30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਆਮ ਆਦਮੀ ਪਾਰਟੀ ਦੀ ਸਰਕਾਰ ਚੰਦ ਦਿਨਾਂ ਦੀ ਪਰਾਹੁਣੀ : ਨਵਤੇਜ ਸਿੰਘ ਚੀਮਾ

ਸੁਲਤਾਨਪੁਰ ਲੋਧੀ, 29 ਅਕਤੂਬਰ (ਨਰੇਸ਼ ਹੈਪੀ)-ਆਮ ਆਦਮੀ ਪਾਰਟੀ ਦੀ ਸਰਕਾਰ ਚੰਦ ਦਿਨਾਂ ਦੀ ਪਰਾਹੁਣੀ ਹੈ ਕਿਉਂਕਿ 2022 ਦੀਆਂ ਚੋਣਾਂ ਵਿੱਚ ਸੱਤਾ ਹਾਸਲ ਕਰਨ ਲਈ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸੀ, ਉਨ੍ਹਾਂ ਸਾਰਿਆਂ ਨੂੰ ਵਿਸਾਰ ਦਿੱਤਾ ਹੈ ਜਿਸ ਕਰਕੇ ਪੰਜਾਬ ਦੇ ਲੋਕ ਆਪ ਦੀ ਸਰਕਾਰ ਨੂੰ ਚੱਲਦਾ ਕਰਨ ਲਈ ਉਤਾਵਲੇ ਹਨ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਕਾਂਗਰਸ ਪਾਰਟੀ ਨਵਤੇਜ ਸਿੰਘ ਚੀਮਾ ਨੇ ਪਿੰਡ ਹਰਨਾਮ ਪੁਰ ਵਿਖੇ ਪਾਰਟੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਦੀ ਸਰਕਾਰ ਹਰ ਫ਼ਰੰਟ ਤੇ ਫੇਲ ਸਾਬਤ ਹੋਈ ਹੈ ਜੋਕਿ ਨਾ ਤਾਂ ਭ੍ਰਿਸ਼ਟਾਚਾਰ ਤੇ ਕਾਬੂ ਪਾ ਸਕੀ ਹੈ ਅਤੇ ਨਾ ਨਸ਼ਿਆਂ ਨੂੰ ਖ਼ਤਮ ਕਰ ਸਕੀ ਹੈ।

ਅਜੀਤ ਡੈਸਕ 30-10-2026
ਸੁਲਤਾਨਪੁਰ ਲੋਧੀ, 29 ਅਕਤੂਬਰ (ਨਰੇਸ਼ ਹੈਪੀ)-ਆਮ ਆਦਮੀ ਪਾਰਟੀ ਦੀ ਸਰਕਾਰ ਚੰਦ ਦਿਨਾਂ ਦੀ ਪਰਾਹੁਣੀ ਹੈ ਕਿਉਂਕਿ 2022 ਦੀਆਂ ਚੋਣਾਂ ਵਿੱਚ ਸੱਤਾ ਹਾਸਲ ਕਰਨ ਲਈ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸੀ, ਉਨ੍ਹਾਂ ਸਾਰਿਆਂ ਨੂੰ ਵਿਸਾਰ ਦਿੱਤਾ ਹੈ ਜਿਸ ਕਰਕੇ ਪੰਜਾਬ ਦੇ ਲੋਕ ਆਪ ਦੀ ਸਰਕਾਰ ਨੂੰ ਚੱਲਦਾ ਕਰਨ ਲਈ ਉਤਾਵਲੇ ਹਨ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਕਾਂਗਰਸ ਪਾਰਟੀ ਨਵਤੇਜ ਸਿੰਘ ਚੀਮਾ ਨੇ ਪਿੰਡ ਹਰਨਾਮ ਪੁਰ ਵਿਖੇ ਪਾਰਟੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਦੀ ਸਰਕਾਰ ਹਰ ਫ਼ਰੰਟ ਤੇ ਫੇਲ ਸਾਬਤ ਹੋਈ ਹੈ ਜੋਕਿ ਨਾ ਤਾਂ ਭ੍ਰਿਸ਼ਟਾਚਾਰ ਤੇ ਕਾਬੂ ਪਾ ਸਕੀ ਹੈ ਅਤੇ ਨਾ ਨਸ਼ਿਆਂ ਨੂੰ ਖ਼ਤਮ ਕਰ ਸਕੀ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਲਾਮਬੰਦ ਕਰਦਿਆਂ ਕਿਹਾ ਕਿ ਚੋਣਾਂ ਦਾ ਬਿਗੁਲ ਵੱਜ ਚੁੱਕਾ ਹੈ ਅਤੇ ਮਿਸ਼ਨ 2027 ਨੂੰ ਲੈ ਕੇ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਸਰਗਰਮ ਹੋ ਚੁੱਕੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਚੋਣਾਂ ਉਪਰੰਤ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਹੋਵੇਗੀ ਕਿਉਂਕਿ ਕਾਂਗਰਸ ਪਾਰਟੀ ਹੀ ਇਕੋ ਇਕ ਅਜਿਹੇ ਪਾਰਟੀ ਹੈ ਜੋ ਪੰਜਾਬੀਆਂ ਦੇ ਦੁੱਖ ਦਰਦ ਨੂੰ ਚੰਗੀ ਤਰਾਂ ਸਮਝਦੀ ਹੈ। ਇਸ ਮੌਕੇ ਬਲਕਾਰ ਸਿੰਘ ਭਲਵਾਨ, ਜਸਪਾਲ ਸਿੰਘ ਹਰਨਾਮਪੁਰ, ਜਸਵੀਰ ਸਿੰਘ ਟੁਰਨਾ, ਜਸਵਿੰਦਰ ਸਿੰਘ ਟੁਰਨਾ, ਫੁੰਮਣ ਸਿੰਘ, ਜਗਤਾਰ ਸਿੰਘ, ਜਸਵੰਤ ਸਿੰਘ ਚੰਦੀ, ਧੰਨਾ ਸ਼ਾਹ, ਬਲਵੰਤ ਸਿੰਘ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ, ਹਰਪਾਲ ਸਿੰਘ ਟੁਰਨਾ, ਸ਼ਿੰਗਾਰਾ ਸਿੰਘ, ਕਰਨੈਲ ਸਿੰਘ, ਹਰਵਿੰਦਰ ਸਿੰਘ, ਸਾਧੂ ਸਿੰਘ ਤੋਂ ਇਲਾਵਾ ਰਮੇਸ਼ ਡਡਵਿੰਡੀ ਸਾਬਕਾ ਜ਼ਿਲ੍ਹਾ ਪ੍ਰਧਾਨ, ਬਲਦੇਵ ਸਿੰਘ ਰੰਗੀਲਪੁਰ ਸਾਬਕਾ ਸੰਮਤੀ ਮੈਂਬਰ, ਅਮਰ ਸਿੰਘ ਮੰਡ ਕਿਸਾਨ ਆਗੂ, ਮੋਨੂੰ ਭੰਡਾਰੀ ਯੂਥ ਆਗੂ, ਠੇਕੇਦਾਰ ਹਰਨੇਕ ਸਿੰਘ ਵਿਰਦੀ, ਪਰਮਿੰਦਰ ਸਿੰਘ ਪਿੰਦਾ, ਗੁਰਪ੍ਰੀਤ ਸਿੰਘ ਭਿੰਡਰ, ਸੁਰਜੀਤ ਸਿੰਘ, ਬਲਵੀਰ ਸਿੰਘ ਸੰਧਾ, ਬਲਜਿੰਦਰ ਸਿੰਘ ਪੀਏ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਭੁਲੱਥ ਵਿਖੇ ਕਰਵਾ ਚੌਥ ਦੇ ਤਿਉਹਾਰ ਦੀਆਂ ਲੱਗੀਆਂ ਰੌਣਕਾਂ ਅਗਲੀ ਖ਼ਬਰ ਨਡਾਲਾ ਵਿਖੇ ਦਿਨ-ਦਿਹਾਡ਼ੇ ਔਰਤ ਕੋਲੋਂ ਕਰਵਾ ਚੌਥ ਲਈ ਖ਼ਰੀਦਿਆ ਸੂਟ ਖੋਹ ਕੇ ਲੁਟੇਰੇ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।