ਕਪੂਰਥਲਾ, 21 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਝੋਨੇ ਦੀ ਪਰਾਲੀ ਸਾੜਨ ਲਈ ਹੌਟਸਪੌਟ ਵਜੋਂ ਸ਼ਨਾਖ਼ਤ ਕੀਤੇ ਗਏ ਪਿੰਡ ਭੀਲਾ ਐਸ.ਡੀ.ਐਮ. ਕਪੂਰਥਲਾ ਮੇਜਰ ਡਾ. ਇਰਵਿਨ ਕੌਰ ਵਲੋਂ ਥਾਣਾ ਕੋਤਵਾਲੀ ਦੇ ਐਸ.ਐਮ.ਓ. ਦੀ ਮੌਜੂਦਗੀ ਵਿਚ ਪਿੰਡ ਦੇ ਕਿਸਾਨਾਂ ਨਾਲ ਇਕ ਮੀਟਿੰਗ ਕਰਕੇ ਉਨ੍ਹਾਂ ਨੂੰ ਪਰਾਲੀ ਖੇਤਾਂ ਵਿਚ ਨਾ ਸਾੜਣ ਦੀ ਅਪੀਲ ਕੀਤੀ ਗਈ | ਉਨ੍ਹਾਂ ਕਿਹਾ ਕਿ ਪਰਾਲੀ ਸਾੜਣ ਦੀ ਸਮੱਸਿਆ ਨੂੰ ਰੋਕਣ, ਹਵਾ ਪ੍ਰਦੂਸ਼ਣ ਘਟਾਉਣ ਤੇ ਵਾਤਾਵਰਨ ਦੀ ਸੰਭਾਲ ਲਈ ਕਿਸਾਨਾਂ, ਪਿੰਡਾਂ ਦੇ ਨੁਮਾਇੰਦਿਆਂ ਤੇ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰਨ ਦੀ ਲੋੜ ਹੈ | ਉਨ੍ਹਾਂ ਪਰਾਲੀ ਸਾੜਣ ਨਾਲ ਵਾਤਾਵਰਨ ਤੇ ਸਿਹਤ ‘ਤੇ ਪੈਣ ਵਾਲੇ ਮਾਰੂ ਪ੍ਰਭਾਵਾਂ ਬਾਰੇ ਵੀ ਪਿੰਡ ਵਾਸੀਆਂ ਨੂੰ ਜਾਗਰੂਕ ਕੀਤਾ | ਇਸੇ ਤਰ੍ਹਾਂ ਉਨ੍ਹਾਂ ਖਾਲੂ ਵਿਚ ਵੀ ਕਿਸਾਨਾਂ ਨਾਲ ਮੀਟਿੰਗ ਕੀਤੀ ਤੇ ਬਾਅਦ ਵਿਚ ਪਿੰਡ ਮੁਜਾਦਪੁਰ ਦਾ ਦੌਰਾ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਚੱਲ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਖੇਤਾਂ ਵਿਚ ਪਰਾਲੀ ਦੇ ਪ੍ਰਬੰਧਨ ਦੀ ਸਮੀਖਿਆ ਕੀਤੀ | ਇਸੇ ਦੌਰਾਨ ਹੀ ਪੰਜਾਬ ਸਕੂਲ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਵਲੋਂ ਖੇਤੀਬਾੜੀ ਵਾਲੇ ਖੇਤਰਾਂ ਦੀ ਨਿਗਰਾਨੀ ਲਈ ਡਰੋਨ ਰਾਹੀਂ ਸਰਵੇਖਣ ਕੀਤਾ ਗਿਆ ਤੇ ਟੀਮ ਨੇ ਇਕ ਖੇਤ ਲੱਗੀ ਅੱਗ ਨੂੰ ਤੁਰੰਤ ਭੁਜਾਕੇ ਅੱਗ ਨੂੰ ਹੋਰ ਫੈਲਣ ਤੋਂ ਰੋਕਿਆ ਗਿਆ | ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ |
ਹਵਾ ਪ੍ਰਦੂਸ਼ਣ ਨੂੰ ਘਟਾਉਣ ਤੇ ਵਾਤਾਵਰਨ ਦੀ ਸੰਭਾਲ ਲਈ ਲੋਕਾਂ ਨੂੰ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰਨ ਦੀ ਲੋੜ-ਐਸ.ਡੀ.ਐਮ.
ਕਪੂਰਥਲਾ, 21 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਝੋਨੇ ਦੀ ਪਰਾਲੀ ਸਾੜਨ ਲਈ ਹੌਟਸਪੌਟ ਵਜੋਂ ਸ਼ਨਾਖ਼ਤ ਕੀਤੇ ਗਏ ਪਿੰਡ ਭੀਲਾ ਐਸ. ਡੀ.
ਪਿੰਡ ਮੁਜਾਦਪੁਰ ’ਚ ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ ਐਸ.ਡੀ.ਐਮ. ਡਾ. ਇਰਵਿਨ ਕੌਰ | ਅਜੀਤ ਤਸਵੀਰ
22-10-2026