27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਮਾਂ ਅੰਬੇ ਗਰਲਜ਼ ਸਕੂਲ ਦੀ ਬਾਕਸਰ ਅਰਸ਼ਜੀਤ ਕੌਰ ਨੇ ਨੌਰਥ ਜ਼ੋਨ ਚੈਂਪੀਅਨਸ਼ਿਪ ’ਚ ਜਿੱਤਿਆ ਸੋਨ ਤਗਮਾ

ਫਗਵਾਡ਼ਾ, 26 ਅਕਤੂਬਰ (ਹਰਜੋਤ ਸਿੰਘ ਚਾਨਾ)- ਮਾਂ ਅੰਬੇ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਭਾਣੋਕੀ, ਫਗਵਾਡ਼ਾ ਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਅਰਸ਼ਜੀਤ ਕੌਰ ਨੇ ਨੌਰਥ ਜ਼ੋਨ ਮੂਏ ਥਾਈ ਬਾਕਸਿੰਗ ਚੈਂਪੀਅਨਸ਼ਿਪ ’ਚ ਸੋਨ ਤਮਗਾ ਜਿੱਤ ਕੇ ਸਕੂਲ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਜੰਮੂ ਯੂਨੀਵਰਸਿਟੀ ਵਿਖੇ 24 ਤੇ 25 ਅਕਤੂਬਰ ਨੂੰ ਕਰਵਾਈ ਗਈ ਇਸ ਚੈਂਪੀਅਨਸ਼ਿਪ ’ਚ ਅੱਠ ਰਾਜਾਂ ਦੇ ਖਿਡਾਰੀਆਂ ਨੇ ਭਾਗ ਲਿਆ।

ਮਾਂ ਅੰਬੇ ਗਰਲਜ਼ ਸਕੂਲ ਫਗਵਾਡ਼ਾ ਦੀ ਬਾਕਸਰ ਅਰਸ਼ਜੀਤ ਕੌਰ ਨੂੰ ਜੇਤੂ ਕਰਾਰ ਦਿੱਤੇ ਜਾਣ ਦਾ ਦ੍ਰਿਸ਼। ਤਸਵੀਰ : ਚਾਨਾ 27-10-2026
ਫਗਵਾਡ਼ਾ, 26 ਅਕਤੂਬਰ (ਹਰਜੋਤ ਸਿੰਘ ਚਾਨਾ)- ਮਾਂ ਅੰਬੇ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਭਾਣੋਕੀ, ਫਗਵਾਡ਼ਾ ਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਅਰਸ਼ਜੀਤ ਕੌਰ ਨੇ ਨੌਰਥ ਜ਼ੋਨ ਮੂਏ ਥਾਈ ਬਾਕਸਿੰਗ ਚੈਂਪੀਅਨਸ਼ਿਪ ’ਚ ਸੋਨ ਤਮਗਾ ਜਿੱਤ ਕੇ ਸਕੂਲ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਜੰਮੂ ਯੂਨੀਵਰਸਿਟੀ ਵਿਖੇ 24 ਤੇ 25 ਅਕਤੂਬਰ ਨੂੰ ਕਰਵਾਈ ਗਈ ਇਸ ਚੈਂਪੀਅਨਸ਼ਿਪ ’ਚ ਅੱਠ ਰਾਜਾਂ ਦੇ ਖਿਡਾਰੀਆਂ ਨੇ ਭਾਗ ਲਿਆ। ਸਕੂਲ ਪ੍ਰਿੰਸੀਪਲ ਕੁਲਵਿੰਦਰ ਕੌਰ ਪਰਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਰਸ਼ਜੀਤ ਕੌਰ ਨੇ ਅੰਡਰ-18 ਦੀ 75 ਕਿੱਲੋ ਭਾਰ ਵਰਗ ਦੀ ਪ੍ਰਤੀਯੋਗਤਾ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਮਗਾ ਆਪਣੇ ਨਾਮ ਕੀਤਾ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਸਕੂਲ ਤੇ ਸਮੁੱਚੇ ਇਲਾਕੇ ਲਈ ਮਾਣ ਵਾਲੀ ਗੱਲ ਹੈ। ਸਕੂਲ ਦੇ ਚੇਅਰਮੈਨ ਨਿਰਮਲ ਸਿੰਘ ਤੇ ਸ੍ਰੀਮਤੀ ਹਰਭਜਨ ਕੌਰ ਨੇ ਅਰਸ਼ਜੀਤ ਕੌਰ ਨੂੰ ਵਧਾਈ ਦਿੰਦਿਆਂ ਉਸ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਅਤੇ ਨਵੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਚੇਅਰਮੈਨ ਨਿਰਮਲ ਸਿੰਘ ਦੀ ਪੁੱਤਰੀ ਦਵਿੰਦਰ ਕੌਰ ਤੇ ਪੋਤਰੀ ਅਖੀਲਾ ਨੇ ਵੀ ਅਰਸ਼ਜੀਤ ਕੌਰ ਅਤੇ ਉਸ ਦੀ ਕੋਚ ਅੰਸ਼ਿਕਾ ਨੂੰ ਵਧਾਈ ਦਿੱਤੀ। ਜ਼ਿਕਰਯੋਗ ਹੈ ਕਿ ਕੋਚ ਅੰਸ਼ਿਕਾ ਨੇ ਵੀ ਇਸ ਚੈਂਪੀਅਨਸ਼ਿਪ ’ਚ ਸਿਲਵਰ ਮੈਡਲ ਹਾਸਲ ਕੀਤਾ ਹੈ। ਸਕੂਲ ਦੇ ਵਾਈਸ ਚੇਅਰਮੈਨ ਕੇ.ਕੇ. ਸਰਦਾਨਾ, ਸਕੂਲ ਸਕੱਤਰ ਅਵਤਾਰ ਸਿੰਘ ਅਤੇ ਸੁਦਾਗਰ ਸਿੰਘ ਨੇ ਅਰਸ਼ਜੀਤ ਕੌਰ ਦੀ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਉਸ ਦੇ ਪਰਿਵਾਰ ਅਤੇ ਸਮੂਹ ਸਟਾਫ਼ ਮੈਂਬਰਾਂ ਨੂੰ ਮੁਬਾਰਕਬਾਦ ਦਿੱਤੀ।
ਪਿਛਲੀ ਖ਼ਬਰ ਹੀਰੋ ਏਸ਼ੀਅਨ ਚੈਂਪੀਅਨਸ਼ਿਪ ਟਰਾਫ਼ੀ ਦੇ ਟਰਾਫ਼ੀ ਟੂਰ ਅਗਲੀ ਖ਼ਬਰ ਰਾਜਪਾਲ ਦੀ ਆਮਦ ਨੂੰ ਮੁੱਖ ਰੱਖਦਿਆਂ ਕਪੂਰਥਲਾ ’ਚ ਡਰੋਨ ਤੇ ਅਨਮੇਨਡ ਏਰੀਅਲ ਵਹੀਕਲਜ਼ ’ਤੇ ਪਾਬੰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।