17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸਹਿਕਾਰੀ ਸਭਾ ਠੱਟਾ ਨਵਾਂ ਵਿਖੇ ਪਰਾਲੀ ਪ੍ਰਬੰਧਨ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

ਸੁਲਤਾਨਪੁਰ ਲੋਧੀ 16 ਅਕਤੂਬਰ (ਥਿੰਦ)-ਪਰਾਲੀ ਸਾੜਨ ਦੀ ਪ੍ਰਥਾ ਨੂੰ ਰੋਕਣ ਅਤੇ ਵਾਤਾਵਰਨ ਦੀ ਸੰਭਾਲ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਸਹਿਕਾਰੀ ਖੇਤੀਬਾੜੀ ਸਭਾ ਠੱਟਾ ਨਵਾਂ ਵਿਖੇ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ | ਕੈਂਪ ਵਿਚ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਕਪੂਰਥਲਾ ਡਾ. ਜਗਜੀਤ ਸਿੰਘ, ਪੀ .

ਅਜੀਤ ਡੈਸਕ 17-10-2026
ਸੁਲਤਾਨਪੁਰ ਲੋਧੀ 16 ਅਕਤੂਬਰ (ਥਿੰਦ)-ਪਰਾਲੀ ਸਾੜਨ ਦੀ ਪ੍ਰਥਾ ਨੂੰ ਰੋਕਣ ਅਤੇ ਵਾਤਾਵਰਨ ਦੀ ਸੰਭਾਲ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਸਹਿਕਾਰੀ ਖੇਤੀਬਾੜੀ ਸਭਾ ਠੱਟਾ ਨਵਾਂ ਵਿਖੇ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ | ਕੈਂਪ ਵਿਚ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਕਪੂਰਥਲਾ ਡਾ. ਜਗਜੀਤ ਸਿੰਘ, ਪੀ . ਸੀ.ਐੱਸ. ਅਤੇ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਸੁਲਤਾਨਪੁਰ ਲੋਧੀ ਮਨਮੀਤ ਸਿੰਘ , ਇੰਸਪੈਕਟਰ ਸੰਦੀਪ ਸਿੰਘ, ਇੰਸਪੈਕਟਰ ਸੁਖਜੀਤ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ |ਇਸ ਮੌਕੇ ਡਾ. ਜਗਜੀਤ ਸਿੰਘ ਨੇ ਕਿਸਾਨਾਂ ਨੂੰ ਸਪਸ਼ਟ ਸੰਦੇਸ਼ ਦਿੱਤਾ ਕਿ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨਾ ਸਮੇਂ ਦੀ ਲੋੜ ਹੈ ਅਤੇ ਇਸ ਸਬੰਧੀ ਹਰ ਕਿਸਾਨ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਵਾਤਾਵਰਨ ਸੁਰੱਖਿਆ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਹਵਾ ਦੀ ਗੁਣਵੱਤਾ ਪ੍ਰਭਾਵਿਤ ਹੁੰਦੀ ਹੈ, ਲੋਕਾਂ ਦੀ ਸਿਹਤ ਨੂੰ ਨੁਕਸਾਨ ਪਹੁੰਚਦਾ ਹੈ ਅਤੇ ਮਿੱਟੀ ਦੇ ਕੁਦਰਤੀ ਗੁਣਾਂ ‘ਤੇ ਵੀ ਮਾੜਾ ਅਸਰ ਪੈਂਦਾ ਹੈ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਲਈ ਵਿਗਿਆਨਕ ਤਰੀਕੇ ਅਪਣਾਉਣ ਅਤੇ ਉਪਲਬਧ ਖੇਤੀ ਮਸ਼ੀਨਰੀ ਦੀ ਸੁਚੱਜੀ ਵਰਤੋਂ ਨੂੰ ਤਰਜੀਹ ਦੇਣ | ਸਹਾਇਕ ਰਜਿਸਟਰਾਰ ਸ੍ਰੀ ਮਨਮੀਤ ਸਿੰਘ ਨੇ ਕਿਹਾ ਕਿ ਸਹਿਕਾਰੀ ਸਭਾਵਾਂ ਕਿਸਾਨਾਂ ਤੱਕ ਸਰਕਾਰੀ ਜਾਗਰੂਕਤਾ ਮੁਹਿੰਮਾਂ ਅਤੇ ਪਰਾਲੀ ਪ੍ਰਬੰਧਨ ਸਬੰਧੀ ਜਾਣਕਾਰੀ ਪਹੁੰਚਾਉਣ ਦਾ ਮਹੱਤਵਪੂਰਨ ਸਾਧਨ ਹਨ | ਉਨ੍ਹਾਂ ਸਭਾ ਦੇ ਪ੍ਰਬੰਧਕਾਂ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਪ੍ਰਬੰਧਨ ਲਈ ਉਪਲਬਧ ਸਹੂਲਤਾਂ ਦੀ ਵਰਤੋਂ ਨੂੰ ਯਕੀਨੀ ਬਣਾਉਣ, ਲੋੜੀਂਦੀ ਮਸ਼ੀਨਰੀ ਸਬੰਧੀ ਸਮੇਂ ਸਿਰ ਤਾਲਮੇਲ ਕਰਨ ਅਤੇ ਇਸ ਮੁਹਿੰਮ ਨੂੰ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿਚ ਸਹਿਯੋਗ ਦੇਣ | ਸਭਾ ਦੇ ਪ੍ਰਧਾਨ ਮਨਜਿੰਦਰ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪਰਾਲੀ ਨਾ ਸਾੜਨ ਦਾ ਫ਼ੈਸਲਾ ਕਿਸਾਨਾਂ, ਆਉਣ ਵਾਲੀਆਂ ਪੀੜ੍ਹੀਆਂ ਅਤੇ ਸਮੁੱਚੇ ਸਮਾਜ ਦੇ ਹਿੱਤ ਵਿਚ ਹੈ | ਇਸ ਮੌਕੇ ਪ੍ਰਧਾਨ ਮਨਜਿੰਦਰ ਸਿੰਘ, ਸਕੱਤਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ, ਬਲਾਕ ਪ੍ਰਧਾਨ ਨਿਰਮਲਜੀਤ ਸਿੰਘ, ਭੁਪਿੰਦਰ ਸਿੰਘ ਟਿੱਬਾ, ਮਨਿੰਦਰ ਸਿੰਘ, ਰਮਨਦੀਪ ਸਿੰਘ ਬੂਲਪੁਰ, ਸਕੱਤਰ ਬਰਜਿੰਦਰ ਸਿੰਘ ਬਿੱਧੀਪੁਰ, ਨਵਦੀਪ ਸਿੰਘ ਜੱਬੋਵਾਲ, ਪਰਮਿੰਦਰ ਸਿੰਘ ਸੈਦਪੁਰ , ਗੁਰਪ੍ਰੀਤ ਸਿੰਘ, ਰਣਜੀਤ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਮੋਬਾਈਲ ਵੈਨ ਰਾਹੀਂ ਡਾਕ ਵਿਭਾਗ ਨੇ ਲੋਕਾਂ ਨੂੰ ਵੱਖ-ਵੱਖ ਸਕੀਮਾਂ ਬਾਰੇ ਕੀਤਾ ਜਾਗਰੂਕ ਅਗਲੀ ਖ਼ਬਰ ਦਾਣਾ ਮੰਡੀ ’ਚ ਨਮੀ ਮਾਪਣ ਲਈ ਵਰਤੀਆਂ ਜਾਂਦੀਆਂ ਹੈਂਡੀ ਤੇ ਡਿਜੀਟਲ ਮਸ਼ੀਨਾਂ ਦੀ ਜਾਂਚ ਕਰਵਾਈ ਜਾਵੇ-ਗੁਰਦੀਪ ਸਿੰਘ ਭੰਡਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।