ ਹੋਈ ਹੈ ਤੇ ਅੱਜ ਵੀ ਪੰਜਾਬ ਵਿਚ ਨਸ਼ਿਆਂ ਦਾ ਬੋਲਬਾਲਾ ਹੈ ਤੇ ਵੱਡੀ ਗਿਣਤੀ ਵਿਚ ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹ ਰਹੇ ਹਨ | ਉਨ੍ਹਾਂ ਪਰਵਿੰਦਰ ਸਿੰਘ ਝੋਟਾ ਦੇ ਕਤਲ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਡੀ.ਜੀ.ਪੀ. ਗੌਰਵ ਯਾਦਵ ਨੂੰ ਜ਼ਿੰਮੇਵਾਰ ਠਹਿਰਾਇਆ ਤੇ ਮੰਗ ਕੀਤੀ ਕਿ ਇਸ ਘਟਨਾ ਨੂੰ ਮੁੱਖ ਰੱਖਦਿਆਂ ਮੁੱਖ ਮੰਤਰੀ ਤੇ ਡੀ.ਜੀ.ਪੀ. ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ | ਸ਼ਾਮ 5 ਵਜੇ ਤੋਂ ਬਾਅਦ ਬਾਜ਼ਾਰ ਆਮ ਵਾਂਗ ਖੁੱਲ੍ਹ ਗਏ ਤੇ ਆਵਾਜਾਈ ਬਹਾਲ ਹੋ ਗਈ | ਧਰਨੇ ਵਿਚ ਬਾਬਾ ਹੀਰਾ ਸਿੰਘ ਟਾਹਲੀ ਸਾਹਿਬ, ਸੇਵਾ ਮੁਕਤ ਡੀ.ਐਸ.ਪੀ. ਰਘਬੀਰ ਸਿੰਘ, ਸੁਖਵਿੰਦਰ ਸਿੰਘ ਬਿੱਲਾ, ਨੰਬਰਦਾਰ ਵਿੱਕੀ ਰਜਾਪੁਰ, ਮੁਖਤਾਰ ਸਿੰਘ ਬੂਟਾਂ, ਬੀਬੀ ਅਜੀਤ ਕੌਰ ਸਤਿਯੁਗੀ, ਕੁਲਦੀਪ ਸਿੰਘ ਕੇਸਰਪੁਰ, ਰਣਜੀਤ ਸਿੰਘ, ਰਵਿੰਦਰ ਕੁਮਾਰ, ਅਰੁਣ ਸਭਰਵਾਲ, ਭਾਈ ਪ੍ਰੇਮ ਸਿੰਘ ਮਹਿਤਾਬਗੜ੍ਹ, ਨਰਿੰਦਰਪਾਲ ਸਿੰਘ, ਬੀਬੀ ਰੇਨੂੰ, ਇੰਦਰਜੀਤ ਸਿੰਘ ਬਾਬਾ ਦੀਪ ਸਿੰਘ ਨਗਰ, ਬਲਦੇਵ ਰਾਜ ਅਟਵਾਲ, ਉੱਘੇ ਸਮਾਜ ਸੇਵਕ ਗੁਰਮੁੱਖ ਸਿੰਘ ਢੋਡ, ਤੇਜਪਾਲ ਸਿੰਘ ਗੁਰੂ ਨਾਨਕ ਨਗਰ, ਕਮਲਜੀਤ ਸਿੰਘ ਮਠਾਰੂ, ਪਵਨ ਕੁਮਾਰ ਮਾਡਲ ਟਾਊਨ, ਬੱਗਾ ਸਿੰਘ ਕਾਂਜਲੀ, ਬੀਬੀ ਸ਼ੀਲਾ, ਜੋਗਾ ਸਿੰਘ ਕੋਟ ਕਰਾਰ ਖਾਂ, ਹਰਦਿਆਲ ਸਿੰਘ ਅਜੀਤ ਨਗਰ, ਲਖਵਿੰਦਰ ਸਿੰਘ ਅਜੀਤ ਨਗਰ, ਜਸਵੰਤ ਸਿੰਘ, ਬਲਜੀਤ ਸਾਬੀ, ਮਨੂੰ ਰਜ਼ਾਪੁਰ, ਗੌਰਵ ਤੋਂ ਇਲਾਵਾ ਹੋਰ ਜਥੇਬੰਦੀਆਂ ਨਾਲ ਸਬੰਧਿਤ ਆਗੂ ਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ | ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਭਵਾਨੀਪੁਰ ਬੱਸ ਅੱਡੇ ’ਤੇ ਧਰਨਾ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਵਲੋਂ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਦਲਬੀਰ ਸਿੰਘ ਨਾਨਕਪੁਰ ਤੇ ਬਲਾਕ ਪ੍ਰਧਾਨ ਬਖ਼ਸ਼ੀਸ਼ ਸਿੰਘ ਮਜ਼ਾਦਪੁਰ ਦੀ ਅਗਵਾਈ ਵਿਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਭਵਾਨੀਪੁਰ ਬੱਸ ਅੱਡਾ ’ਤੇ ਧਰਨਾ ਦਿੱਤਾ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਇਨ੍ਹਾਂ ਦੋਵਾਂ ਆਗੂਆਂ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਨੌਜਵਾਨ ਪੀੜੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਕੰਮ ਕਰਨਾ ਇਕ ਸਮਾਜਿਕ ਕਾਰਜ ਹੈ | ਇਸ ’ਚ ਸਾਨੂੰ ਸਾਰਿਆਂ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ | ਦਲਬੀਰ ਸਿੰਘ ਨਾਨਕਪੁਰ ਤੇ ਬਖ਼ਸ਼ੀਸ਼ ਸਿੰਘ ਮਜ਼ਾਦਪੁਰ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ | ਇਸ ਮੌਕੇ ਅਮਨਦੀਪ ਸਿੰਘ ਮਜ਼ਾਦਪੁਰ, ਪਰਮਜੀਤ ਸਿੰਘ ਸੰਧਰ ਜਗੀਰ, ਅਮਰੀਕ ਸਿੰਘ ਸ਼ਾਹ ਪ੍ਰਵੇਜ਼ ਨਗਰ, ਬਹਾਦਰ ਸਿੰਘ ਪ੍ਰਵੇਜ਼ ਨਗਰ, ਬਲਵੀਰ ਸਿੰਘ ਪ੍ਰਵੇਜ਼ ਨਗਰ, ਪੁਸ਼ਪਿੰਦਰ ਸਿੰਘ ਪ੍ਰਵੇਜ਼ ਨਗਰ, ਜਗੀਰ ਸਿੰਘ ਪ੍ਰਵੇਜ਼ ਨਗਰ, ਸਤਬੀਰ ਸਿੰਘ ਪ੍ਰਵੇਜ਼ ਨਗਰ, ਸਵਰਨ ਸਿੰਘ ਨਾਨਕਪੁਰ, ਚੈਂਚਲ ਸਿੰਘ, ਗੁਰਨਾਮ ਸਿੰਘ, ਪਾਲ ਸਿੰਘ ਖੀਰਾਂਵਾਲੀ, ਤਰਸੇਮ ਸਿੰਘ ਭਵਾਨੀਪੁਰ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ| ਕਿਸਾਨ, ਮਜ਼ਦੂਰ ਤੇ ਮੁਲਾਜ਼ਮ ਜਥੇਬੰਦੀਆਂ ਵਲੋਂ ਸ਼ਹਿਰ ’ਚ ਰੋਸ ਮਾਰਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ ਅੱਜ ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦੌਰਾਨ ਕਿਰਤੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ, ਪੇਂਡੂ ਮਜ਼ਦੂਰ ਯੂਨੀਅਨ, ਮੁਲਾਜ਼ਮ ਤੇ ਪੈਨਸ਼ਨਰਜ਼ ਜਥੇਬੰਦੀਆਂ ਨੇ ਸਥਾਨਕ ਸ਼ਾਲੀਮਾਰ ਬਾਗ ਤੋਂ ਰੋਸ ਮਾਰਚ ਕੱਢਿਆ ਜੋ ਸਦਰ ਬਾਜ਼ਾਰ, ਸ਼ਹੀਦ ਭਗਤ ਸਿੰਘ ਚੌਕ, ਡਾਕਖ਼ਾਨੇ ਸਾਹਮਣੇ ਦੀ ਹੁੰਦਾ ਹੋਇਆ ਬੱਸ ਸਟੈਂਡ ਕਪੂਰਥਲਾ ਪੁੱਜਾ | ਮਾਰਚ ਦੌਰਾਨ ਰੋਹ ਵਿਚ ਆਏ ਇਨ੍ਹਾਂ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਬੱਸ ਸਟੈਂਡ ’ਤੇ ਹੋਈ ਰੈਲੀ ਨੂੰ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਲਰ, ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੰਨੇਮੱਲ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਰਾਣਾ ਸੈਦੋਵਾਲ, ਜ਼ਿਲ੍ਹਾ ਪ੍ਰੈੱਸ ਸਕੱਤਰ ਹਰਜੀਤ ਸਿੰਘ ਰਜ਼ਾਪੁਰ, ਕਿਸਾਨ ਆਗੂ ਬਲਵਿੰਦਰ ਸਿੰਘ ਬਾਜਵਾ, ਮੀਤ ਪ੍ਰਧਾਨ ਕੁਲਵਿੰਦਰ ਸਿੰਘ ਭੰਡਾਲ, ਜ਼ਿਲ੍ਹਾ ਪ੍ਰੈੱਸ ਸਕੱਤਰ ਜਗਜੀਤ ਸਿੰਘ ਔਜਲਾ, ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਜਵਾਲਾਪੁਰ, ਦੀ ਗੌਰਮਿੰਟ ਪੈਨਸ਼ਨ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ, ਜ਼ਿਲ੍ਹਾ ਸਕੱਤਰ ਗੁਰਦੀਪ ਸਿੰਘ ਤੇ ਟਰੇਡ ਯੂਨੀਅਨ ਆਗੂ ਕਾਮਰੇਡ ਕੇ.ਐਲ. ਕੌਸ਼ਲ ਨੇ ਸੰਬੋਧਨ ਕੀਤਾ | ਬੁਲਾਰਿਆਂ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਮਾਮਲੇ ਦੀ ਜਾਂਚ ਕਰਵਾ ਕੇ ਸਬੰਧਿਤ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ | ਇਸ ਮੌਕੇ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਦੇ ਆਗੂ ਹਰਿੰਦਰ ਸਿੰਘ ਚੀਮਾ, ਸੁਖਵਿੰਦਰ ਸਿੰਘ ਚੀਮਾ ਤੋਂ ਇਲਾਵਾ ਵੱਖ-ਵੱਖ ਜਥੇਬੰਦੀਆਂ ਦੇ ਹੋਰ ਆਗੂ ਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ | ਪੰਜਾਬ ਬੰਦ ਨੂੰ ਫਗਵਾੜਾ ’ਚ ਮਿਲਿਆ ਭਰਵਾਂ ਹੁੰਗਾਰਾ, ਪੂਰਨ ਤੌਰ ’ਤੇ ਬਾਜ਼ਾਰ ਰਹੇ ਬੰਦ ਫਗਵਾੜਾ, (ਹਰਜੋਤ ਸਿੰਘ ਚਾਨਾ)-ਪੰਜਾਬ ਬੰਦ ਦੇ ਸੱਦੇ ਨੂੰ ਵੀਰਵਾਰ ਨੂੰ ਫਗਵਾੜਾ ’ਚ ਭਰਵਾਂ ਹੁੰਗਾਰਾ ਮਿਲਿਆ ਤੇ ਸ਼ਹਿਰ ਦੇ ਬਾਜ਼ਾਰ ਬੰਦ ਰਹੇ, ਜਦਕਿ ਸੜਕਾਂ ‘ਤੇ ਆਵਾਜਾਈ ਆਮ ਵਾਂਗ ਜਾਰੀ ਰਹੀ ਤੇ ਸਰਕਾਰੀ ਸਕੂਲ ਆਮ ਵਾਂਗ ਖੁੱਲ੍ਹੇ ਰਹੇ ਜਦਕਿ ਪ੍ਰਾਈਵੇਟ ਕਈ ਸਕੂਲ ਬੰਦ ਰਹੇ ਤੇ ਕਈ ਖੁੱਲ੍ਹੇ ਰਹੇ | ਸ਼ਹਿਰ ‘ਚ ਕਰੀਬ 90 ਫ਼ੀਸਦੀ ਤੋਂ ਵੱਧ ਦੁਕਾਨਾਂ ਤੇ ਵਪਾਰਕ ਅਦਾਰੇ ਬੰਦ ਰਹੇ ਤੇ ਦੁਕਾਨਦਾਰਾ ਨੇ ਵੀ ਆਪਣੇ ਕਾਰੋਬਾਰ ਬੰਦ ਰੱਖ ਕੇ ਰੋਸ ਪ੍ਰਗਟਾਇਆ | ਹਾਲਾਂਕਿ, ਹਸਪਤਾਲਾਂ, ਮੈਡੀਕਲ ਸਹੂਲਤਾਂ ਤੇ ਐਮਰਜੈਂਸੀ ਸੇਵਾਵਾਂ ਦਾ ਕੰਮਕਾਜ ਜਾਰੀ ਰਿਹਾ | ਇਸ ਦੌਰਾਨ ਸ਼ਹਿਰ ’ਚ ਤਿੰਨ ਥਾਵਾਂ ‘ਤੇ ਰੋਸ ਪ੍ਰਦਰਸ਼ਨ ਕੀਤੇ ਗਏ | ਪੇਪਰ ਚੌਕ ਵਿਖੇ ਯੁਵਾ ਵਿਕਾਸ ਮੋਰਚਾ ਦੇ ਮੈਂਬਰਾਂ ਨੇ ਇਕੱਠੇ ਹੋ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਫੂਕਣ ਦਾ ਪ੍ਰੋਗਰਾਮ ਐਲਾਨਿਆ | ਇਸੇ ਤਰ੍ਹਾਂ ਗੁਰਦੁਆਰਾ ਸਿੰਘ ਸਭਾ, ਨਿੰਮਾ ਵਾਲਾ ਚੌਕ ਨੇੜੇ ਅਕਾਲ ਸਟੂਡੈਂਟਸ ਫੈਡਰੇਸ਼ਨ, ਜੈ ਭੀਮ ਯੂਨਾਈਟਿਡ ਵਾਇਸ ਆਫ਼ ਪੰਜਾਬ, ਭਗਵਾਨ ਵਾਲਮੀਕਿ ਐਕਸ਼ਨ ਕਮੇਟੀ ਅਤੇ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਕਰੀਬ 100 ਮੈਂਬਰ ਇਕੱਠੇ ਹੋਏ ਤੇ ਉਨ੍ਹਾਂ ਸ਼ਹਿਰ ਦੇ ਬਾਜ਼ਾਰਾਂ ‘ਚ ਰੋਸ ਮਾਰਚ ਕੱਢਿਆ | ਇਸ ਮੌਕੇ ਗੱਲਬਾਤ ਕਰਦਿਆਂ ਮਨਜੀਤ ਸਿੰਘ ਖ਼ਾਲਸਾ, ਹਰਭਜਨ ਸੁਮਨ, ਫਤਿਹ ਸਿੰਘ, ਤਜਿੰਦਰ ਬਾਵਾ, ਗੁਰਮੀਤ ਸਿੰਘ, ਜਸਵਿੰਦਰ ਸਿੰਘ, ਸੁਖਦੇਵ ਸਿੰਘ ਆਦਿ ਆਗੂਆਂ ਨੇ ਕਿਹਾ ਕਿ ਪੰਜਾਬ ‘ਚ ਨਸ਼ਾ ਬਹੁਤ ਵੱਡੀ ਸਮੱਸਿਆ ਬਣ ਚੁੱਕਾ ਹੈ ਤੇ ਸਰਕਾਰਾਂ ਇਸ ਨੂੰ ਰੋਕਣ ‘ਚ ਪੂਰੀ ਤਰ੍ਹਾਂ ਫ਼ੇਲ੍ਹ ਹਨ | ਇਸੇ ਤਰ੍ਹਾਂ ਕਾਂਗਰਸੀਆਂ ਵਲੋਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਹਰਗੋਬਿੰਦ ਨਗਰ ਸਥਿਤ ਡਾ. ਬੀ.ਆਰ. ਅੰਬੇਡਕਰ ਪਾਰਕ ’ਚ ਇਕੱਠੇ ਹੋ ਕੇ ਘਟਨਾ ਦੇ ਵਿਰੋਧ ’ਚ ਧਰਨਾ ਦਿੱਤਾ | ਇਸ ਮੌਕੇ ਵਿਧਾਇਕ ਧਾਲੀਵਾਲ ਨੇ ਇਸ ਘਟਨਾ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਇਸ ਨੂੰ ਸਰਕਾਰ ਦੀ ਨਲਾਇਕੀ ਦੱਸਿਆ | ਇਸ ਮੌਕੇ ਸ਼ਹਿਰੀ ਪ੍ਰਧਾਨ ਨਰੇਸ਼ ਭਾਰਦਵਾਜ, ਸੰਜੀਵ ਬੁੱਗਾ, ਗੁਰਜੀਤਪਾਲ ਵਾਲੀਆ, ਜਗਜੀਵਨ ਖਲਵਾੜਾ ਸਮੇਤ ਕਈ ਕਾਂਗਰਸੀ ਸ਼ਾਮਿਲ ਸਨ | ਪੰਜਾਬ ਬੰਦ ਦੇ ਮੱਦੇਨਜ਼ਰ ਫਗਵਾੜਾ ਬਾਰ ਐਸੋਸੀਏਸ਼ਨ ਵਲੋਂ ‘ਨੋ ਵਰਕ ਡੇਅ’ ਦਾ ਐਲਾਨ ਪੰਜਾਬ ਬੰਦ ਦੇ ਸੱਦੇ ਅਤੇ ਅਦਾਲਤੀ ਕੰਮਕਾਜ, ਜਨਤਕ ਆਵਾਜਾਈ ਤੇ ਸੜਕੀ ਸੰਪਰਕ ਪ੍ਰਭਾਵਿਤ ਹੋਣ ਦੀ ਸੰਭਾਵਨਾ ਨੂੰ ਦੇਖਦਿਆਂ ਬਾਰ ਐਸੋਸੀਏਸ਼ਨ ਫਗਵਾੜਾ ਨੇ ਵੀਰਵਾਰ, 15 ਅਕਤੂਬਰ ਨੂੰ ‘ਨੋ ਵਰਕ ਡੇਅ’ ਰੱਖਣ ਦਾ ਐਲਾਨ ਕੀਤਾ ਹੈ | ਐਡਵੋਕੇਟ ਹਰਪ੍ਰੀਤ ਕੌਰ ਦੀ ਪ੍ਰਧਾਨਗੀ ਹੇਠ ਬਾਰ ਐਸੋਸੀਏਸ਼ਨ ਦੀ ਕਾਰਜਕਾਰੀ ਕਮੇਟੀ (ਸਫਾ 6 ਦੀ ਬਾਕੀ) ਵਲੋਂ ਸਰਬਸੰਮਤੀ ਨਾਲ ਪਾਸ ਕੀਤੇ ਮਤੇ ਅਨੁਸਾਰ, ਇਹ ਫ਼ੈਸਲਾ ਸੜਕਾਂ ’ਤੇ ਜਾਮ ਲੱਗਣ, ਆਵਾਜਾਈ ਸੇਵਾਵਾਂ ਵਿਚ ਵਿਘਨ ਪੈਣ ਅਤੇ ਲੋਕਾਂ ਦੀ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਲਿਆ ਗਿਆ ਹੈ | ਕੈਮਿਸਟ ਐਸੋਸੀਏਸ਼ਨ ਵਲੋਂ ਸਮਰਥਨ ਭੁਲੱਥ, (ਮੇਹਰ ਚੰਦ ਸਿੱਧੂ)-’ਮਾਨਸਾ ਵਿਖੇ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਨੂੰ ਨਸ਼ੇ ਦੇ ਵਿਕਰੇਤਾ ਵੱਲੋਂ ਸ਼ਰੇਆਮ ਗੋਲੀਆਂ ਮਾਰ ਕੇ ਮਾਰ ਦੇਣਾ ਬਹੁਤ ਹੀ ਨਿੰਦਣਯੋਗ ਹੈ | ਇਹ ਪ੍ਰਗਟਾਵਾ ਕਰਦਿਆਂ ਕੈਮਿਸਟ ਐਸੋਸੀਏਸ਼ਨ ਭੁਲੱਥ ਦੇ ਸਮੂਹ ਕੈਮਿਸਟ ਭਾਈਚਾਰੇ ਵੱਲੋਂ ਪੰਜਾਬ ਬੰਦ ਨੂੰ ਭਰਵਾਂ ਸਮਰਥਨ ਦੇਣ ਮੌਕੇ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਭੁਪਿੰਦਰ ਕੁਮਾਰ ਵਿੱਜ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਅਜਿਹੇ ਸਮਾਜ ਵਿਰੋਧੀ ਗਲਤ ਅਨਸਰ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ | ਇਸ ਮੌਕੇ ਭੁਲੱਥ ਦੇ ਸਮੂਹ ਕੈਮਿਸਟ ਭਾਈਚਾਰੇ ਵੱਲੋਂ ਇਸ ਕਤਲ ਦੀ ਜ਼ੋਰਦਾਰ ਨਿਖੇਦੀ ਕੀਤੀ ਗਈ | | ਇਸ ਮੌਕੇ ਪ੍ਰੇਮ ਕੁਮਾਰ ਪ੍ਰੇਮ ਫਾਰਮੇਸੀ, ਸੁਬੇਗ ਸਿੰਘ ਸਿਟੀ ਮੈਡੀਸਨ ਸੈਂਟਰ , ਜਸਵੰਤ ਸਿੰਘ ਸ਼ਿਵ ਮੈਡੀਕੋਜ, ਬਲਵਿੰਦਰ ਸਿੰਘ ਅਮਨ ਮੈਡੀਕੋਜ, ਸੁਰਿੰਦਰ ਕੁਮਾਰ ਕੱਕੜ ਸੁਰਿੰਦਰਾ ਮੈਡੀਕੋਜ , ਨਰੇਸ਼ ਕੁਮਾਰ ਵਿਜੇ ਨਰੇਸ਼ ਮੈਡੀਕੋਜ਼, ਰਾਜਕੁਮਾਰ ਲੱਖਣਪਾਲ ਮੈਡੀਕੋਜ, ਪਵਨ ਕੁਮਾਰ ਮੋਹਨ ਲਾਲ ਮੈਡੀਸਨ ਸੈਂਟਰ, ਬਲਬੀਰ ਸਿੰਘ ਪੰਜਾਬ ਫਾਰਮੇਸੀ , ਅੰਕੁਸ਼ ਕੁਮਾਰ ਡਿਵਾਈਨ ਮੈਡੀਕੋਜ, ਰਾਜੀਵ ਕੁਮਾਰ ਸ਼ੋਰੀ,ਸ਼ੋਰੀ ਮੈਡੀਕੋਜ , ਸੁਖਬੀਰ ਸਿੰਘ ਪੈਰਿਸ ਮੈਡੀਕੋਜ , ਪਰਮਜੀਤ ਪੁਰੀ ਪੂਰੀ ਮੈਡੀਕਲ ਸਟੋਰ , ਸੁਭਾਸ਼ ਚੰਦਰ ਸੁਭਾਸ਼ ਮੈਡੀਕਲ ਸਟੋਰ , ਮੇਹਰ ਚੰਦ ਸਿੱਧੂ ਸਿੱਧੂ ਮੈਡੀਕੋਜ਼ ਹਾਜ਼ਰ ਸਨ | ਸੁਲਤਾਨਪੁਰ ਲੋਧੀ ਰਿਹਾ ਪੂਰੀ ਤਰਾਂ ਬੰਦ ਸੁਲਤਾਨਪੁਰ ਲੋਧੀ, (ਨਰੇਸ਼ ਹੈਪੀ)-ਬੀਤੇ ਦਿਨ ਮਾਨਸਾ ਵਿਖੇ ਹੋਏ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਅਕਾਲੀ ਦਲ ਵਾਰਿਸ ਪੰਜਾਬ ਦੇ, ਪੰਜਾਬ ਕਿਸਾਨ ਯੂਨੀਅਨ ਬਾਗੀ ਅਤੇ ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤੀ ਬੰਦ ਦੀ ਕਾਲ ਤਹਿਤ ਅੱਜ ਪਾਵਨ ਨਗਰੀ ਸੁਲਤਾਨਪੁਰ ਲੋਧੀ ਪੂਰੀ ਤਰ੍ਹਾਂ ਬੰਦ ਰਹੀ | ਸ਼ਹਿਰ ਦੇ ਸਮੂਹ ਬਾਜ਼ਾਰ ਸੌ ਫ਼ੀਸਦੀ ਬੰਦ ਨਜ਼ਰ ਆਏ | ਇਸ ਮੌਕੇ ਕੁੱਝ ਆਗੂਆਂ ਵੱਲੋਂ ਸ਼ਹਿਰ ਦੇ ਬੈਂਕ, ਸਕੂਲ, ਦਫ਼ਤਰ ਆਦਿ ਵੀ ਬੰਦ ਕਰਵਾਏ ਗਏ | ਅਕਾਲੀ ਦਲ ਵਾਰਿਸ ਵੱਲੋਂ ਤਲਵੰਡੀ ਪੁਲ ਚੌਂਕ ਵਿਖੇ ਰੋਸ ਧਰਨਾ ਵੀ ਦਿੱਤਾ ਗਿਆ | ਧਰਨੇ ਨੂੰ ਸੰਬੋਧਨ ਕਰਦੇ ਹੋਏ ਅਕਾਲੀ ਦਲ ਵਾਰਿਸ ਦੇ ਆਗੂ ਬੋਹੜ ਸਿੰਘ ਹਜਾਰਾ ਤੇ ਬੁਲਾਰਿਆਂ ਨੇ ਪਰਵਿੰਦਰ ਸਿੰਘ ਝੋਟਾ ਦੇ ਕਾਤਲ ਨੂੰ ਸਖਤ ਸਜ਼ਾ ਦੇਣ ਦੀ ਮੰਗ ਕੀਤੀ | ਉਹਨਾਂ ਪੰਜਾਬ ਸਰਕਾਰ ਪਾਸੋਂ ਇਹ ਵੀ ਮੰਗ ਕੀਤੀ ਕਿ ਨਸ਼ਿਆਂ ਅਤੇ ਨਸ਼ਿਆਂ ਦੇ ਵਪਾਰੀਆਂ ਨੂੰ ਠੱਲ ਪਾਈ ਜਾਵੇ | ਉਹਨਾਂ ਕਿਹਾ ਕਿ ਪੰਜਾਬ ਅੰਦਰ ਨਸ਼ੇ ਦਾ ਪੂਰੀ ਤਰਾਂ ਬੋਲ ਬਾਲਾ ਹੈ ਅਤੇ ਇਸ ਦੇ ਵਿਰੋਧ ਵਿਚ ਆਵਾਜ਼ ਚੁੱਕਣ ਵਾਲੇ ਨੂੰ ਪਰਵਿੰਦਰ ਸਿੰਘ ਝੋਟੇ ਵਾਂਗ ਮਾਰ ਦਿੱਤਾ ਜਾਂਦਾ ਹੈ ਜੋ ਕਿ ਸਾਡੀਆਂ ਸਰਕਾਰਾਂ ਅਤੇ ਪੁਲਿਸ ਲਈ ਬਹੁਤ ਸ਼ਰਮ ਦੀ ਗੱਲ ਹੈ | ਉਨ੍ਹਾਂ ਚਿਤਾਵਨੀ ਵੀ ਦਿੱਤੀ ਕਿ ਜੇਕਰ ਪਰਵਿੰਦਰ ਸਿੰਘ ਝੋਟਾ ਦੇ ਕਾਤਲ ਨੂੰ ਸਖਤ ਸਜ਼ਾ ਨਾ ਦਿੱਤੀ ਗਈ ਅਤੇ ਪੰਜਾਬ ਅੰਦਰ ਨਸ਼ਿਆਂ ਤੇ ਨਾ ਕਾਬੂ ਪਾਇਆ ਗਿਆ ਤਾਂ ਉਹਨਾਂ ਦੀ ਜਥੇਬੰਦੀ ਵੱਡਾ ਸੰਘਰਸ਼ ਵਿੱਢੇਗੀ ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ | ਪੰਜਾਬ ਬੰਦ ਦੀ ਕਾਲ ਦੌਰਾਨ ਪਾਵਨ ਨਗਰੀ ਦੇ ਆਸੇ ਪਾਸੇ ਕਿਸੇ ਤਰ੍ਹਾਂ ਦੀ ਕੋਈ ਵੀ ਅਣਸੁਖਾਂਵੀ ਘਟਨਾ ਦੀ ਖ਼ਬਰ ਨਹੀਂ ਮਿਲੀ |ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਧਾ, ਜ਼ਿਲ੍ਹਾ ਕਮੇਟੀ ਮੈਂਬਰ ਗੁਰਦੀਪ ਸਿੰਘ ਨਬੀਪੁਰ, ਹਰਜਿੰਦਰ ਸਿੰਘ ਸ਼ੇਰਪੁਰ ਸੱਧਾ, ਕਰਨੈਲ ਸਿੰਘ ਸ਼ੇਰਪੁਰ ਸੱਧਾ, ਬੀਬੀ ਕੁਲਦੀਪ ਕੌਰ ਉੱਚਾ ਬੋਹੜਵਾਲਾ, ਸ਼ਿੰਗਾਰਾ ਸਿੰਘ ਸ਼ੇਰਪੁਰ ਸੱਧਾ, ਅਵਤਾਰ ਸਿੰਘ ਤਾਰਪੁਰ, ਮਨਪ੍ਰੀਤ ਤੇ ਰਵੀ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਪਰਮਜੀਤ ਸਿੰਘ ਰਾਮਪੁਰ ਜਗੀਰ, ਕਰਨੈਲ ਸਿੰਘ ਸੱਦੂਵਾਲ, ਬਚਿੱਤਰ ਸਿੰਘ ਸ਼ੇਰਪੁਰ ਸੱਧਾ ਤੇ ਹੋਰ ਹਾਜ਼ਰ ਸਨ। ਬੰਦ ਦੇ ਸੱਦੇ ਤਹਿਤ ਕਾਲਾ ਸੰਘਿਆਂ ਰਿਹਾ ਮੁਕੰਮਲ ਬੰਦ ਕਾਲਾ ਸੰਘਿਆਂ, (ਬਲਜੀਤ ਸਿੰਘ ਸੰਘਾ)-ਮਾਨਸਾ ਵਿਖੇ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਉਰਫ਼ ਝੋਟਾ ਨੂੰ ਸ਼ਰੇਆਮ ਗੋਲੀਆਂ ਮਾਰ ਕੇ ਕੀਤੇ ਕਤਲ ਦੇ ਰੋਸ ਅਤੇ ਝੋਟੇ ਦੇ ਕਤਲ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਗਿ੍ਫ਼ਤਾਰੀ ਤੇ ਸਖਤ ਸਜਾਵਾਂ ਦੇਣ ਸਮੇਤ ਹੋਰ ਮੰਗਾਂ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦੀ ਦਿੱਤੀ ਕਾਲ ਨੂੰ ਕਸਬਾ ਕਾਲ਼ਾ ਸੰਘਿਆਂ ਵਿਖੇ ਭਰਵਾਂ ਹੁੰਗਾਰਾ ਮਿਲਿਆ | ਬੰਦ ਦੀ ਕਾਲ ਤੇ ਸਥਾਨਕ ਦੁਕਾਨਦਾਰਾਂ ਵੱਲੋਂ ਆਪ ਮੁਹਾਰੇ ਹੀ ਮੁਕੰਮਲ ਤੌਰ ਤੇ ਸਾਰੀਆਂ ਦੁਕਾਨਾਂ ਅਤੇ ਹੋਰ ਅਦਾਰੇ ਬੰਦ ਰੱਖੇ ਗਏ | ਇਸ ਮੌਕੇ ਵੱਖ ਵੱਖ ਜਥੇਬੰਦੀਆਂ ਅਤੇ ਸਥਾਨਕ ਨੌਜਵਾਨਾਂ ਵੱਲੋਂ ਰੋਸ ਮਾਰਚ ਕਰਕੇ ਕਪੂਰਥਲਾ- ਨਕੋਦਰ ਸੜਕ ਤੇ ਚੌਂਕ ਵਿਚਕਾਰ ਧਰਨਾ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਬੁਲਾਰਿਆਂ ਨੇ ਮੈਡੀਕਲ ਸਟੋਰ ਵਾਲੀ ਥਾਂ ਪਰਵਿੰਦਰ ਝੋਟੇ ਯਾਦਗਾਰ ਬਣਾਉਣ ਦੀ ਮੰਗ ਵੀ ਕੀਤੀ | ਧਰਨੇ ਦੌਰਾਨ ਕਿਰਤੀ ਕਿਸਾਨ ਯੂਨੀਅਨ ਦੇ ਹਲਕਾ ਪ੍ਰਧਾਨ ਪਲਵਿੰਦਰ ਸਿੰਘ ਸੰਘਾ, ਪ੍ਰਸਿੱਧ ਕਬੱਡੀ ਖਿਡਾਰੀ ਤਾਰੀ ਬਿਹਾਰੀਪੁਰੀ, ਗੁਰੂ ਨਾਨਕ ਨੌਜਵਾਨ ਸਭਾ ਦੇ ਆਗੂ ਮੁਖ਼ਤਿਆਰ ਸਿੰਘ ਬਿੱਕਾ, ਅਮਰਜੀਤ ਸਿੰਘ ਨਿੱਝਰ ਪ੍ਰਧਾਨ ਪੰਜਾਬੀ ਪੀਪਲਜ਼, ਦੋਨਾ ਪੱਤਰਕਾਰ ਮੰਚ ਦੇ ਪ੍ਰਧਾਨ ਬਲਜੀਤ ਸਿੰਘ ਸੰਘਾ, ਬਾਬਾ ਸੰਤੋਖ ਸਿੰਘ, ਡਾ. ਜਗਦੀਸ਼ ਸਿੰਘ, ਬਿੰਦੂ ਸੁੰਨੜ ਆਦਿ ਨੇ ਸੰਬੋਧਨ ਕੀਤਾ | ਇਸ ਮੌਕੇ ਮਹਾਂ ਸਿੰਘ ਸੰਧੂ ਚੱਠਾ, ਕੁਲਦੀਪ ਸਿੰਘ ਸੋਹਲ, ਗੁਰਦਵਾਰਾ ਬਾਬਾ ਕਾਹਨ ਦਾਸ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਬੱਸਣ, ਕੁਲਦੀਪ ਕੁਮਾਰ ਲੂੰਬਾ, ਡਾ ਬਲਕਾਰ ਸਿੰਘ, ਪਵਿੱਤਰ ਸਿੰਘ ਪਿੱਤਾ, ਮਨਵੀਰ ਸਿੰਘ ਖੁਸਰੋਪੁਰ, ਮੰਗੀ ਨਿੱਝਰ, ਅੰਮਿ੍ਤਪਾਲ ਸਿੰਘ ਪਦਮ, ਕਸ਼ਮੀਰਾ ਸਿੰਘ, ਗੁਰਦੀਪ ਸਿੰਘ ਦੀਪਾ ਸੁੰਨੜ, ਹਰਨੇਕ ਸਿੰਘ ਸ਼ੌਕੀ, ਗੁਰਪ੍ਰੀਤ ਸਿੰਘ, ਸੁੱਖਾ ਆਇਤਨ, ਗੁਰਦਾਵਰ ਸਿੰਘ ਬੱਸਣ, ਵਿਸ਼ਾਲ ਜੋਸ਼ੀ, ਸਰਬਣ ਸਿੰਘ ਸੰਘਾ ਸਮੇਤ ਵੱਡੀ ਗਿਣਤੀ ਵਿੱਚ ਲੋਕ ਸ਼ਾਮਿਲ ਸਨ | ਫਗਵਾੜਾ ਦੇ ਅਕਾਲੀਆਂ ਨੇ ਪਰਵਿੰਦਰ ਸਿੰਘ ਝੋਟੇ ਦੇ ਹੱਕ ਵਿਚ ਕੱਢਿਆ ਰੋਸ ਮਾਰਚ ਫਗਵਾੜਾ, (ਅਸ਼ੋਕ ਕੁਮਾਰ ਵਾਲੀਆ)-ਪੰਜਾਬ ਦੇ ਮਾਨਸਾ ਵਿਖੇ ਨਸ਼ਿਆਂ ਖ਼ਿਲਾਫ਼ ਲੜਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਨੂੰ ਪੂਰਾ ਸਮਰਥਨ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਹਲਕਾ ਸ਼ਹਿਰੀ ਇੰਚਾਰਜ ਰਣਜੀਤ ਸਿੰਘ ਖੁਰਾਨਾ ਅਤੇ ਹਲਕਾ ਦਿਹਾਤੀ ਇੰਚਾਰਜ ਰਜਿੰਦਰ ਸਿੰਘ ਚੰਦੀ ਦੀ ਅਗਵਾਈ ਹੇਠ ਫਗਵਾੜਾ ਵਿਚ ਰੋਸ ਮਾਰਚ ਕੱਢਿਆ ਗਿਆ | ਬੰਗਾ ਰੋਡ ਸਥਿਤ ਗੁਰਦੁਆਰਾ ਅਕਾਲੀਆਂ ਤੋਂ ਸ਼ੁਰੂ ਹੋਏ ਇਸ ਮਾਰਚ ਦੌਰਾਨ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਜਾ ਕੇ ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਆਪਣੇ ਕਾਰੋਬਾਰ ਬੰਦ ਰੱਖ ਕੇ ਪੰਜਾਬ ਬੰਦ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ | ਇਸ ਮੌਕੇ ਰਣਜੀਤ ਸਿੰਘ ਖੁਰਾਨਾ ਅਤੇ ਰਜਿੰਦਰ ਸਿੰਘ ਚੰਦੀ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਲੋਕਾਂ ਵਿਚ ਭਾਰੀ ਰੋਸ ਹੈ ਅਤੇ ਪੰਜਾਬ ਬੰਦ ਨੂੰ ਫਗਵਾੜਾ ਸਮੇਤ ਸੂਬੇ ਭਰ ਵਿਚ ਮਿਲਿਆ ਸਮਰਥਨ ਲੋਕਾਂ ਦੀਆਂ ਭਾਵਨਾਵਾਂ ਨੂੰ ਦਰਸਾਉਂਦਾ ਹੈ | ਉਨ੍ਹਾਂ ਕਿਹਾ ਕਿ ਲੋਕਾਂ ਦਾ ਇਹ ਗੁੱਸਾ ਭਗਵੰਤ ਮਾਨ ਸਰਕਾਰ ਦੀ ਕਾਰਗੁਜ਼ਾਰੀ ਪ੍ਰਤੀ ਉੱਠ ਰਹੇ ਸਵਾਲਾਂ ਨੂੰ ਵੀ ਉਜਾਗਰ ਕਰਦਾ ਹੈ | ਸ. ਖੁਰਾਣਾ ਨੇ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਦੀ ਆਵਾਜ਼ ਨੂੰ ਅਣਗੌਲਿਆ ਕਰਨ ਦੀ ਬਜਾਏ ਸਰਕਾਰ ਨੂੰ ਜਨਤਾ ਪ੍ਰਤੀ ਆਪਣੀ ਜਵਾਬਦੇਹੀ ਨਿਭਾਉਣੀ ਚਾਹੀਦੀ ਹੈ | ਦੋਵਾਂ ਆਗੂਆਂ ਨੇ ਪੰਜਾਬ ਬੰਦ ਨੂੰ ਸਫਲ ਬਣਾਉਣ ਲਈ ਸਹਿਯੋਗ ਦੇਣ ਵਾਲੇ ਸਮੂਹ ਵਪਾਰੀਆਂ, ਦੁਕਾਨਦਾਰਾਂ, ਸ਼ਹਿਰ ਵਾਸੀਆਂ ਅਤੇ ਪਿੰਡਾਂ ਦੇ ਨਿਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਅਵਤਾਰ ਸਿੰਘ ਭੁੰਗਰਨੀ, ਹਰਵਿੰਦਰ ਸਿੰਘ ਵਾਲੀਆਂ, ਬੀਬੀ ਸਰਬਜੀਤ ਕੋਰ, ਬਲਜਿੰਦਰ ਸਿੰਘ ਠੇਕੇਦਾਰ, ਬਹਾਦਰ ਸਿੰਘ ਸੰਗਤਪੁਰ, ਗੁਰਦੀਪ ਸਿੰਘ ਖੇੜਾ, ਪਿ੍ਤਪਾਲ ਸਿੰਘ ਮੰਗਾ, ਸਰੂਪ ਸਿੰਘ ਖਲਵਾੜਾ, ਗੁਰਮੀਤ ਸਿੰਘ ਬਡਵਾਲ, ਬਿੰਦਰ ਸਿੰਘ ਰਾਵਲਪਿੰਡੀ, ਬਲਜੀਤ ਸਿੰਘ ਵਾਲੀਆਂ, ਅਵਤਾਰ ਸਿੰਘ ਮੰਗੀ, ਪਰਮਿੰਦਰ ਸਿੰਘ ਜੰਡੂ, , ਗੁਰਮੀਤ ਸਿੰਘ ਰਾਵਲਪਿੰਡੀ, ਸੁਖਵੀਰ ਸਿੰਘ ਕਿੰਨੜਾ, ਅਵਤਾਰ ਸਿੰਘ ਮੰਗੀ, ਬਲਜਿੰਦਰ ਸਿੰਘ ਫਤਿਹਗੜ , ਸੁਰਿੰਦਰ ਸਿੰਘ ਪਾਹਵਾ, ਬਲਵੀਰ ਸਿੰਘ ਗੰਢਵਾ, ਰਜਿੰਦਰ ਸਿੰਘ ਖ਼ਾਲਸਾ, ਸੁਰਿੰਦਰ ਪਾਲ ਰਾਵਲਪਿੰਡੀ, ਜਸਵਿੰਦਰ ਸਿੰਘ ਭਗਤਪੁਰਾ, ਰਣਜੀਤ ਸਿੰਘ ਜੀਤੀ, ਪਰਮਿੰਦਰ ਸਿੰਘ ਲਾਡੀ, ਸੰਨੀ ਵਾਹਦ, ਡਾ ਹਰਬੰਸ ਸਿੰਘ, ਦਵਿੰਦਰ ਸਿੰਘ , ਗਿਆਨ ਸਿੰਘ ਚਾਨਾ, ਪਰਮਜੀਤ ਸਿੰਘ ਆਜ਼ਾਦ, ਕੁਲਵਿੰਦਰ ਸਿੰਘ ਕਿੰਦਾਂ , ਸੁਰਿੰਦਰ ਸਿੰਘ ਦਰਵੇਸ਼ ਪਿੰਡ, ਸਰਬਜੀਤ ਸਿੰਘ ਕਾਕਾ, ਸਨੀ ਸਾਹਨੀ, ਸਰਬਜੀਤ ਸਿੰਘ ਕਾਕਾ, ਸੁਰਿੰਦਰ ਸਿੰਘ ਰਾਵਲਪਿੰਡੀ, ਪਰਮਜੀਤ ਸਿੰਘ ਆਜ਼ਾਦ, ਗਿਆਨ ਸਿੰਘ ਚਾਨਾ, ਰੋਹਿਤ ਪਾਲ, ਆਸੂ ਛਾਬੜਾ, ਗੁਰਪ੍ਰੀਤ ਬੱਗਾ, ਸਤਪਾਲ ਕਿਸਨਪੁਰਾ, ਆਕਾਸ਼ਦੀਪ ਸਿੰਘ ਪਾਹਵਾ, ਪ੍ਰਦੀਪ ਕੁਮਾਰ, ਮਨਦੀਪ ਸਿੰਘ ਖੇੜਾ ਅਤੇ ਹੋਰ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਯੂਥ ਅਕਾਲੀ ਦਲ ਦੇ ਆਗੂ ਤੇ ਵਰਕਰ ਹਾਜ਼ਰ ਸਨ ਬੰਦ ਦੇ ਸੱਦੇ ਦੌਰਾਨ ਢਿਲਵਾਂ ਸ਼ਹਿਰ ਤੇ ਮਿਆਣੀ ਬਾਕਰਪੁਰ ਦੇ ਬਾਜ਼ਾਰ ਰਹੇ ਬੰਦ ਢਿਲਵਾਂ, (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਮਾਨਸਾ ਵਿਚ ਪਰਵਿੰਦਰ ਸਿੰਘ ਝੋਟੇ ਦੇ ਹੋਏ ਕਤਲ ਤੋਂ ਬਾਅਦ ਅੱਜ ਪੰਜਾਬ ਬੰਦ ਦੇ ਸੱਦੇ ’ਤੇ ਢਿਲਵਾਂ ਸ਼ਹਿਰ, ਜੀ.ਟੀ. ਰੋਡ ਬੱਸ ਅੱਡਾ ਮਿਆਣੀ ਬਾਕਰਪੁਰ ਦੇ ਬਾਜ਼ਾਰ ਪੂਰਨ ਰੂਪ ਵਿਚ ਬੰਦ ਰਹੇ | ਇਸ ਸਬੰਧੀ ਸਥਾਨਕ ਦੁਕਾਨਦਾਰਾਂ ਵਲੋਂ ਆਪੋ ਆਪਣੀਆਂ ਦੁਕਾਨਾਂ ਬੰਦ ਕੀਤੀਆਂ ਹਨ ਇਸੇ ਤਰਾਂ ਢਿਲਵਾਂ ਦੇ ਨਜ਼ਦੀਕੀ ਖੇਤਰਾਂ ਵਿਚ ਵੀ ਬੰਦ ਦਾ ਅਸਰ ਦੇਖਣ ਨੂੰ ਮਿਲਿਆ ਹੈ | ਅੱਜ ਪੰਜਾਬ ਬੰਦ ਨੂੰ ਲੈ ਕੇ ਜੀ.