19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਪੈਸਿਆਂ ਦਾ ਲਾਲਚ ਦੇ ਕੇ ਨਬਾਲਗ ਬੱਚੇ ਨੂੰ ਨਸ਼ਿਆਂ ਵੱਲ ਧੱਕਣ ਦੇ ਮਾਮਲੇ ਸਬੰਧੀ ਹੋਈ ਕਾਰਵਾਈ ਨਬਾਲਗ ਸਮੇਤ ਤਿੰਨ ਵਿਰੁੱਧ ਕੇਸ ਦਰਜ, ਹੈਰੋਇਨ, ਨਸ਼ੀਲੀਆਂ ਗੋਲੀਆਂ ਤੇ ਦੋ ਮੋਟਰਸਾਈਕਲ ਬਰਾਮਦ

ਕਪੂਰਥਲਾ, 18 ਅਕਤੂਬਰ (ਸਡਾਨਾ)-ਇਕ ਨਬਾਲਗ ਬੱਚੇ ਨੂੰ ਪੈਸੇ ਦਾ ਲਾਲਚ ਦੇ ਕੇ ਨਸ਼ਿਆਂ ਵੱਲ ਧੱਕਣ ਦਾ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ | ਜਿਸ ਤਹਿਤ ਥਾਣਾ ਕੋਤਵਾਲੀ ਪੁਲਿਸ ਨੇ ਇਕ ਨਬਾਲਗ ਸਮੇਤ ਤਿੰਨ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ ਤੇ ਇਨ੍ਹਾਂ ਪਾਸੋਂ ਨਸ਼ੀਲੇ ਪਦਾਰਥ ਤੇ ਮੋਟਰਸਾਈਕਲ ਵੀ ਬਰਾਮਦ ਕੀਤੇ ਗਏ ਹਨ | ਪ੍ਰਾਪਤ ਵੇਰਵੇ ਅਨੁਸਾਰ ਥਾਣਾ ਕੋਤਵਾਲੀ ਮੁਖੀ ਲਖਬੀਰ ਸਿੰਘ ਗੋਸਲ ਦੀ ਅਗਵਾਈ ਹੇਠ ਏ. ਐਸ.

ਅਜੀਤ ਡੈਸਕ 19-10-2026
ਕਪੂਰਥਲਾ, 18 ਅਕਤੂਬਰ (ਸਡਾਨਾ)-ਇਕ ਨਬਾਲਗ ਬੱਚੇ ਨੂੰ ਪੈਸੇ ਦਾ ਲਾਲਚ ਦੇ ਕੇ ਨਸ਼ਿਆਂ ਵੱਲ ਧੱਕਣ ਦਾ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ | ਜਿਸ ਤਹਿਤ ਥਾਣਾ ਕੋਤਵਾਲੀ ਪੁਲਿਸ ਨੇ ਇਕ ਨਬਾਲਗ ਸਮੇਤ ਤਿੰਨ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ ਤੇ ਇਨ੍ਹਾਂ ਪਾਸੋਂ ਨਸ਼ੀਲੇ ਪਦਾਰਥ ਤੇ ਮੋਟਰਸਾਈਕਲ ਵੀ ਬਰਾਮਦ ਕੀਤੇ ਗਏ ਹਨ | ਪ੍ਰਾਪਤ ਵੇਰਵੇ ਅਨੁਸਾਰ ਥਾਣਾ ਕੋਤਵਾਲੀ ਮੁਖੀ ਲਖਬੀਰ ਸਿੰਘ ਗੋਸਲ ਦੀ ਅਗਵਾਈ ਹੇਠ ਏ.ਐਸ.ਆਈ. ਸੁਰਜੀਤ ਸਿੰਘ ਨੇ ਨਵਾਂ ਪਿੰਡ ਭੱਠੇ ਵਿਖੇ ਛਾਪਾਮਾਰੀ ਦੌਰਾਨ ਇਕ ਨਬਾਲਗ ਬੱਚੇ ਨੂੰ ਨਸ਼ਿਆਂ ਦਾ ਸਮਾਨ ਵੇਚਣ ਲਈ ਦਿੰਦੇ ਹੋਏ ਕਥਿਤ ਦੋਸ਼ੀ ਅਮਰਜੀਤ ਸਿੰਘ ਤੇ ਗੁਲਜ਼ਾਰ ਸਿੰਘ ਜੋ ਕਿ ਦੋਵੇਂ ਭਰਾ ਹੀ ਹਨ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਦੋਵੇਂ ਮੋਟਰਸਾਈਕਲ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਏ ਤੇ ਉਨ੍ਹਾਂ ਵਲੋਂ ਨਸ਼ੀਲੇ ਪਦਾਰਥਾਂ ਦੇ ਲਿਫ਼ਾਫ਼ੇ ਹੇਠਾਂ ਸੁੱਟ ਦਿੱਤੇ ਗਏ | ਥਾਣਾ ਮੁਖੀ ਨੇ ਦੱਸਿਆ ਕਿ ਜਦੋਂ ਨਬਾਲਗ ਬੱਚਾ ਜਿਸਦੀ ਉਮਰ ਕਰੀਬ 13-14 ਸਾਲ ਲੱਗਦੀ ਹੈ ਨੂੰ ਕਾਬੂ ਕਰਕੇ ਜਦੋਂ ਉਸ ਪਾਸੋਂ ਪੁੱਛਗਿੱਛ ਕੀਤੀ ਗਈ ਤਾਂ ਉਸਨੇ ਦੱਸਿਆ ਕਿ ਉਕਤ ਦੋਵਾਂ ਭਰਾਵਾਂ ਨੇ ਮੈਨੂੰ ਥੋੜੇ ਪੈਸੇ ਦਾ ਲਾਲਚ ਦੇ ਕੇ ਇਸ ਕੰਮ ਵਿਚ ਲਗਾਇਆ ਹੈ ਤੇ ਅੱਜ ਵੀ ਉਹ ਮੈਨੂੰ ਕੰਪਿਊਟਰ ਕੰਡਾ ਤੇ ਹੈਰੋਇਨ ਵੇਚਣ ਲਈ ਦੇ ਰਹੇ ਸਨ | ਥਾਣਾ ਮੁਖੀ ਲਖਬੀਰ ਸਿੰਘ ਗੋਸਲ ਨੇ ਦੱਸਿਆ ਕਿ ਇਹ ਫ਼ਰਾਰ ਹੋਏ ਦੋਵਾਂ ਕਥਿਤ ਦੋਸ਼ੀਆਂ ਵਿਰੁੱਧ ਪਹਿਲਾਂ ਵੀ ਨਸ਼ਿਆਂ ਦੇ ਮਾਮਲੇ ਦਰਜ ਹਨ ਤੇ ਉਹ ਜ਼ਮਾਨਤ ‘ਤੇ ਬਾਹਰ ਆਏ ਹੋਏ ਹਨ | ਜਿਨ੍ਹਾਂ ਨੇ ਇਸ ਬੱਚੇ ਨੂੰ ਪੈਸਿਆਂ ਦਾ ਲਾਲਚ ਦੇ ਕੇ ਨਸ਼ਿਆਂ ਵੱਲ ਲਗਾ ਦਿੱਤਾ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਇਸ ਨਬਾਲਗ ਨੂੰ ਜੁਵਨਾਈਲ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ ਤੇ ਇਸ ਦਾ ਡੋਪ ਟੈੱਸਟ ਤੇ ਹੋਰ ਲੋੜੀਂਦੀ ਕਾਨੂੰਨ ਕਾਰਵਾਈ ਲਈ ਅਦਾਲਤੀ ਚਾਰਾਜੋਈ ਕੀਤੀ ਜਾ ਰਹੀ ਹੈ ਤੇ ਫ਼ਰਾਰ ਹੋਏ ਹਮਲਾਵਰਾਂ ਨੂੰ ਵੀ ਜਲਦੀ ਕਾਬੂ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਛਾਪਾਮਾਰੀ ਦੌਰਾਨ 8 ਗ੍ਰਾਮ ਹੈਰੋਇਨ, 1 ਕੰਪਿਊਟਰ ਕੰਡਾ, 150 ਨਸ਼ੀਲੀਆਂ ਗੋਲੀਆਂ, 18 ਪਾਬੰਦੀਸ਼ੁਦਾ ਕੈਪਸੂਲ ਤੇ ਦੋ ਬਿਨਾ ਨੰਬਰੀ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ ਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |
ਪਿਛਲੀ ਖ਼ਬਰ ਪਿੰਡ ਤਲਵੰਡੀ ਕੂਕਾ ਦੀ ਪੰਚਾਇਤ ਵਲੋਂ ਨਸ਼ੀਲੇ ਪਦਾਰਥਾਂ ਦੀ ਵਿਕਰੀ ’ਤੇ ਪੂਰਨ ਪਾਬੰਦੀ ਅਗਲੀ ਖ਼ਬਰ ਦਿਲਬਾਗ ਸਿੰਘ ਗਿੱਲ ਵਲੋਂ ਰਾਮਲੀਲ੍ਹਾ ਦੀ ਚੌਥੀ ਨਾਈਟ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।