24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਯੁਵਰਾਜ ਭੁਪਿੰਦਰ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ

ਬੇਗੋਵਾਲ, 24 ਅਕਤੂਬਰ (ਸੁਖਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅੱਜ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਦਾਮਾਦ ਯੁਵਰਾਜ ਭੁਪਿੰਦਰ ਸਿੰਘ ਦੇ ਪਿਤਾ ਦੇ ਦਿਹਾਂਤ ’ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਬੀਬੀ ਜਗੀਰ ਕੌਰ ਦੇ ਗ੍ਰਹਿ ਬੇਗੋਵਾਲ ਵਿਖੇ ਪੁੱਜੇ। ਉਨ੍ਹਾਂ ਯੁਵਰਾਜ ਭੁਪਿੰਦਰ ਸਿੰਘ ਦੇ ਪਿਤਾ ਸੂਬੇਦਾਰ ਜਗਜੀਤ ਸਿੰਘ ਦੀ ਮੌਤ ’ਤੇ ਪਰਿਵਾਰ ਨਾਲ ਦੱੁਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਰਿਵਾਰ ਦਾ ਜਦੋਂ ਮੁਖੀ ਇਹ ਸੰਸਾਰ ਤੋਂ ਚਲੇ ਜਾਂਦਾ ਹੈ ਤਾਂ ਪਰਿਵਾਰ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪੈਂਦਾ ਹੈ, ਪਰ ਸਾਨੂੰ ਹਮੇਸ਼ਾ ਵਾਹਿਗੁਰੂ ਦੀ ਰਜ਼ਾ ਵਿਚ ਰਹਿ ਕੇ ਇਸ ਭਾਣੇ ਨੂੰ ਮੰਨਣਾ ਚਾਹੀਦਾ ਹੈ।

ਅਜੀਤ ਡੈਸਕ 25-10-2026
ਬੇਗੋਵਾਲ, 24 ਅਕਤੂਬਰ (ਸੁਖਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅੱਜ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਦਾਮਾਦ ਯੁਵਰਾਜ ਭੁਪਿੰਦਰ ਸਿੰਘ ਦੇ ਪਿਤਾ ਦੇ ਦਿਹਾਂਤ ’ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਬੀਬੀ ਜਗੀਰ ਕੌਰ ਦੇ ਗ੍ਰਹਿ ਬੇਗੋਵਾਲ ਵਿਖੇ ਪੁੱਜੇ। ਉਨ੍ਹਾਂ ਯੁਵਰਾਜ ਭੁਪਿੰਦਰ ਸਿੰਘ ਦੇ ਪਿਤਾ ਸੂਬੇਦਾਰ ਜਗਜੀਤ ਸਿੰਘ ਦੀ ਮੌਤ ’ਤੇ ਪਰਿਵਾਰ ਨਾਲ ਦੱੁਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਰਿਵਾਰ ਦਾ ਜਦੋਂ ਮੁਖੀ ਇਹ ਸੰਸਾਰ ਤੋਂ ਚਲੇ ਜਾਂਦਾ ਹੈ ਤਾਂ ਪਰਿਵਾਰ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪੈਂਦਾ ਹੈ, ਪਰ ਸਾਨੂੰ ਹਮੇਸ਼ਾ ਵਾਹਿਗੁਰੂ ਦੀ ਰਜ਼ਾ ਵਿਚ ਰਹਿ ਕੇ ਇਸ ਭਾਣੇ ਨੂੰ ਮੰਨਣਾ ਚਾਹੀਦਾ ਹੈ। ਉਨ੍ਹਾਂ ਬੀਬੀ ਜਗੀਰ ਕੌਰ ਜੋ ਕਿ ਪਿਛਲੇ ਕੱੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਦਾ ਵੀ ਹਾਲ ਚਾਲ ਪੁੱਛਿਆ। ਇਸ ਮੌਕੇ ਯਾਦਵਿੰਦਰ ਸਿੰਘ ਬੰਟੀ, ਪ੍ਰੋ. ਜਸਵੰਤ ਸਿੰਘ, ਐਡਵੋਕੇਟ ਕੁਲਵੰਤ ਸਿੰਘ ਸਹਿਗਲ, ਰਾਜਵਿੰਦਰ ਸਿੰਘ ਜੈਦ ਤੇ ਪੀ.ਏ. ਅਮਰੀਕ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਹਰਿਗੋਬਿੰਦ ਨਗਰ ’ਚ ਨਸ਼ੇ ਦੇ ਸ਼ੱਕੀ ਵਿਅਕਤੀ ਨੇ ਪਾਈ ਦਹਿਸ਼ਤ, ਲੋਕਾਂ ਤੇ ਪੀਸੀਆਰ ਮੁਲਾਜ਼ਮਾਂ ਨੇ ਪਿੱਛਾ ਕਰ ਕੇ ਕਾਬੂ ਕੀਤਾ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਭੁਲੱਥ ਦੇ ਮੇਨ ਚੌਕ ’ਚ ਅੱਜ ਸਾੜੇਗੀ ਭਗਵੰਤ ਮਾਨ ਦਾ ਪੁਤਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।