ਟੀ. ਰੋਡ ‘ਤੇ ਆਵਾਜਾਈ ਆਮ ਨਾਲੋਂ ਘੱਟ ਦੇਖਣ ਨੂੰ ਮਿਲੀ ਹੈ | ਇਸ ਦੌਰਾਨ ਸਰਕਾਰੀ ਬੱਸਾਂ ਤੇ ਹੋਰ ਵਹੀਕਲਾਂ ਦੀ ਆਵਾਜਾਈ ਚੱਲਦੀ ਰਹੀ ਅਤੇ ਪ੍ਰਾਈਵੇਟ ਵਿੱਦਿਅਕ ਅਦਾਰਿਆਂ ਵਲੋਂ ਸਕੂਲ ਬੰਦ ਰੱਖੇ ਗਏ ਹਨ | ਥਾਣਾ ਢਿਲਵਾਂ ਦੇ ਮੁਖੀ ਜਸਦੀਪ ਸਿੰਘ ਵਲੋਂ ਸੁਰੱਖਿਆ ਦੇ ਮੱਦੇਨਜ਼ਰ ਵੱਖ ਵੱਖ ਇਲਾਕਿਆਂ ਦਾ ਦੌਰਾ ਕਰਕੇ ਅਮਨ ਸ਼ਾਂਤੀ ਨੂੰ ਕਾਇਮ ਰੱਖਿਆ ਗਿਆ ਹੈ | ਇਸ ਮੌਕੇ ਜਥੇਦਾਰ ਕੁਲਵਿੰਦਰ ਸਿੰਘ ਢਿਲਵਾਂ ਇੰਚਾਰਜ ਹਲਕਾ ਭੁਲੱਥ ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਨੇ ਕਿਹਾ ਕਿ ਸਚਾਈ ਸਾਹਮਣੇ ਲਿਆਉਣ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ | ਇਸ ਮੌਕੇ ਜਥੇਦਾਰ ਕੁਲਵਿੰਦਰ ਸਿੰਘ ਇੰਚਾਰਜ ਹਲਕਾ ਭੁਲੱਥ ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ), ਮਨਰਾਜ ਸਿੰਘ ਸਾਬਕਾ ਕੌਂਸਲਰ, ਹਰਵਿੰਦਰ ਸਿੰਘ ਤੇ ਹੋਰ ਹਾਜ਼ਰ ਸਨ | ਬਾਰ ਐਸੋਸੀਏਸ਼ਨ ਭੁਲੱਥ ਦੇ ਵਕੀਲਾਂ ਵਲੋਂ ਪੰਜਾਬ ਬੰਦ ਨੂੰ ਦਿੱਤਾ ਭਰਵਾਂ ਸਮਰਥਨ ਭੁਲੱਥ, (ਮੇਹਰ ਚੰਦ ਸਿੱਧੂ)-ਮਾਨਸਾ ਵਿਖੇ ਨਸ਼ਿਆਂ ਦੇ ਵਿਕਰੇਤਾ ਵੱਲੋਂ ਸ਼ਰੇਆਮ ਗੋਲੀਆਂ ਮਾਰਕੇ ਪਰਵਿੰਦਰ ਸਿੰਘ ਝੋਟਾ ਨੂੰ ਜਾਨੋ ਮਾਰਨ ਵਾਲੇ ਨਸ਼ਿਆਂ ਦੇ ਵਿਕਰੇਤਾ ਦੇ ਨਿੰਦਣਯੋਗ ਕਾਰਨਾਮੇ ਖਿਲਾਫ ਤੇ ਸੂਬਾ ਪੰਜਾਬ ਅੰਦਰ ਨਸ਼ਿਆਂ ਖਿਲਾਫ ਅੱਜ ਦਾ ਰੋਸ ਪ੍ਰਦਰਸ਼ਨ ਇੱਕ ਲੋਕ ਲਹਿਰ ਬਣ ਕੇ ਸਾਹਮਣੇ ਆ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਪ੍ਰਧਾਨ ਬਾਰ ਐਸੋਸੀਸ਼ਨ ਭੁਲੱਥ ਐਡਵੋਕੇਟ ਕੁਲਵੰਤ ਸਿੰਘ ਸਹਿਗਲ ਨੇ ਪੰਜਾਬ ਬੰਦ ਨੂੰ ਬਾਰ ਐਸੋਸੀਏਸ਼ਨ ਭੁਲੱਥ ਵੱਲੋਂ ਸਮਰਥਨ ਦਿੰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਅੱਜ ਪੂਰੇ ਪੰਜਾਬ ਅੰਦਰ ਮਾਨਸਾ ਕਾਂਡ ਨੂੰ ਲੈ ਕੇ ਧਰਨੇ, ਰੋਸ ਮੁਜ਼ਾਹਰੇ ਹੋ ਰਹੇ ਹਨ ਤੇ ਨਸ਼ਿਆਂ ਖਿਲਾਫ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਰਾਹ ਦੱਸੇਰਾ ਹਨ | ਇਸ ਮੌਕੇ ਬਾਰ ਐਸੋਸੀਏਸ਼ਨ ਦੇ ਵਕੀਲਾਂ ਵੱਲੋਂ ਪਰਵਿੰਦਰ ਸਿੰਘ ਝੋਟੇ ਦੇ ਹੋਏ ਕਤਲ ਸਬੰਧੀ ਦੁੱਖ ਦਾ ਪ੍ਰਗਟਾਵਾ ਇਨਸਾਫ਼ ਦੀ ਮੰਗ ਕੀਤੀ ਗਈ | ਇਸ ਬਾਰ ਐਸੋਸੀਏਸ਼ਨ ਪ੍ਰਧਾਨ ਪਰਵਿੰਦਰ ਸਿੰਘ ਸਰਾਂ , ਐਡਵੋਕੇਟ ਮਨਿੰਦਰ ਸਿੰਘ, ਐਡਵੋਕੇਟ ਮਨਦੀਪ ਸਿੰਘ, ਐਡਵੋਕੇਟ ਸੱਤਪਾਲ ਵਧਾਵਣ, ਐਡਵੋਕੇਟ ਅਮਰਜੀਤ ਸਿੰਘ ਖਹਿਰਾ, ਐਡਵੋਕੇਟ ਪੰਥਜੀਤ ਸਿੰਘ ਪੱਡਾ, ਐਡਵੋਕੇਟ ਅਭਿਸ਼ੇਕ ਢੱਲ, ਐਡਵੋਕੇਟ ਗੁਰਪ੍ਰੀਤ ਸਿੰਘ ਰਤਨ, ਐਡਵੋਕੇਟ ਸੁਖਵਿੰਦਰ ਸਿੰਘ ਬੋਪਾ ਰਾਏ, ਐਡਵੋਕੇਟ ਸੁਖਦੇਵ ਸਿੰਘ, ਐਡਵੋਕੇਟ ਨਵਦੀਪ ਸਿੰਘ , ਐਡਵੋਕੇਟ ਦੀਪਕਾ , ਐਡਵੋਕੇਟ ਨਵ ਸੰਦੀਪ ਕੌਰ, ਐਡਵੋਕੇਟ ਆਜ਼ਾਦ ਸਿੱਧੂ, ਐਡਵੋਕੇਟ ਏਕਤਾ ਤੇ ਹੋਰ ਹਾਜ਼ਰ ਸਨ | ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਕਪੂਰਥਲਾ, (ਸਡਾਨਾ)-ਮਾਨਸਾ ਵਿਖੇ ਵਾਪਰੇ ਗੋਲੀ ਕਾਂਡ ਦੇ ਰੋਸ ਵਜੋਂ ਅੱਜ ਪੰਜਾਬ ਬੰਦ ਦੇ ਸੱਦੇ ਦੌਰਾਨ ਕਪੂਰਥਲਾ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਕਪੂਰਥਲਾ ਵਲੋਂ ਬੰਦ ਨੂੰ ਪੂਰਨ ਸਮਰਥਨ ਦਿੰਦਿਆਂ ਡੀ.ਸੀ. ਚੌਂਕ ਵਿਖੇ ਰੋਸ ਵਿਖਾਵਾ ਕੀਤਾ ਗਿਆ | ਜ਼ਿਲ੍ਹਾ ਪ੍ਰਧਾਨ ਸਰਵਨ ਸਿੰਘ ਬਾਊਪੁਰ ਤੇ ਜ਼ਿਲ੍ਹਾ ਸਕੱਤਰ ਮਹੀਵਾਲ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਇਕੱਤਰ ਹੋਏ ਸੰਘਰਸ਼ ਕਮੇਟੀ ਦੇ ਆਗੂਆਂ ਨੇ ਡੀ.