17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਵਿਦਿਆਰਥੀ ਆਪਣੇ ਮਾਪਿਆਂ ਤੇ ਹੋਰਾਂ ਨੂੰ ਵਾਤਾਵਰਨ ਦੀ ਸੰਭਾਲ ਲਈ ਪ੍ਰੇਰਿਤ ਕਰਨ-ਡਾ. ਜਗਜੀਤ ਸਿੰਘ

ਕਪੂਰਥਲਾ, 16 ਅਕਤੂਬਰ (ਵਿ. ਪ੍ਰ.)

ਅਜੀਤ ਡੈਸਕ 17-10-2026
ਕਪੂਰਥਲਾ, 16 ਅਕਤੂਬਰ (ਵਿ.ਪ੍ਰ.)-ਸਹਿਕਾਰਤਾ ਵਿਭਾਗ ਵਲੋਂ ਸਰਕਾਰੀ ਹਾਈ ਸਕੂਲ ਜਵਾਲਾਪੁਰ ਤੇ ਸਕੂਲ ਦੀ ਪੰਚਾਇਤ ਤੇ ਮੈਨੇਜਮੈਂਟ ਕਮੇਟੀ ਦੇ ਸਹਿਯੋਗ ਨਾਲ ਸਕੂਲ ਵਿਚ ਪਰਾਲੀ ਨਾਲ ਸਾੜਨ ਸਬੰਧੀ ਕਵਿਤਾ ਤੇ ਭਾਸ਼ਨ ਮੁਕਾਬਲੇ ਕਰਵਾਏ ਗਏ | ਇਸ ਮੌਕੇ ਡਾ. ਜਗਜੀਤ ਸਿੰਘ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਕਪੂਰਥਲਾ, ਇੰਸਪੈਕਟਰ ਸੁਖਜੀਤ ਸਿੰਘ, ਸਕੂਲ ਦੀ ਮੁੱਖ ਅਧਿਆਪਕਾ ਗੁਰਵਿੰਦਰ ਕੌਰ, ਸਾਇੰਸ ਅਧਿਆਪਕਾ ਹਰਜਿੰਦਰ ਕੌਰ, ਗਣਿਤ ਅਧਿਆਪਕਾ ਰਜਨੀਸ਼ ਕੁਮਾਰੀ, ਪੰਜਾਬੀ ਅਧਿਆਪਕ ਵੱਸਣਦੀਪ ਸਿੰਘ, ਸੁਭਾਸ਼ ਚੰਦਰ ਡੀ.ਪੀ.ਈ. ਤੇ ਸ਼ਰਨਜੋਤ ਸਿੰਘ ਹਿੰਦੀ ਅਧਿਆਪਕ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ | ਸਕੂਲ ਦੀ 10ਵੀਂ ਜਮਾਤ ਦੀ ਵਿਦਿਆਰਥਣ ਕਿਰਨਦੀਪ ਕੌਰ ਨੇ ਪਰਾਲੀ ਪ੍ਰਬੰਧਨ, 7ਵੀਂ ਜਮਾਤ ਦੀ ਵਿਦਿਆਰਥਣ ਰਾਜਵਿੰਦਰ ਕੌਰ ਨੇ ਕਵਿਤਾ ਤੇ ਇਸੇ ਜਮਾਤ ਦੀ ਜਸਮੀਤ ਕੌਰ ਨੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕਵਿਤਾ ਪੇਸ਼ ਕਰਕੇ ਕਿਸਾਨਾਂ ਨੂੰ ਪਰਾਲੀ ਖੇਤਾਂ ਵਿਚ ਨਾ ਸਾੜਨ ਲਈ ਜਾਗਰੂਕ ਕੀਤਾ | ਮੁੱਖ ਮਹਿਮਾਨ ਡਾ. ਜਗਜੀਤ ਸਿੰਘ ਨੇ ਇਨ੍ਹਾਂ ਵਿਦਿਆਰਥਣਾਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ | ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮਾਪਿਆਂ ਤੇ ਹੋਰ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਲਈ ਪ੍ਰੇਰਿਤ ਕਰਨ |
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਨੇ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਬਚਾਉਣ ਦੇ ਯਤਨ ਕੀਤੇ-ਗੰਨਮੈਨ ਗਾਰਡ... ਅਗਲੀ ਖ਼ਬਰ ਸੰਤ ਬਾਬਾ ਦਰਸ਼ਨ ਸਿੰਘ ਕੁੱਲੀ ਵਾਲਿਆਂ ਦਾ ਬਰਸੀ ਸਮਾਗਮ ਕੱਲ੍ਹ ਪੰਥ ਦੇ ਪ੍ਰਸਿੱਧ ਰਾਗੀ ਤੇ ਢਾਡੀ ਜਥੇ ਸੰਗਤਾਂ ਨੂੰ ਕੀਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।