ਅਕਾਲ ਅਕੈਡਮੀ ਰਾਏਪੁਰ ਪੀਰ ਬਖ਼ਸ਼ ਵਾਲਾ ਦੀ ਵਿਦਿਆਰਥਣ ਜਪੁਜੀ ਕੌਰ ਨੇ ਭਾਸ਼ਨ ਮੁਕਾਬਲੇ ’ਚ ਸਕੂਲ ਦਾ ਨਾਂਅ ਰੌਸ਼ਨ ਕੀਤਾ
ਭੁਲੱਥ, 25 ਅਕਤੂਬਰ (ਮਨਜੀਤ ਸਿੰਘ ਰਤਨ)-ਅਕਾਲ ਅਕੈਡਮੀਆਂ ਦੇ 40ਵੇਂ ਸਥਾਪਨਾ ਦਿਵਸ ਸਮਾਰੋਹ ਦੇ ਸਬੰਧ ਵਿਚ ਅਕਾਲ ਅਕੈਡਮੀ ਬੜੂ ਸਾਹਿਬ ਵਿਖੇ ਸਰਵੋਤਮ ਭਾਸ਼ਣ ਮੁਕਾਬਲਾ ਕਰਵਾਇਆ ਗਿਆ | ਇਸ ਵਿਚ 130 ਅਕਾਲ ਅਕੈਡਮੀਆਂ ਵਿਚੋਂ ਚੁਣੇ ਗਏ 11 ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੁਕਾਬਲੇ ਵਿਚ ਅਕਾਲ ਅਕੈਡਮੀ ਰਾਏਪੁਰ ਪੀਰ ਬਖ਼ਸ਼ ਵਾਲਾ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਜਪੁਜੀ ਕੌਰ ਨੇ ‘ਸਾਡੀ ਦੁਨੀਆ, ਸਾਡੀ ਆਵਾਜ਼’ ਵਿਸ਼ੇ ‘ਤੇ ਪ੍ਰਭਾਵਸ਼ਾਲੀ ਭਾਸ਼ਣ ਦਿੱਤਾ | ਉਸ ਨੇ ਨਸ਼ਾਖੋਰੀ ਵਿਰੁੱਧ ਆਵਾਜ਼ ਬੁਲੰਦ ਕਰਨ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਾਰਿਆਂ ਨੂੰ ਯੋਗਦਾਨ ਪਾਉਣ ਦਾ ਸੰਦੇਸ਼ ਦਿੱਤਾ | ਉਸ ਦੀ ਪੇਸ਼ਕਾਰੀ ਦੀ ਸ਼ਲਾਘਾ ਕਰਦਿਆਂ ਅਕਾਲ ਅਕੈਡਮੀਆਂ ਦੇ ਮੁਖੀ ਡਾ. ਦਵਿੰਦਰ ਸਿੰਘ ਨੇ ਉਸ ਨੰੂ ਪ੍ਰਸ਼ੰਸਾ ਪੁਰਸਕਾਰ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਅਕੈਡਮੀ ਦੀ ਪਿ੍ੰਸੀਪਲ ਸ਼੍ਰੀਮਤੀ ਸੋਨੂੰ ਸ਼ਰਮਾ ਵੀ ਮੌਜੂਦ ਸਨ | ਉਨ੍ਹਾਂ ਨੇ ਕਿਹਾ ਕਿ ਜਪੁਜੀ ਕੌਰ ਦੀ ਇਸ ਪ੍ਰਾਪਤੀ ਨਾਲ ਸਕੂਲ ਦਾ ਮਾਣ ਵਧਿਆ ਹੈ |