ਸੀ. ਚੌਂਕ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫ਼ੂਕ ਕੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਮੌਕੇ ਸਰਵਣ ਸਿੰਘ ਬਾਊਪੁਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿਚ ਹਰ ਫ਼ਰੰਟ ‘ਤੇ ਫ਼ੇਲ੍ਹ ਹੋਈ ਹੈ | ਰੋਜ਼ਾਨਾ ਗੋਲੀ ਚੱਲਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਤੇ ਅਮਨ ਕਾਨੂੰਨ ਦੀ ਸਥਿਤੀ ਵਿਗੜ ਰਹੀ ਹੈ | ਉਨ੍ਹਾਂ ਮਾਨਸਾ ਦੀ ਘਟਨਾ ਨੂੰ ਲੈ ਕੇ ਮੁੱਖ ਮੰਤਰੀ ਅਤੇ ਡੀ.ਜੀ.ਪੀ. ਦੇ ਅਸਤੀਫ਼ੇ ਦੀ ਮੰਗ ਕੀਤੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ੇਰ ਸਿੰਘ, ਨਿਸ਼ਾਨ ਸਿੰਘ, ਵੀਰ ਸਿੰਘ, ਗੁਰਸੇਵਕ ਸਿੰਘ, ਸ਼ਿਵਦਿਆਲ, ਮਲਕੀਤ ਸਿੰਘ, ਜੋਗਾ ਸਿੰਘ, ਮਹਿੰਦਰ ਸਿੰਘ, ਸੁਖਵਿੰਦਰ ਸਿੰਘ, ਤਰਸੇਮ ਸਿੰਘ, ਭਜਨ ਸਿੰਘ, ਬਾਬਾ ਬਲਦੇਵ ਸਿੰਘ, ਹਰਦੀਪ ਸਿੰਘ ਬਾਊਪੁਰ, ਮੇਜਰ ਸਿੰਘ ਤਲਵੰਡੀ, ਗੁਰਪ੍ਰੀਤ ਸਿੰਘ ਖੋਜੇਵਾਲ, ਮੁਖ਼ਤਿਆਰ ਸਿੰਘ ਤੇ ਹੋਰ ਹਾਜ਼ਰ ਸਨ|
ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ’ਚ ਪੰਜਾਬ ਬੰਦ ਦੇ ਸੱਦੇ ਨੂੰ ਕਪੂਰਥਲਾ ਜ਼ਿਲ੍ਹੇ ’ਚ ਮਿਲਿਆ ਭਰਵਾਂ ਹੁੰਗਾਰਾ
ਕਪੂਰਥਲਾ, 15 ਅਕਤੂਬਰ (ਅਮਰਜੀਤ ਕੋਮਲ)-ਨਸ਼ਿਆਂ ਵਿਰੁੱਧ ਸੰਘਰਸ਼ ਕਰ ਰਹੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਅੱਜ ਪੰਜਾਬ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਕਪੂਰਥਲਾ ਜ਼ਿਲ੍ਹੇ ਵਿਚ ਭਰਵਾਂ ਹੁੰਗਾਰਾ ਮਿਲਿਆ, ਬੰਦ ਦੌਰਾਨ ਸ਼ਹਿਰ ਦੇ ਸਾਰੇ ਬਾਜ਼ਾਰ, ਕਾਰੋਬਾਰੀ ਅਦਾਰੇ, ਪ੍ਰਾਈਵੇਟ ਸਕੂਲ, ਬੈਂਕ ਬੰਦ ਰਹੇ | ਬੰਦ ਦੌਰਾਨ ਕੇਵਲ ਦਵਾਈ ਦੀਆਂ ਦੁਕਾਨਾਂ ਤੇ ਹਸਪਤਾਲ ਹੀ ਖੁੱਲ੍ਹੇ ਰਹੇ | ਸਰਕਾਰੀ ਤੇ ਨਿੱਜੀ ਬੱਸ ਸੇਵਾ ਵੀ ਬੰਦ ਰਹੀ | ਇਸੇ ਦੌਰਾਨ ਹੀ ਅਕਾਲੀ ਦਲ ਵਾਰਿਸ ਪੰਜਾਬ ਤੇ ਹੋਰ ਜਥੇਬੰਦੀਆਂ ਵਲੋਂ ਬੰਦ ਦੇ ਸਮਰਥਨ ਵਿਚ ਸ਼ਹੀਦ ਭਗਤ ਸਿੰਘ ਚੌਕ ਵਿਚ ਸਵੇਰੇ ਸਾਢੇ 9 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਧਰਨਾ ਦੇ ਕੇ ਰੋਸ ਵਿਖਾਵਾ ਕੀਤਾ ਗਿਆ | ਰੋਹ ਵਿਚ ਆਏ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਮਾਮਲੇ ਦੀ ਜਾਂਚ ਕਰਵਾ ਕੇ ਕਤਲ ਦੀ ਸਾਜ਼ਿਸ਼ ਵਿਚ ਸ਼ਾਮਿਲ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ | ਧਰਨੇ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਭੰਡਾਲ, ਹਲਕਾ ਇੰਚਾਰਜ ਜਗਜੀਤ ਸਿੰਘ ਧਾਲੀਵਾਲ, ਸ਼ਹਿਰੀ ਪ੍ਰਧਾਨ ਅਵਤਾਰ ਸਿੰਘ, ਸਾਬਕਾ ਸੈਨਿਕ ਸਰਬ-ਸਾਂਝੀ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮੰਡੇਰ, ਸਰਪ੍ਰਸਤ ਬਲਦੇਵ ਸਿੰਘ ਫੱਤੂਢੀਂਗਾ ਤੇ ਮੁੱਖ ਬੁਲਾਰੇ ਪਰਮਿੰਦਰ ਸਿੰਘ ਨਡਾਲਾ, ਕੈਪਟਨ ਲਖਵਿੰਦਰ ਸਿੰਘ, ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰਪਾਲ ਸਿੰਘ ਉੱਗੀ, ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਚਰਚ ਬਚਾਓ ਮੋਰਚਾ ਦੇ ਪ੍ਰਧਾਨ ਜੋਗਾ ਸਿੰਘ ਅਟਵਾਲ, ਵਾਲਮੀਕ ਸੰਘਰਸ਼ ਮੋਰਚਾ ਦੇ ਕੌਮੀ ਪ੍ਰਧਾਨ ਰੌਸ਼ਨ ਲਾਲ ਸਭਰਵਾਲ, ਸੀ. ਪੀ.