ਘਰ ’ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਤੇ ਧਮਕੀਆਂ ਦੇਣ ਸੰਬੰਧੀ ਅੱਧੀ ਦਰਜਨ ਖ਼ਿਲਾਫ਼ ਕੇਸ ਦਰਜ
ਫਗਵਾਡ਼ਾ, 29 ਅਕਤੂਬਰ (ਹਰਜੋਤ ਸਿੰਘ ਚਾਨਾ)- ਘਰ ’ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਤੇ ਧਮਕੀਆਂ ਦੇਣ ਦੇ ਸਬੰਧ ’ਚ ਸਦਰ ਪੁਲਿਸ ਨੇ ਅੱਧੀ ਦਰਜਨ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਮੁਕਲ ਕੁਮਾਰ ਪੁੱਤਰ ਭੂਸ਼ਣ ਕੁਮਾਰ ਵਾਸੀ ਗਿਲਕੋ ਗ੍ਰੀਨ ਕਾਲੋਨੀ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਕਤ ਮੈਂਬਰਾਂ ਨੇ ਨੁਕੀਲੇ ਹਥਿਆਰਾਂ ਨਾਲ ਉਸ ’ਤੇ ਹਮਲਾ ਕੀਤਾ ਤੇ ਉਸਦੇ ਪਿਤਾ ਨਾਲ ਵੀ ਕੁੱਟਮਾਰ ਕੀਤੀ ਤੇ ਧਮਕੀਆਂ ਦਿੱਤੀਆਂ।
ਅਜੀਤ ਡੈਸਕ
30-10-2026