ਰੇਸ਼ਮ ਸਿੰਘ ਬਰਨਾ ਦੇ ਅੰਤਿਮ ਸੰਸਕਾਰ ਮੌਕੇ ਪੁੱਜੀਆਂ ਅਹਿਮ ਸ਼ਖ਼ਸੀਅਤਾਂ
ਫਗਵਾੜਾ, 22 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਸ਼ੋ੍ਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਖੇੜਾ ਦੇ ਸਹੁਰਾ ਰੇਸ਼ਮ ਸਿੰਘ ਬਰਨਾ ਦਾ ਅਚਾਨਕ ਦਿਲ ਦੀ ਧੜਕਣ ਬੰਦ ਹੋ ਜਾਣ ਕਾਰਨ ਦਿਹਾਤ ਹੋ ਗਿਆ ਉਹ 59 ਸਾਲਾ ਦੇ ਸਨ | ਉਹ ਆਪਣੇ ਪਿੱਛੇ ਹਰਿਆ ਭਰਿਆ ਪਰਿਵਾਰ ਛੱਡ ਗਏ | ਰੇਸ਼ਮ ਸਿੰਘ ਬਰਨਾ ਦਾ ਅੰਤਿਮ ਸਸਕਾਰ ਪਿੰਡ ਬਰਨਾ ਦੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ | ਰੇਸ਼ਮ ਸਿੰਘ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਵੱਲੋਂ ਦਿਖਾਈ ਗਈ | ਇਸ ਮੌਕੇ ਤੇ ਵੱਖ ਵੱਖ ਰਾਜਨੀਤੀ, ਧਾਰਮਿਕ ਅਤੇ ਸਮਾਜਿਕ ਆਗੂਆਂ ਨੇ ਪੁੱਜ ਕੇ ਰੇਸ਼ਮ ਸਿੰਘ ਦੀ ਮਿ੍ਤਕ ਦੇਹ ਤੇ ਦੁਸ਼ਾਲਾ ਸਾਹਿਬ ਭੇਟਾ ਕੀਤੇ ਅਤੇ ਰਣਜੀਤ ਸਿੰਘ ਜੀਤੀ ਖੇੜਾ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਤੇ ਸ਼ੋ੍ਮਣੀ ਅਕਾਲੀ ਦਲ ਸ਼ਹਿਰੀ ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ, ਦਿਹਾਤੀ ਹਲਕਾ ਇੰਚਾਰਜ ਰਜਿੰਦਰ ਸਿੰਘ ਚੰਦੀ, ਧਾਰਮਿਕ ਆਗੂ ਗੁਰਦੀਪ ਸਿੰਘ ਖੇੜਾ, ਸਤਨਾਮ ਸਿੰਘ ਅਰਸ਼ੀ, ਟਕਸਾਲੀ ਅਕਾਲੀ ਆਗੂ ਬਿੰਦਰ ਸਿੰਘ ਰਾਵਲਪਿੰਡੀ, ਹਰਵਿੰਦਰ ਸਿੰਘ ਲਵਲੀ ਵਾਲੀਆ, ਸਰਬਜੀਤ ਕੌਰ ਸਾਬਕਾ ਕੌਂਸਲਰ, ਪਵਿੱਤਰ ਸਿੰਘ, ਗਿਆਨ ਸਿੰਘ ਖੇੜਾ, ਸਤਪਾਲ ਸਿੰਘ ਕਿਸ਼ਨਪੁਰ, ਅਵਤਾਰ ਸਿੰਘ ਮੰਗੀ, ਹਰਦੀਪ ਸਿੰਘ ਦੀਪਾ, ਜਸਵਿੰਦਰ ਸਿੰਘ ਭਗਤਪੁਰ, ਸੁਖਵਿੰਦਰ ਸਿੰਘ ਤੋ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੇ ਲੋਕ ਹਾਜ਼ਰ ਸਨ |