ਨਿਰਮਲ ਕੁਟੀਆ ਜੌਹਲਾਂ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਸੰਬੰਧੀ ਗੁਰਮਤਿ ਸਮਾਗਮ ਅੱਜ
ਚੁਗਿੱਟੀ/ ਜੰਡੂਸਿੰਘਾ,16 ਅਕਤੂਬਰ (ਨਰਿੰਦਰ ਲਾਗੂ)-ਨਿਰਮਲ ਕੁਟੀਆ ਜੌਹਲਾਂ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਦੇ ਪਾਵਨ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 17 ਅਕਤੂਬਰ ਨੂੰ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ। ਪ੍ਰਬੰਧਕਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਮੌਕੇ ਪਹਿਲਾਂ ਸਵੇਰੇ ਅਖੰਡ ਪਾਠ ਦੇ ਭੋਗ ਪਾਏ ਜਾਣਗੇ ਉਪਰੰਤ ਸਜਾਏ ਹੋਏ ਦੀਵਾਨ ਵਿੱਚ ਵੱਖ -ਵੱਖ ਰਾਗੀ ਤੇ ਢਾਡੀ ਜਥਿਆਂ ਵਲੋਂ ਗੁਰਬਾਣੀ ਦਾ ਗਾਇਨ ਕਰਕੇ ਹਾਜ਼ਰੀਨ ਨੂੰ ਨਿਹਾਲ ਕੀਤਾ ਜਾਵੇਗਾ।
ਅਜੀਤ ਡੈਸਕ
17-10-2026