ਮੀਰੀ ਪੀਰੀ ਸੇਵਕ ਸਭਾ ਨਡਾਲਾ ਨੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ
ਨਡਾਲਾ, 28 ਅਕਤੂਬਰ (ਰਘਬਿੰਦਰ ਸਿੰਘ)-ਮੀਰੀ ਪੀਰੀ ਸੇਵਕ ਸਭਾ ਨਡਾਲਾ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਮਹਾਨ ਕੀਰਤਨ ਦਰਬਾਰ ਸਥਾਨਕ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਬਡ਼ੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਸਬੰਧੀ ਗੁਰਦੁਆਰਾ ਸਾਹਿਬ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਕਰਵਾ ਚੌਥ ਦੇ ਤਿਉਹਾਰ ਮੌਕੇ ਮੇਂਹਦੀ ਲਗਵਾਉਂਦੀਆਂ ਮੁਟਿਆਰਾਂ ਤੇ ਔਰਤਾਂ। ਤਸਵੀਰਾਂ : ਚਾਨਾ
29-10-2026