21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਗੁਰੂ ਅਮਰਦਾਸ ਪਬਲਿਕ ਸਕੂਲ ਦੇ 3 ਅਧਿਆਪਕਾਂ ਦਾ ਬੈਸਟ ਮੈਂਟੋਰ ਐਵਾਰਡ ਨਾਲ ਸਨਮਾਨ

ਕਪੂਰਥਲਾ, 20 ਅਕਤੂਬਰ (ਵਿ. ਪ੍ਰ.)

ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਕਪੂਰਥਲਾ ਦੇ ਬੈੱਸਟ ਮੈਂਟੋਰ ਐਵਾਰਡ ਨਾਲ ਸਨਮਾਨਿਤ ਅਧਿਆਪਕਾ ਗੁਰਪ੍ਰੀਤ ਕੌਰ, ਪ੍ਰਭਜੀਤ ਸਿੰਘ ਤੇ ਅੰਕਿਤਾ ਸਕੂਲ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਤੇ ਪਿ੍ੰਸੀਪਲ ਸਾਕਸ਼ੀ ਚੋਪੜਾ ਨਾਲ | ਅਜੀਤ ਤਸਵੀਰ 21-10-2026
ਕਪੂਰਥਲਾ, 20 ਅਕਤੂਬਰ (ਵਿ.ਪ੍ਰ.)-ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਕਪੂਰਥਲਾ ਦੀ ਪ੍ਰਾਇਮਰੀ ਵਿੰਗ ਦੀ ਇੰਚਾਰਜ ਗੁਰਪ੍ਰੀਤ ਕੌਰ, ਗਣਿਤ ਅਧਿਆਪਕ ਪ੍ਰਭਜੀਤ ਸਿੰਘ ਤੇ ਅੰਗਰੇਜ਼ੀ ਅਧਿਆਪਕ ਅੰਕਿਤਾ ਨੂੰ ਸਿੱਖਿਆ ਖੇਤਰ ਵਿਚ ਉਨ੍ਹਾਂ ਦੇ ਵਡਮੁੱਲੇ ਯੋਗਦਾਨ ਲਈ ਸੀ.ਟੀ. ਗਰੁੱਪ ਆਫ ਇੰਸਟੀਚਿਊਟ ਜਲੰਧਰ ਵਲੋਂ ਕਰਵਾਏ ਗਏ ਰਾਜ ਪੱਧਰੀ ‘ਗੁਰੂ ਵਰਸ਼’ ਸਨਮਾਨ ਸਮਾਗਮ ਦੌਰਾਨ ਬੈਸਟ ਮੈਂਟੋਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਸਕੂਲ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਤੇ ਪਿ੍ੰਸੀਪਲ ਸਾਕਸ਼ੀ ਚੋਪੜਾ ਨੇ ਬੈੱਸਟ ਮੈਂਟੋਰ ਐਵਾਰਡ ਨਾਲ ਸਨਮਾਨਿਤ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਤੇ ਕਿਹਾ ਕਿ ਉਨ੍ਹਾਂ ਦੀ ਇਹ ਪ੍ਰਾਪਤੀ ਸਕੂਲ ਲਈ ਮਾਣ ਵਾਲੀ ਗੱਲ ਹੈ | ਉਨ੍ਹਾਂ ਆਸ ਪ੍ਰਗਟ ਕੀਤੀ ਕਿ ਭਵਿੱਖ ਵਿਚ ਵੀ ਸਕੂਲ ਦੇ ਅਧਿਆਪਕ ਸਕੂਲ ਦਾ ਨਾਂਅ ਰੋਸ਼ਨ ਕਰਦੇ ਰਹਿਣਗੇ |
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੀ ਸ਼ਹਾਦਤ ਨੂੰ ਨਮਨ ਕਰਦਿਆਂ ਅਕਾਲੀ ਦਲ ਨੇ ਦੁਸਹਿਰੇ ਦੇ ਪ੍ਰੋਗਰਾਮ ਕੀਤੇ ਰੱਦ-ਐਚ.ਐਸ. ਵਾਲੀਆ ਅਗਲੀ ਖ਼ਬਰ ਵਿਸ਼ਵ ਹਿੰਦੂ ਪ੍ਰੀਸ਼ਦ ਤੇ ਬਜਰੰਗ ਦਲ ਦੇ ਆਗੂਆਂ ਨੇ ‘ਅੱਤਵਾਦ ਰੂਪੀ ਰਾਵਣ’ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।